ਭਾਸ਼ਾ ਵਿਭਾਗ ਦੇ ਕੁਇਜ਼ ਮੁਕਾਬਲੇ ‘ਚ ਭਾਗ ਲੈਣ ਲਈ ਵਿਦਿਆਰਥੀਆਂ ਤੋਂ ਐਂਟਰੀਆਂ ਦੀ ਮੰਗ

Spread the love

ਸ੍ਰੀ ਮੁਕਤਸਰ ਸਾਹਿਬ, 10 ਜੂਨ ()- ਉਚੇਰੀ ਸਿੱਖਿਆ ਤੇ ਭਾਸ਼ਾਵਾਂ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਅਤੇ ਜਸਵੰਤ ਸਿੰਘ ਜ਼ਫਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਭਾਸ਼ਾ ਵਿਭਾਗ, ਪੰਜਾਬ ਵਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਮਹੀਨਾ ਅਗਸਤ-2025 ਦੌਰਾਨ ਕਰਵਾਏ ਜਾ ਰਹੇ ਹਨ। ਇਸ ਮੌਕੇ ਮਨਜੀਤ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਨ੍ਹਾਂ ਮੁਕਾਬਲਿਆਂ ਦੇ ਤਿੰਨ ਵਰਗ ਹੋਣਗੇ, ਜਿਸ ’ਚ ਪਹਿਲਾ ‘ਉਂ ਵਰਗ ਛੇਵੀਂ ਤੋਂ ਅੱਠਵੀਂ ਸ਼੍ਰੇਣੀ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ, ਜਦੋਂ ਕਿ ਦੂਸਰਾ ‘ਅ’ ਵਰਗ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ ਅਤੇ ਤੀਜਾ ਵਰਗ ‘ੲ ਗਰੈਜੂਏਸ਼ਨ ਤੱਕ ਦੇ ਵਿਦਿਆਰਥੀਆਂ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਜਮਾਤ ਤੇ ਜਨਮ ਮਿਤੀ ਸਬੰਧੀ ਸੰਸਥਾ ਮੁਖੀ ਵਲੋਂ ਲਿਖਤੀ ਰੂਪ ਵਿਚ ਤਸਦੀਕ ਕੀਤਾ ਜਾਣਾ ਲਾਜ਼ਮੀ ਹੈ। ਹਰ ਵਰਗ ’ਚ ਇਕ- ਸੰਸਥਾ ’ ਵਿਚ ਵੱਧ ਤੋਂ ਵੱਧ ਦੋ ਵਿਦਿਆਰਥੀ ਹੀ ਭੇਜੇ ਜਾ ਸਕਦੇ ਹਨ। ਜ਼ਿਲ੍ਹਾ ਪੱਧਰ ’ਤੇ ਹਰ ਵਰਗ ’ਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨੂੰ 1000 ਰੁਪਏ ਦੂਸਰੇ ਸਥਾਨ-ਵਾਲੇ ਵਿਦਿਆਰਥੀ” ਨੂੰ 750 ਰੁਪਏ ਅਤੇ ’ਤੀਸਰੇ ਸਥਾਨ ਵਾਲੇ ਵਿਦਿਆਰਥੀ ਨੂੰ 500 ਰੁਪਏ ਨਕਦ ਜਾਂ ਵਿਭਾਗੀ ਪੁਸਤਕਾਂ ਦੇ ਰੂਪ ਵਿਚ ਦਿੱਤੇ ਜਾਣਗੇ।ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਸਬੰਧੀ ਕੋਈ ਐਂਟਰੀ ਫੀਸ ਨਹੀਂ ਲਈ ਜਾਵੇਗੀ। ਉਕਤ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਤੋਂ ਪੰਜਾਬੀ ਸਾਹਿਤ, ਧਰਮ, ਭਾਸ਼ਾ, ਸਖ਼ਸ਼ੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਤ ਪ੍ਰਸ਼ਨ ਪੁੱਛੇ ਜਾਣਗੇ। ਜ਼ਿਲ੍ਹਾ ਪੱਧਰ ਤੇ ਭਾਸ਼ਾ ਵਿਭਾਗ ਵੱਲੋਂ ਭੇਜੀ ਪ੍ਰਸ਼ਨੋਤਰੀ ਅਨੁਸਾਰ ਲਿਖਤੀ ਮੁਕਾਬਲਾ ਕਰਵਾਇਆ ਜਾਵੇਗਾ, ਜਿਸਦੇ 100 ਪ੍ਰਸ਼ਨ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ ਅਤੇ ਕਾਲਜਾਂ ਨੂੰ ਆਪਣੇ ਭਾਗ ਲੈਣ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵਿਭਾਗ ਵੱਲੋਂ ਜਾਰੀ ਪ੍ਰੋਫਾਰਮੇ ਅਨੁਸਾਰ 05 ਜੁਲਾਈ 2025 ਤੱਕ ਜ਼ਿਲ੍ਹਾ ਭਾਸ਼ਾ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 50, ਦੂਜੀ ਮੰਜ਼ਿਲ, ਸ੍ਰੀ ਮੁਕਤਸਰ ਸਾਹਿਬ ਜਾਂ ਦਫ਼ਤਰ ਦੀ ਈਮੇਲ dlosrimuktsarsahib10gmail.com ’ਤੇ ਕਰਵਾਈ ਜਾਵੇ। ਬਲਜਿੰਦਰ ਸਿੰਘ ਖੋਜ ਅਫ਼ਸਰ, ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਨੇ ਇਨ੍ਹਾਂ ਮੁਕਾਬਲਿਆਂ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁਇਜ਼ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਮੋਬਾ. ਨੰ. 94630-24575 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *