ਸ੍ਰੀ ਮੁਕਤਸਰ ਸਾਹਿਬ, 11 ਜੂਨ ()- ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਅੱਜ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ- ਵੱਖ ਪਿੰਡਾਂ (ਆਸਾ ਬੁਟਰ, ਵੜਿੰਗ, ਸਮਾਘ, ਸੂਰੇਵਾਲ, ਗੂੜੀ ਸੰਘਰ, ਭੀਟੀਵਾਲਾ, ਸਿੱਖਵਾਲਾ ਅਤੇ ਕੱਖਾ ਵਾਲੀ) ਵਿੱਚ ਕੈਂਪ ਲਗਾ ਕੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਆਪਣੀ ਆਮਦਨ ਨੂੰ ਵਧਾ ਸਕਣ ਅਤੇ ਖੇਤੀ ਨੂੰ ਲਾਭਕਾਰੀ ਬਣਾ ਸਕਣ। ਇਸ ਅਭਿਆਨ ਰਾਹੀਂ ਕਿਸਾਨਾਂ ਨੂੰ ਆਧੁਨਿਕ, ਜੈਵਿਕ ਅਤੇ ਸਥਿਰ ਖੇਤੀ ਤਰੀਕਿਆਂ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ, ਜੋ ਕਿ ਆਉਣ ਵਾਲੇ ਸਮੇਂ ਵਿੱਚ ਮੌਸਮੀ ਤਬਦੀਲੀਆਂ ਅਤੇ ਪਾਣੀ ਦੀ ਘਾਟ ਵਰਗੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਸਹਾਇਕ ਸਾਬਤ ਹੋਣਗੇ। ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਨਾਲ ਜੋੜਣ ਲਈ ਪ੍ਰੇਰਿਤ ਕੀਤਾ। ਕਿਸਾਨਾ ਨੂੰ ਦੱਸਿਆ ਕਿ ਕੇ.ਵੀ. ਕੇ. ਵੱਲੋਂ ਖੇਤੀ ਦੇ ਨਾਲ-ਨਾਲ ਖੇਤੀ ਸਹਾਇਕ ਧੰਦਿਆਂ ਦੀ ਸਿਖਲਾਈ ਵੀ ਦਿੱਤੀ ਜਾਂਦੀ ਹੈ, ਜਿਸ ਨੂੰ ਅਪਣਾਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ। ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰੀ ਜ਼ਮੀਨ ਦੀ ਚੋਣ, ਲੇਜ਼ਰ ਕਰਾਹੇ ਦੀ ਵਰਤੋਂ, ਘੱਟ ਅਤੇ ਦਰਮਿਆਨੇ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਅਤੇ ਬਿਜਾਈ ਦੇ ਸਮੇਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ। ਨਰਮੇ ਦੀ ਗੁਲਾਬੀ ਸੁੰਡੀ ਦੀ ਅਗੇਤੀ ਰੋਕਥਾਮ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਹਮਲੇ ਵਾਲੇ ਖੇਤਾਂ ਦੀਆਂ ਛਿਟੀਆਂ ਇਸ ਕੀੜੇ ਦੇ ਫ਼ੈਲਾਅ ਵਿੱਚ ਸਭ ਤੋਂ ਮੁੱਖ ਭੂਮਿਕਾ ਨਿਭਾਉਂਦੀਆਂ ਹਨ। ਕਿਸਾਨਾਂ ਨੂੰ ਸਾਉਣੀ ਰੁੱਤ ਦੀਆਂ ਵੱਖ-ਵੱਖ ਫ਼ਸਲਾਂ ਦੀ ਕਾਸ਼ਤ ਸਬੰਧੀ ਨੁਕਤੇ ਸਾਂਝੇ ਕੀਤੇ। ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਦਸਦੇ ਹੋਏ ਫ਼ਸਲਾਂ ਦੀ ਸਫ਼ਲ ਕਾਸ਼ਤ ਲਈ ਮਿੱਟੀ ਪਰਖ ਦੇ ਅਧਾਰ ਤੇ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਿਸਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਹੋਣ ਲਈ ਪ੍ਰੇਰਦਿਆ ਕਿਹਾ ਕਿ ਹਰ ਇੱਕ ਕਿਸਾਨ ਨੂੰ ਸਬਜੀਆਂ ਦੀ ਘਰੇਲੂ ਬਗੀਚੀ ਜ਼ਰੂਰ ਬਣਾਉਣੀ ਚਾਹੀਦੀ ਹੈ ਤਾਂ ਜੋ ਤਾਜ਼ੀਆਂ ਜ਼ਹਿਰ-ਮੁਕਤ ਸਬਜੀਆਂ ਦੀ ਘਰ ਲਈ ਵਰਤੋਂ ਕੀਤੀ ਜਾ ਸਕੇ। ਇਸ ਤੋਂ ਇਲਾਵਾ ਚਾਰੇ ਦਾ ਅਚਾਰ ਬਣਾਉਣ ਬਾਰੇ ਤਕਨੀਕੀ ਨੁਕਤੇ ਕਿਸਾਨਾਂ ਨਾਲ ਸਾਂਝੇ ਕੀਤੇ। ਅੰਤ ਵਿੱਚ ਸਭ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਗਤੀਵਿਧੀਆਂ ਵਿੱਚ ਵਧ-ਚੜ੍ਹਕੇ ਹਿੱਸਾ ਲੈਣ ਅਤੇ ਕਿਸਾਨਾਂ ਵੱਲੋਂ ਖੇਤੀ ਮਸਲਿਆਂ ਸਬੰਧੀ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਮਾਨਯੋਗ ਸਕੱਤਰ ਸਾਹਿਬ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਕਿ ਜਲਦ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਜੇਲ੍ਹ ਵਿਚ ਚੱਲ ਰਹੇ ਲੀਗਲ ਏਡ ਕਲੀਨਿਕ ਵਿਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਹਰਸ਼ਦੀਪ ਸਿੰਘ ਬਰਾੜ (ਡਿਪਟੀ ਚੀਫ, ਲੀਗਲ ਏਡ ਡੀਫੈਂਸ ਕੌਂਸਲ), ਜੋਬਨਦੀਪ ਸਿੰਘ (ਅਸਿਸ਼ਟੈਂਟ, ਲੀਗਲ ਏਡ ਡੀਫੈਂਸ ਕੌਂਸਲ), ਜੇਲ੍ਹ ਸੁਪਰਡੈਂਟ ਅਤੇ ਸਮੁੱਚਾ ਸਟਾਫ਼ ਵੀ ਹਾਜ਼ਰ ਸੀ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਹੈਲਪਲਾਈਨ ਨੰਬਰ 15100 ਤੇ ਜਾਂ ਸਿੱਧੇ ਤੌਰ ਤੇ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।





