ਕਾਂਗਰਸ ਪਾਰਟੀ ਵੱਲੋਂ ਭਿੰਦਰ ਸ਼ਰਮਾ ਨੂੰ ਲਾਇਆ ਗਿਆ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਕੋਆਰਟੀਨੇਟਰ

Spread the love

ਸ੍ਰੀ ਮੁਕਤਸਰ ਸਾਹਿਬ, 10 ਜੂਨ () – ਕਾਂਗਰਸ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਮੈਂਬਰ ਭਿੰਦਰ ਸ਼ਰਮਾ ਨੂੰ ਵਿਧਾਨ ਸਭਾ ਹਲਕਾ ਗਿੱਦੜਬਾਹਾ ਦਾ ਕੋ ਆਰਡੀਨੇਟਰ ਲਗਾਇਆ ਗਿਆ ਹੈ। ਉਨਾਂ ਦੀ ਨਿਯੁਕਤੀ ਨਾਲ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਕਾਂਗਰਸੀ ਵਰਕਰਾਂ ਚ ਖੁਸ਼ੀ ਪਾਈ ਜਾ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਗਿੱਲ, ਅਸ਼ਵਨੀ ਸ਼ਰਮਾ,ਜਿਲਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਸਾਬਕਾ ਜਿਲਾ ਪ੍ਰਧਾਨ ਹਰਚਰਨ ਸਿੰਘ ਸੋਥਾ ਬਰਾੜ, ਦਿਲਪ੍ਰੀਤ ਸਿੰਘ ਸੰਧੂ ਬਰੀਵਾਲਾ, ਯੂਥ ਕਾਂਗਰਸ ਪ੍ਰਧਾਨ ਮਲਕੀਤ ਸਿੰਘ ਭੁੱਲਰ ਸੋਹਣੇ ਵਾਲਾ, ਜਨਰਲ ਸਕੱਤਰ ਨਵਨੀਤ ਸ਼ਰਮਾ, ਕੁਲਬੀਰ ਜੋਸ਼ੀ, ਜਿਲਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਚੌਧਰੀ ਸੁਭਾਸ਼ ਚੰਦਰ, ਚੌਧਰੀ ਸ਼ੰਮੀ ਕੁਮਾਰ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਟੂ ਰੋਮਾਣਾ, ਬਲਾਕ ਸੰਮਤੀ ਚੇਅਰਮੈਨ ਸ਼ਰਨਜੀਤ ਸਿੰਘ ਸੰਧੂ ਆਦਿ ਆਗੂਆਂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਦਿਆਂ ਭਿੰਦਰ ਸ਼ਰਮਾ ਨੂੰ ਨਿਯੁਕਤੀ ਤੇ ਵਧਾਈ ਦਿੱਤੀ ਹੈ। ਦੱਸ ਦਈਏ ਕਿ ਹਲਕਾ ਸ੍ਰੀ ਮੁਕਤਸਰ ਸਾਹਿਬ ਚ ਭਿੰਦਰ ਸ਼ਰਮਾ ਦਾ ਚੰਗਾ ਅਸਰ ਰੂਸਖ ਹੈ ਤੇ ਉਹ ਅਨੇਕਾਂ ਧਾਰਮਿਕ, ਸਮਾਜਕ ਸੰਸਥਾਵਾਂ ਨਾਲ ਜੁੜੇ ਹੋਏ ਨੇ ਤੇ ਅਕਸਰ ਹੀ ਲੋਕਾਂ ਚ ਵਿਚਰਦੇ ਰਹਿੰਦੇ ਹਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *