ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ’ ਵੱਲੋਂ 16 ਜੂਨ ਨੂੰ ਲੁਧਿਆਣਾ ਵਿਖੇ ਕੀਤੀ ਜਾਣ ਵਾਲੀ ਰੈਲੀ ਦੀਆਂ ਵਿੱਢੀਆਂ ਤਿਆਰੀਆਂ

Spread the love

ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਮਾਣ ਭੱਤਾ ਵਰਕਰਜ਼ ਸਾਂਝੇ ਮੋਰਚੇ ਦੇ ਫੈਸਲੇ ਅਨੁਸਾਰ 16 ਜੂਨ ਦੇ ਲੁਧਿਆਣਾ ਵਿਖੇ ਸੂਬਾ ਪੱਧਰੀ ਰੈਲੀ ਲਈ ਮਿੱਡ ਡੇ ਮੀਲ ਵਰਕਰਜ਼ ਯੂਨੀਅਨ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵੱਲੋਂ ਤਿਆਰੀਆਂ ਵਿੱਢ ਲਈਆਂ ਗਈਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਮਨਜੀਤ ਕੌਰ ਅਤੇ ਜਨਰਲ ਸਕੱਤਰ ਰਾਜਵਿੰਦਰ ਕੌਰ ਨੇ ਦੱਸਿਆ ਕਿ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਮਿੱਡ ਡੇ ਮੀਲ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਦਿਆਂ ਹੀ ਪਹਿਲ ਦੇ ਅਧਾਰ ’ਤੇ ਸਕੂਲਾਂ ’ਚ ਬੱਚਿਆਂ ਲਈ ਦੁਪਹਿਰ ਦਾ ਖਾਣਾ ਤਿਆਰ ਕਰਨ ਵਾਲੀਆਂ ਮਿਡ ਡੇਅ ਮੀਲ ਵਰਕਰਾਂ ਦਾ ਮਾਣ ਭੱਤਾ ਦੁੱਗਣਾ ਕਰਕੇ ਤਿੰਨ ਹਜ਼ਾਰ ਰੁਪਏ ਤੋਂ ਛੇ ਹਜ਼ਾਰ ਰੁਪਏ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਰ ਅਫਸੋਸ ਨਾਲ ਦੱਸਣਾ ਪੈ ਰਿਹਾ ਹੈ ਅਖੌਤੀ ਇਨਕਲਾਬੀ ਸਰਕਾਰ ਨੇ ਵਰਕਰਾਂ ਦੇ ਮਾਣ ਭੱਤੇ ’ਚ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਕੋਈ ਵਾਧਾ ਨਹੀਂ ਕੀਤਾ। ਸਗੋਂ ਇਸਦੇ ਉਲਟ ਮਿੱਡ ਡੇ ਮੀਲ ਵਰਕਰਾਂ ਦੇ ਕੰਮ ਨੂੰ ਵਧਾਉਣ ਲਈ ਨਵੇਂ ਨਵੇਂ ਪ੍ਰਕਾਰ ਦੇ ਭੋਜਨ ਬਣਾਉਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਮਹਿੰਗਾਈ ਦੇ ਦਿਨੋਂ ਦਿਨ ਵਧਣ ਦੇ ਬਾਵਜੂਦ ਮਿੱਡ ਡੇ ਮੀਲ ਵਰਕਰਾਂ ਨੂੰ ਸਿਰਫ਼ ਤਿੰਨ ਹਜ਼ਾਰ ਰੁਪਏ ਨਾਲ ਪਰਿਵਾਰ ਦਾ ਗੁਜ਼ਾਰਾ ਕਰਨ ਲਈ ਮਜਬੂਰ ਕਰਨਾ ਸਰਕਾਰਾਂ ਦੀਆਂ ਹੀ ਗਲਤ ਨੀਤੀਆਂ ਦਾ ਸਬੂਤ ਹੈ। ਉਨ੍ਹਾਂ ਮੰਗ ਕੀਤੀ ਕਿ ਮਿੱਡ ਡੇ ਮੀਲ ਵਰਕਰਾਂ ਉੱਤੇ ਘੱਟੋ ਘੱਟ ਤਨਖਾਹ ਲਾਗੂ ਕਰਦਿਆਂ ਸਿੱਖਿਆ ਵਿਭਾਗ ਦੇ ਰੈਗੂਲਰ ਮੁਲਾਜ਼ਮ ਮੰਨਿਆ ਜਾਵੇ ਅਤੇ ਰੈਗੂਲਰ ਮੁਲਾਜ਼ਮਾਂ ਵਾਲੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਦੱਸਿਆ ਕਿ ਵਰਕਰਾਂ ’ਚ ਪੰਜਾਬ ਸਰਕਾਰ ਦੇ ਵਰਕਰਾਂ ਪ੍ਰਤੀ ਅਣਗਹਿਲੀ ਵਾਲੇ ਵਤੀਰੇ ਵਿਰੁੱਧ ਭਾਰੀ ਰੋਸ ਹੈ ਜਿਸਦਾ ਪ੍ਰਗਟਾਵਾ ਸਾਂਝੇ ਮੋਰਚੇ ਵੱਲੋਂ ਸਰਕਾਰ ਖ਼ਿਲਾਫ਼ ਉਲੀਕੇ ਸੂਬਾ ਪੱਧਰੀ ਐਕਸ਼ਨ ’ਚ ਨਜ਼ਰ ਆਵੇਗਾ। ਇਸ ਮੌਕੇ ਗੀਤਾ ਰਾਣੀ, ਕਰਮਪਾਲ ਕੌਰ, ਸੋਨੀ ਕੌਰ, ਰਾਣੀ ਕੌਰ, ਹਰਪ੍ਰੀਤ ਕੌਰ, ਅਮਨਦੀਪ ਕੌਰ, ਹਰਪਾਲ ਕੌਰ, ਕਮਲੇਸ਼ ਰਾਣੀ, ਸਤੀਸ਼ ਰਾਣੀ, ਰਜਨੀ ਬਾਲਾ, ਲਕਸ਼ਮੀ ਅਤੇ ਰਾਜਾ ਸਿੰਘ ਹਾਜ਼ਰ ਸਨ।

  • Related Posts

    ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਵਾਸੀਆਂ ਵੱਲੋਂ ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਸਨਮਾਨ

    Spread the love

    Spread the loveਕੁਰਾਲੀ 24 ਸਤੰਬਰ (ਜਗਦੇਵ ਸਿੰਘ )ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦੇ ਪਿੰਡ ਸਹੌੜਾਂ ਵਿਖੇ ਪੁੱਜਣ ’ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ ਅਤੇ ਪਿੰਡ ਵਾਸੀਆਂ ਵੱਲੋਂ ਵਿਸ਼ੇਸ਼ ਸਨਮਾਨ…

    ਬਠਿੰਡਾ ਦਿਹਾਤੀ ਤੋਂ ਅਕਾਲੀ ਦਲ ਬਾਦਲ ਲਈ ਸਭ ਤੋਂ ਮਜਬੂਤ ਦਾਅਵੇਦਾਰ ਹੈ ਚਰਨਜੀਤ ਕੌਰ ਬਰਾੜ 

    Spread the love

    Spread the loveਬਠਿੰਡਾ 24 ਸਤੰਬਰ(ਪੱਤਰ ਪ੍ਰੇਰਕ): ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਜੇਕਰ ਗੱਲ ਬਠਿੰਡਾ ਦਿਹਾਤੀ…

    Leave a Reply

    Your email address will not be published. Required fields are marked *