ਵੱਡਾ ਇਕੱਠ ਇਹ ਦਰਸਾ ਰਿਹਾ ਹੈ ਕਿ ਇਸ ਹਲਕੇ ਦੇ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਨੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

Spread the love

ਦੇਵੀਗੜ੍ਹ 9 ਜੂਨ (ਸ਼ਰਮਾ ਗੁਣੀਮਾਜਰਾ)ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਹਲਕਾ ਸਨੌਰ ਦੇ ਅਧੀਨ ਆਉਂਦੀ ਦੁੱਧਨ ਸਾਧਾਂ ਤਹਿਸੀਲ  ਦਾ ਰਸਮੀ ਤੌਰ ਤੇ ਉਦਘਾਟਨ ਕਰਨ ਲਈ ਪੁੱਜੇ  ਇਹ ਤਹਿਸੀਲ 10. 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ।  ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਅਗਵਾਈ ਵਿੱਚ ਕਰਵਾਈ ਗਈ ਵਿਸ਼ਾਲ ਰੈਲੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ   ਦੀਆਂ ਨੇਮਤਾਂ ਨੂੰ ਨਕਾਰਿਆ ਅਤੇ ਲੋਕਾਂ ਦੀ ਸੇਵਾ ਤੋਂ ਮੁੱਖ ਮੋੜ ਲਿਆ। ਸਿੱਟੇ ਵਜੋਂ ਪ੍ਰਮਾਤਮਾ ਤੇ ਲੋਕਾਂ ਨੇ ਇਹਨਾਂ ਦਾ ਘਰਾਂ ‘ਚੋ ਨਿਕਲਣਾ ਔਖਾ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਹੈ, ਹੁਣ ਕੋਈ ਲਾਂਭਾ ਨਾ ਆਵੇ , ਇਸ ਲਈ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਪਿਛਲੀਆਂ ਸਰਕਾਰਾਂ ਦੀ ਕਾਰਗੁਜਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਉਹਨਾਂ ਦੇ ਆਪਣੇ ਪਿੰਡ ਦੀ ਜਿਹੜੀ ਮੰਗ 7ਵੀਂ ਜਮਾਤ ‘ਚ ਖੁਦ ਲਿਖੀ ਸੀ, ਉਸਨੂੰ 2014 ਵਿਚ ਐਮ ਪੀ ਬਣ ਕੇ ਖੁਦ ਪੂਰਾ ਕੀਤਾ। ਇਸ ਤੋਂ ਪਤਾ ਲੱਗਦਾ ਹੈ ਕਿ ਪਿਛਲੀਆਂ ਸਰਕਾਰਾਂ ਦਾ ਲੋਕਾਂ ਦੀਆਂ ਸਮੱਸਿਆਂਵਾਂ ਜਾਂ ਮੰਗਾਂ ਨਾਲ ਕੋਈ ਲੈਣਾ ਦੇਣਾ ਹੀ ਨਹੀਂ ਸੀਮੁੱਖ ਮੰਤਰੀ ਨੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਦੀ ਤਰੀਫ ਕਰਦਿਆਂ ਆਖਿਆ ਕਿ ਅੱਜ ਅੱਤ ਦੀ ਗਰਮੀ ਵਿੱਚ ਵੱਡਾ ਇਕੱਠ ਇਹ ਦਰਸਾ ਰਿਹਾ ਹੈ ਕਿ ਇਸ ਹਲਕੇ ਦੇ ਲੋਕ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ।‌ ਉਹਨਾਂ ਕਿਹਾ ਕਿ ਹਲਕੇ ਦੀਆਂ ਜੋ ਹਸਪਤਾਲ ਨੂੰ ਅਪਗ੍ਰੇਡ ਕਰਨਾਂ, ਹੜਾਂ ਦੀ ਰੋਕਥਾਮ ਲਈ ਘਗਰ ਨਿਕਾਸੀ, ਰੋਡ ਨੂੰ ਚਹੁੰ ਮਾਰਗੀ  ਸਮੇਤ ਹੋਰ ਮੰਗਾਂ ਹਨ ਉਹ ਜਲਦ ਹੀ ਪੂਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ  ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਹਲਕਾ ਸਨੌਰ ਦੇ ਵਿਕਾਸ ਕੰਮਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ । ਉਥੇ ਹੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੇਰੇ ਹਲਕੇ ਦੇ ਵੋਟਰਾਂ ਨੇ ਮੈਨੂੰ ਜੋ ਮਾਣ ਬਖਸ਼ਿਆ ਇਸ ਦਾ ਮੈਂ ਤੇ ਮੇਰਾ ਪਰਿਵਾਰ ਹਮੇਸ਼ਾ ਰਿਣੀ ਰਹੇਗਾ। ਮੇਰੇ ਛੋਟੇ ਜਿਹੇ ਸੱਦੇ ਤੇ  ਮੇਰੇ ਹਲਕੇ ਦੇ ਬੱਚੇ ਤੋਂ ਬਜ਼ੁਰਗ ਤੱਕ ਪੰਚ, ਸਰਪੰਚ ਨੰਬਰਦਾਰ, ਬਲਾਕ ਪ੍ਰਧਾਨ ਚੇਅਰਮੈਨ ਐਮ. ਸੀ , ਨਗਰ ਕੌਂਸਲ ਦੇ ਪ੍ਰਧਾਨ ਸਮਾਜ ਸੇਵੀ ਸੰਸਥਾਵਾਂ ਇਸ ਨੂੰ ਰੈਲੀ ਦਾ ਰੂਪ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਪਿਆਰ ਤੇ ਭਾਰੀ ਇਕੱਠ ਦੌਰਾਨ ਟੈਂਟ ਵੀ ਛੋਟਾ ਪੈ ਗਿਆ

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *