ਬੱਚਿਆਂ ਦੇ ਵਿਕਾਸ ਤੇ ਸੁਰੱਖਿਆ ਲਈ ਠੋਸ ਨੀਤੀਆਂ ਬਣਾ ਕੇ ਲਾਗੂ ਕਰਨ ਦੀ ਲੋੜ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੂਨ (ਗੁਰਮੀਤ ਕੁਮਾਰ)- ਬੱਚਿਆਂ ਦੀ ਸਿੱਖਿਆ, ਸਿਹਤ ਅਤੇ ਹੱਕਾਂ ਪ੍ਰਤੀ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਹਰ ਸਾਲ ਨਵੰਬਰ ਮਹੀਨੇ ਬਾਲ ਦਿਵਸ ਮਨਾਇਆ ਜਾਂਦਾ ਹੈ। ਕਿਉਂਕਿ ਨਹਿਰੂ ਜੀ ਦੀਆਂ ਅੱਖਾਂ ਵਿੱਚ ਬੱਚਿਆਂ ਲਈ ਬੇਹੱਦ ਪ੍ਰੇਮ ਸੀ। ਉਹ ਚਾਹੁੰਦੇ ਸਨ ਕਿ ਕੁੜੀਆਂ ਨੂੰ ਵੀ ਮੁੰਡਿਆਂ ਵਾਂਗ ਬਰਾਬਰ ਮੌਕੇ ਮਿਲਣ। ਬੱਚੇ ਕਿਸੇ ਵੀ ਦੇਸ਼ ਦਾ ਕੌਮੀ ਸਰਮਾਇਆ ਅਤੇ ਦੇਸ਼ ਦਾ ਭਵਿੱਖ ਵੀ ਹੁੰਦੇ ਹਨ ਅਤੇ ਜੇਕਰ ਅਸੀਂ ਆਪਣਾ ਭਵਿੱਖ ਸੁਨਹਿਰੀ ਬਣਾਉਣਾ ਚਾਹੁੰਦੇ ਹੋ ਤਾ ਦੇਸ਼ ਦੇ ਬੱਚਿਆਂ ਨੂੰ ਵਧੀਆਂ ਖੁਸ਼ਹਾਲ ਬਚਪਨ ਦੇਣਾ ਪਵੇਗਾ। ਬਾਲ ਦਿਵਸ ਮੌਕੇ ਵੱਖ ਵੱਖ ਥਾਵਾਂ ’ਤੇ ਬੱਚਿਆਂ ਦੀ ਹਾਲਤ ’ਤੇ ਚਿੰਤਾ ਪ੍ਰਗਟ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਸਕੀਮਾਂ ਬਣਾਈਆਂ ਜਾਂਦੀਆਂ ਹਨ, ਸੈਮਨਾਰ ਲਗਾਏ ਜਾਂਦੇ ਹਨ, ਪਰ ਸਾਡੇ ਦੇਸ਼ ਵਿੱਚ ਆਮ ਬੱਚਿਆਂ ਦੀ ਖਸਤਾ ਹਾਲਤ ਕਿਸੇ ਤੋਂ ਲੁਕੀ ਨਹੀਂ ਹੈ। ਜੇਕਰ ਸਮਾਜ ਅਤੇ ਸਰਕਾਰ ਦੇਸ਼ ਦਾ ਭਵਿੱਖ ਮੰਨੇ ਜਾਣ ਵਾਲੇ ਬੱਚਿਆਂ ਦਾ ਵਿਕਾਸ ਕਰਨਾ ਚਾਹੁੰਦੇ ਹਨ ਤਾਂ ਬੱਚਿਆਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਠੋਸ ਹੱਲ ਕਰਨਾ ਚਾਹੁੰਦੇ ਹਨ ਤਾਂ ਬੱਚਿਆਂ ਦੇ ਵਿਕਾਸ ਲਈ ਅਤੇ ਸਮੱਸਿਆਵਾਂ ਦੇ ਹੱਲ ਅਤੇ ਸੁਰੱਖਿਆ ਲਈ ਠੋਸ ਨੀਤੀਆਂ ਬਣਾਉਣੀਆਂ ਅਤੇ ਲਾਗੂ ਕਰਨੀਆਂ ਚਾਹੀਦੀਆਂ ਹਨ।
ਜ਼ਮੀਨੀ ਪੱਧਰ ’ਤੇ ਅਜੇ ਬਹੁਤ ਕੁਝ ਕਰਨਾ ਬਾਕੀ
ਪੰਜਾਬ ਰਾਜ ਜੋ ਕਿ ਵਿਕਸਿਤ ਸੂਬਾ ਮੰਨਿਆ ਜਾਂਦਾ ਹੈ ਅਤੇ ਆਪਣੇ ਰਾਜ ਵਿੱਚ ਰਹਿ ਰਹੇ ਲੋਕਾਂ ਦੇ ਵਿਕਾਸ ਲਈ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਸਕੀਮਾਂ ਬਣਾਈਆਂ ਜਾਂਦੀਆਂ ਹਨ ਅਤੇ ਇਨ੍ਹਾਂ ਵਿਕਾਸ ਦੀਆਂ ਸਕੀਮਾਂ ਲਈ ਕਰੋੜਾਂ ਰੁਪਏ ਖਰਚ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਸਮੇਂ ਸਮੇੀ ’ਤੇ ਬਾਲ ਮਜ਼ਦਰਾਂ ਬਾਰੇ ਵੀ ਅੰਕੜੇ ਇਕੱਠੇ ਕੀਤੇ ਜਾਂਦੇ ਹਨ, ਅਤੇ ਬਾਲ ਮਜ਼ਦੂਰੀ ਰੋਕਣ ਲਈ ਨੀਤੀਆਂ ਵੀ ਬਣਾਈਆਂ ਜਾਂਦੀਆਂ ਹਨ, ਪਰ ਇਨ੍ਹਾਂ ਬਾਲ ਮਜ਼ਦੂਰਾਂ ਨੂੂੰ ਅਜੇ ਤੱਕ ਬਾਲ ਦਿਵਸ ਦੇ ਦਿਹਾੜੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਕਿਸੇ ਸਰਕਾਰੀ ਅਧਿਕਾਰੀ ਨੇ ਇਨ੍ਹਾਂ ਵੱਲ ਦੇਖਿਆ ਹੈ। ਬੇਸ਼ੱਕ ਸਰਕਾਰ ਵੱਲੋਂ ਸਕੂਲ ਬੱਚਿਆਂ ਅਤੇ ਲੜਕੀਆਂ ਦੀ ਸੁਰੱਖਿਆ ਲਈ ਕਈ ਤਰ੍ਹਾ ਦੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ।
ਸਕੂਲੀ ਵਿਦਿਆਰਥੀਆਂ ਲਈ ਹਰ ਤਰ੍ਹਾਂ ਦੀਆਂ ਸਿਹਤ ਸੇਵਾਵਾਂ ਮੁਫ਼ਤ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਪੋਸਕੋ ਕਾਨੂੰਨ ਵੀ ਲਾਗੂ ਕੀਤਾ ਗਿਆ ਹੈ ਅਤੇ ਬੱਚਿਆਂ ਨੂੰ ਸਮੇਂ ਸਮੇਂ ਸਿਰ ਸਕੂਲਾਂ ਵਿੱਚ ਸਵੇਰ ਦੀ ਸਭਾ ਵਿੱਚ ਜਾਗਰੂਕ ਵੀ ਕੀਤਾ ਜਾਂਦਾ ਹੈ। ਸਰਕਾਰ ਵੱਲੋਂ ਬੱਚਿਆਂ ਦੇ ਅਧਿਕਾਰਾਂ ਲਈ ਬਾਲ ਕਮਿਸ਼ਨ ਬਣਾਇਆ ਗਿਆ ਹੈ ਅਤੇ ਬੱਚਿਆਂ ਦੀ ਸੁਰੱਖਿਆ ਅਤੇ ਮੱਦਦ ਲਈ ਚਾਈਲਡ ਹੈਲਪਲਾਈਨ 1098 ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਵੱਖ ਵੱਖ ਸੂਬਿਆਂ ਦੇ ਵੱਖ ਵੱਖ ਜ਼ਿਲਿ੍ਹਆ ਵਿੱਚ ਦਫ਼ਤਰ ਖੋਲੇ ਗਏ ਹਨ, ਪਰ ਫਿਰ ਵੀ ਜਮੀਨੀ ਪੱਧਰ ’ਤੇ ਹਾਲੇ ਵੀ ਬਹੁਤ ਕੁਝ ਕਰਨਾ ਬਾਕੀ ਹੈ।
ਬਾਲ ਮਜ਼ਦੂਰੀ ਸਮਾਜ ਦੇ ਮੱਥੇ ’ਤੇ ਵੱਡਾ ਕਲੰਕ: ਬਾਲ ਮਜ਼ਦੂਰੀ ਸਮਾਜ ਦੇ ਮੱਥੇ ’ਤੇ ਵੱਡਾ ਕਲੰਕ ਹੈ। ਖੇਡਣ ਕੁੱਦਣ ਦੀ ੳੋੁਮਰੇ ਵੱਖ ਵੱਖ ਥਾਵਾਂ ’ਤੇ ਮਜ਼ਦੂਰੀ ਕਰਦੇ ਬੱਚੇ ਆਮ ਵੇਖੇ ਜਾ ਸਕਦੇ ਹਨ। ਸਾਡੇ ਸਮਾਜ ਵਿੱਚ ਵੱਡੀ ਗਿਣਤੀ ਵਿੱਚ ਮਾਪੇ ਬੱਚਿਆਂ ਨੂੰ ਮਜ਼ਦੂਰੀ ਦੀ ਦਲ ਦਲ ਵਿੱਚ ਧੱਕਣ ਲਈ ਮਜ਼ਬੂਰ ਹਨ। ਕੁਝ ਲਾਲਚੀ ਕਿਸਮ ਦੇ ਲੋਕ ਬੱਚਿਆਂ ਤੋਂ ਨਾ ਸਿਰਫ਼ ਮਜ਼ਦੂਰੀ ਕਰਵਾਉਂਦੇ ਹ ਨ, ਸਗੋਂ ਬੰਧੂਆਂ ਮਜ਼ਦੂਰੀ ਵੀ ਕਰਵਾਉਂਦੇ ਹਨ। ਪੜ੍ਹਨ ਲਿਖਣ ਦੀ ਉਮਰੇ ਹੋਟਲਾਂ, ਢਾਬਿਆਂ ਤੇ ਵਿਆਹਾਂ ਮੌਕੇ ਪੈਲੇਸਾਂ ਵਿੱਚ ਕੰਮ ਕਰਦੇ ਬੱਚਿਆਂ ਨੂੰ ਵੇਖ ਕੇ ਨਜ਼ਰ ਅੰਦਾਜ਼ ਕਰਨਾ ਸਾਡੀ ਆਦਤ ਬਣ ਚੁੱਕੀ ਹੈ।
ਬਾਲ ਦਿਵਸ ਨੂੰ ਮਹਿਜ਼ ਭਾਸ਼ਣਾ ਤੇ ਫੋਕੇ ਦਾਅਵਿਆ ਦੇ ਪ੍ਰਚਾਰ ਵਿਚੋਂ ਬਾਹਰ ਕੱਢ ਕੇ ਹਕੀਕੀ ਰੂਪ ਵਿੱਚ ਬੱਚਿਆਂ ਨੂੰ ਉਨ੍ਹਾਂ ਦੇ ਹਿੱਸੇ ਦੇ ਅਧਿਕਾਰੀ ਤੇ ਸਹੂਲਤਾਂ ਪਦਾਨ ਕਰਾਉਣ ਲਈ ਸਰਗਰਮ ਹੋਣਾ ਜਾਗਰੂਕ ਨਾਗਰਿਕ ਦਾ ਫਰਜ਼ ਅਤੇ ਅਧਿਕਾਰਾਂ ਦੀ ਰਖਵਾਲੀ ਲਈ ਗਠਿਤ ਸਰਕਾਰੀ ਸੰਸਥਾਵਾਂ ਦੀ ਜੁੰਮੇਵਾਰੀ ਹੈ।
ਅੱਜ ਤੱਕ ਕਿਸੇ ਨੂੰ ਬਾਲ ਮਜ਼ਦੂਰੀ ਕਰਾਉਣ ਬਦਲੇ ਕੋਈ ਸਜ਼ਾ ਨਹੀਂ ਹੋਈ
ਬਾਲ ਮਜ਼ਦੂਰੀ ਐਕਟ ਬਣੇ ਹੋਣ ਦੇ ਬਾਵਜੂਦ ਅੱਜ ਤੱਕ ਕਿਸੇ ਨੂੰ ਬਾਲ ਮਜ਼ਦੂਰੀ ਕਰਵਾਉਣ ਬਦਲੇ ਕੋਈ ਸਜਾ ਨਹੀਂ ਹੋਈ। ਬਾਲ ਮਜ਼ਦੂਰੀ ਨਾਲ ਨਾ ਸਿਰਫ਼ ਬੱਚਿਆਂ ਦਾ ਸਰੀਰਕ, ਮਾਨਸਿਕ, ਬੌਧਿਕ ਅਤੇ ਨੈਤਿਕ ਵਿਕਾਸ ਰੁਕ ਜਾਂਦਾ ਹੈ, ਸਗੋਂ ਇਹ ਮਾਸੂਮ ਸੋਸ਼ਣ ਦਾ ਸ਼ਿਕਾਰ ਹੋ ਕੇ, ਸਿੱਖਿਆ ਵਰਗੇ ਬੁਨਿਆਦੀ ਹੱਕਾਂ ਤੋਂ ਵੀ ਸੱਖਣੇ ਰਹਿ ਜਾਂਦੇ ਹਨ। ਇਕ ਅੰਤਰਰਾਸ਼ਟਰੀ ਅੰਦਾਜ਼ੇ ਅਨੁਸਾਰ ਲੱਖਾਂ ਬੱਚੇ ਗੈਰ ਕਾਨੂੰਨੀ ਵਪਾਰ ਲਈ ਵਰਤੇ ਜਾਂਦੇ ਹਨ। ਉਪਰੋਕਤ ਸਮੱਸਿਆਵਾਂ ਦੀ ਤਹਿ ਤੱਕ ਜਾ ਕੇ ਇਨ੍ਹਾਂ ਨੂੰ ਜੜ੍ਹੋ ਉਖੇੜਨ ਦੀ ਲੋੜ ਹੈ। ਸਰਕਾਰ ਵੱਲੋਂ ਸਿੱਖਿਆ ਦਾ ਅਧਿਕਾਰ ਲਾਗੂ ਕੀਤਾ ਗਿਆ ਹੈ। ਅੱਜ ਵੀ ਗਰੀਬ ਘਰਾਂ ਦੇ ਅਨੇਕਾਂ ਬੱਚੇ ਸਕੂਲ ਜਾਣ ਦੀ ਬਜਾਏ ਕੰਮ ਕਰਨ ਨੂੰ ਚੰਗਾ ਸਮਝਦੇ ਹਨ।

  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *