ਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਨੇ ਮਨਾਇਆ ਪਿਤਾ ਦਿਵਸ

Spread the love

ਕਪੂਰਥਲਾ, ਜੂਨ ( ਕੌੜਾ )- ਜੀ ਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਖੇ ਵਿਦਿਆਰਥੀਆਂ ਨੇ ਪਿਤਾ ਦਿਵਸ (ਫਾਦਰ ਡੇਅ) ਮਨਾਇਆ। ਸਕੂਲ ਵਿੱਚ ਛੁੱਟੀਆਂ ਹੋਣ ਕਰਕੇ ਵਿਦਿਆਰਥੀਆਂ ਨੇ ਘਰਾਂ ਵਿੱਚ ਹੀ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕਰਦੀਆਂ ਵੱਖ-ਵੱਖ ਗਤੀਵਿਧੀਆਂ ਕੀਤੀਆਂ| ਬੱਚਿਆਂ ਵੱਲੋਂ ਕਾਰਡ ਬਣਾਏ ਗਏ ਜਿਨ੍ਹਾਂ ਰਾਹੀਂ ਆਪਣੇ ਪਿਤਾ ਪ੍ਰਤੀ ਸਤਿਕਾਰ ਪ੍ਰਗਟ ਕੀਤਾ ਗਿਆ । ਇਸ ਮੌਕੇ ਬੱਚਿਆਂ ਨੇ ਗੀਤਾਂ ‘ਤੇ ਮਨਮੋਹਕ ਡਾਂਸ ਪੇਸ਼ ਕੀਤੇ। ਉਨ੍ਹਾਂ ਆਪਣੇ ਪਿਤਾ ਨਾਲ ਪ੍ਰੇਮ ਭਰਪੂਰ ਅਤੇ ਭਾਵੁਕ ਵੀਡੀਓ ਬਣਾ ਕੇ ਆਪਣੇ ਪਿਤਾ ਨਾਲ ਸਮਾਂ ਬਿਤਾਉਂਦੇ ਹੋਏ,ਉਨ੍ਹਾਂ ਦੀ ਕੰਮ ਵਿਚ ਮੱਦਦ ਕੀਤੀ ਅਤੇ ਆਪਣੇ ਪਿਤਾ ਪ੍ਰਤੀ ਆਪਣੀ ਸ਼ੁਕਰਗੁਜ਼ਾਰੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸਕੂਲ ਦੇ ਚੇਅਰਮੈਨ ਸਰਦਾਰ ਸੁਖਦੇਵ ਸਿੰਘ ਜੀ ਅਤੇ ਸਕੱਤਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਬੱਚਿਆਂ ਨੂੰ ਆਪਣੇ ਪਿਤਾ ਦਾ ਆਦਰ ਕਰਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖ਼ਾਸ ਦਿਨ ਪਿਤਾ ਦਾ ਧੰਨਵਾਦ ਕਰਨ ਅਤੇ ਸਤਿਕਾਰ ਕਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਹੈ, ਪਿਤਾ ਪਰਿਵਾਰ ਦੀ ਤਾਕਤ ਦਾ ਉਹ ਥੰਮ੍ਹ ਹੁੰਦਾ ਹੈ ਜੋ ਜ਼ਿੰਦਗੀ ਦੇ ਸਾਰੇ ਖੁਸ਼ਹਾਲ ਅਤੇ ਚੁਣੌਤੀਪੂਰਣ ਪਲਾਂ ਵਿੱਚ ਵੀ ਪਰਿਵਾਰ ਨੂੰ ਇਕਜੁੱਟ ਰੱਖਣ ਦੀ ਕੋਸ਼ਿਸ਼ ਵਿੱਚ ਲੱਗਿਆ ਰਹਿੰਦਾ ਹੈ। ਜੇਕਰ ਅਸੀਂ ਸਾਰੇ ਆਪਣੇ ਪਿਤਾ ਦਾ ਸਤਿਕਾਰ ਕਰੀਏ ਅਤੇ ਉਨ੍ਹਾਂ ਦੇ ਤਿਆਗ ਨੂੰ ਹਮੇਸ਼ਾ ਯਾਦ ਰਖੀਏ ਤਾਂ ਇਸ ਤੋਂ ਵੱਡਾ ਤੋਹਫਾ ਆਪਣੇ ਪਿਤਾ ਲਈ ਪਿਤਾ ਦਿਵਸ ਤੇ ਨਹੀਂ ਹੋ ਸਕਦਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਿਤਾ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *