ਡੇਂਗੂ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਹਨ ਲਗਾਤਾਰ ਗਤੀਵਿਧੀਆਂ: ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ

Spread the love

ਸ਼੍ਰੀ ਮੁਕਤਸਰ ਸਾਹਿਬ, 10 ਜੂਨ ()- ਸਿਹਤ ਵਿਭਾਗ ਵਲੋਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਦੀ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ ਜੋ ਕਿ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜਬਾਹਾ ਵਿਚ ਘਰ ਘਰ ਜਾ ਕੇ ਡੇਂਗੂ ਦੇ ਫੈਲਣ ਤੋਂ ਬਚਾਅ ਸਬੰਧੀ ਗਤੀਵਿਧੀਆਂ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ। ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸ਼ਹਿਰਾਂ ਦੇ ਵੱਖ ਵੱਖ ਖੇਤਰਾਂ ਅਤੇ ਹਾਈ ਰਿਸਕ ਏਰੀਏ ਵਿਚ ਜਾ ਕੇ ਲੋਕਾਂ ਦੇ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਖੜੇ ਪਾਣੀ ਵਿੱਚ ਲਾਰਵਾ ਵਿਰੋਧੀ ਸਪਰੇਅ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਪ੍ਰਤੀ ਜਾਣਕਾਰੀ ਦੇਣ ਲਈ ਜਾਗਰੁਕਤਾ ਪੈਂਫਲਿਟ ਵੰਡੇ ਜਾ ਰਹੇ ਹਨ ਅਤੇ ਘਰਾਂ ਵਿੱਚ ਖੜੇ ਪਾਣੀ ਵਿੱਚ ਪੈਦਾ ਹੋ ਰਹੇ ਮੱਛਰਾਂ ਦੇ ਲਾਰਵੇ ਨੂੰ ਮੌਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ। ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *