ਮੁਕਤਸਰ ’ਚ ਸ਼ਿਵ ਸੈਨਾ ਆਗੂਆਂ ਨੇ ਸਿੱਖ ਨੌਜਵਾਨ ਨਾਲ ਕੀਤੀ ਹੱਥੋਪਾਈ, ਕਪੜੇ ਵੀ ਪਾੜੇ; ਮਾਰਕੁੱਟ ਦੀ ਵੀਡੀਓ ਵਾਇਰਲ

Spread the love

ਸ੍ਰੀ ਮੁਕਤਸਰ ਸਾਹਿਬ, 11 ਜੂਨ ()- ਮੁਕਤਸਰ ਦੇ ਬੱਸ ਸਟੈਂਡ ਦੇ ਬਾਹਰ ਧਰਨੇ ’ਤੇ ਬੈਠੇ ਸ਼ਿਵ ਸੈਨਾ ਪੰਜਾਬ ਦੇ ਆਗੂਆਂ ਦੀ ਇਕ ਸਿੱਖ ਨੌਜਵਾਨ ਨਾਲ ਬਹਿਸ ਹੋ ਗਈ ਤੇ ਮਾਮਲਾ ਇੰਨਾ ਗਰਮਾ ਗਿਆ ਕਿ ਸ਼ਿਵ ਸੈਨਾ ਆਗੂਆਂ ਨੇ ਸਿੱਖ ਨੌਜਵਾਨ ਨੂੰ ਪਹਿਲਾਂ ਕਾਰ ਦੇ ਅੰਦਰ ਜਾ ਕੇ ਮਾਰਿਆ ਤੇ ਫਿਰ ਬਾਹਰ ਕੱਢ ਕੇ ਵੀ ਉਸ ਨਾਲ ਹੱਥੋਪਾਈ ਕੀਤੀ। ਉਸ ਦੇ ਕੱਪੜੇ ਤਕ ਪਾੜ ਦਿੱਤੇ। ਇਸ ਦੇ ਨਾਲ ਹੀ, ਸ਼ਿਵ ਸੈਨਾ ਪੰਜਾਬ ਦੇ ਪ੍ਰਧਾਨ ਰਾਜੇਸ਼ ਗਰਗ ਨੇ ਦੱਸਿਆ ਕਿ 29 ਮਈ ਨੂੰ ਉਨ੍ਹਾਂ ਦੇ ਜ਼ਿਲ੍ਹਾ ਪ੍ਰਧਾਨ ਰਵੀ ਕੁਮਾਰ ਦੇ ਘਰ ਦੇ ਗੇਟ ’ਤੇ ਕੁਝ ਲੋਕਾਂ ਨੇ ਤਲਵਾਰਾਂ ਨਾਲ ਹਮਲਾ ਕੀਤਾ ਸੀ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪੁਲਿਸ ਚੌਕੀ ਬੱਸ ਸਟੈਂਡ ਅਤੇ ਥਾਣਾ ਸਿਟੀ ’ਚ ਸ਼ਿਕਾਇਤ ਦਰਜ ਕਰਵਾਈ ਸੀ, ਪਰ ਹੁਣ ਤਕ ਕੋਈ ਕਾਰਵਾਈ ਨਹੀਂ ਹੋਈ ਤੇ ਨਾ ਹੀ ਪੁਲਿਸ ਨੇ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਪ੍ਰਾਪਤ ਕੀਤੀ। ਇਸੇ ਗੁੱਸੇ ’ਚ ਮਲੋਟ ਰੋਡ ਬੱਸ ਸਟੈਂਡ ਦੇ ਬਾਹਰ ਰੋਡ ਜਾਮ ਕਰ ਕੇ ਧਰਨਾ ਲਗਾਇਆ ਗਿਆ ਸੀ, ਪਰ ਇਕ ਪਗੜੀਧਾਰੀ ਨੌਜਵਾਨ ਕਾਰ ’ਚ ਆਇਆ ਅਤੇ ਉਨ੍ਹਾਂ ਨਾਲ ਬਹਿਸ ਕਰਨ ਲੱਗਾ ਤੇ ਉਹ ਧਰਨਾ ਚੁੱਕਣ ਬਾਰੇ ਕਿਹਾ। ਜਿਸ ’ਤੇ ਉਹ ਉਨ੍ਹਾਂ ਨਾਲ ਹੱਥੋਪਾਈ ’ਤੇ ਉਤਾਰੂ ਸੀ। ਇਸ ਲਈ ਉਸ ਨਾਲ ਕੁੱਟਮਾਰ ਹੋਈ ਹੈ। ਉੱਧਰ ਸਿੱਖ ਨੌਜਵਾਨ ਨੇ ਕਿਹਾ ਕਿ ਉਨ੍ਹਾਂ ਲੋਕਾਂ ਨੇ ਉਸ ਨਾਲ ਮਾਰਕੁਟਾਈ ਕੀਤੀ ਹੈ ਜਿਸ ਨੂੰ ਸਾਰਿਆਂ ਨੇ ਦੇਖਿਆ ਹੈ। ਇਸ ਵੇਲੇ ਮਾਮਲਾ ਪੁਲਿਸ ਦੇ ਧਿਆਨ ਵਿਚ ਆ ਗਿਆ ਹੈ ਅਤੇ ਉਹ ਜਾਂਚ ਕਰ ਰਹੀ ਹੈ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *