ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

Spread the love
ਮੋਗਾ 16 ਜੂਨ, ਹਰਜੀਤ ਸਿੰਘ ਬਹਿਲ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਪਾਬੰਦੀ ਆਦੇਸ਼ 6 ਅਗਸਤ, 2025 ਤੱਕ ਲਾਗੂ ਰਹਿਣਗੇ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸ਼ਹਿਰੀ ਖੇਤਰ ਅਤੇ ਪਿੰਡਾਂ ਵਿੱਚ ਆਮ ਲੋਕ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ। ਸ਼ਹਿਰਾਂ ਅਤੇ ਪਿੰਡਾਂ ਦੇ ਮੈਡੀਕਲ ਸਟੋਰਾਂ ਤੇ ਇਸ ਕੈਪਸੂਲ ਦੀ ਵਿਕਰੀ ਆਮ ਵਾਂਗ ਹੋ ਰਹੀ ਹੈ। ਉਹਨਾਂ ਕਿਹਾ ਕਿ ਪਰੇਗਾਬਲਿਨ ਦਾ ਕੈਪਸੂਲ ਜਾਂ ਗੋਲੀ ਜੇ ਕੋਈ ਡਾਕਟਰ ਕਿਸੇ ਮਰੀਜ ਨੂੰ ਲਿਖਦਾ ਹੈ ਤਾਂ ਸਬੰਧਤ ਮੈਡੀਕਲ ਸਟੋਰ ਵੱਲੋਂ ਉਹ ਦਵਾਈ ਸਿਰਫ ਉਨੇ ਹੀ ਦਿਨਾਂ ਲਈ ਦਿੱਤੀ ਜਾਵੇਗੀ ਜਿੰਨੀ ਡਾਕਟਰ ਦੁਆਰਾ ਪਰਚੀ ਤੇ ਲਿਖੀ ਗਈ ਹੈ ਅਤੇ ਉਸਦੀ ਪਰਚੀ ਉਪਰ ਇਸ ਸਬੰਧੀ ਸਟੈਂਪ ਵੀ ਲਗਾਈ ਜਾਵੇ ਅਤੇ ਉਹ ਪਰਚੀ ਸਿਰਫ 7 ਦਿਨ ਲਈ ਹੀ ਵੈਧ ਹੋਵੇਗੀ। ਜੇਕਰ ਕੋਈ ਕੈਮਿਸਟ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਆਪਣੇ ਪਾਸ ਰੱਖਣੀ ਚਾਹੁੰਦਾ ਹੈ ਉਹ ਇਸ ਸਬੰਧੀ ਡਰੱਗ ਵਿਭਾਗ ਨੂੰ ਸੂਚਿਤ ਕਰੇਗਾ ਅਤੇ ਹਰ ਮਹੀਨੇ ਦੇ ਪਹਿਲੇ ਹਫਤੇ ਵਿੱਚ ਇਸਦਾ ਰਿਕਾਰਡ ਡਰੱਗ ਵਿਭਾਗ ਨੂੰ ਮੁਹੱਈਆ ਕਰਵਾਏਗਾ।ਉਹਨਾਂ ਡਾਕਟਰਾਂ ਨੂੰ ਵੀ ਸੁਝਾਅ ਦਿੱਤਾ ਜਿੱਥੇ ਬਹੁਤ ਜਰੂਰੀ ਹੋਵੇ ਉੱਥੇ ਹੀ ਇਸ ਕੈਪਸੂਲ ਜਾਂ ਗੋਲੀ ਦੀ 75 ਐਮ.ਜੀ. ਤੋਂ ਵੱਧ ਦੀ ਮਾਤਰਾ ਦੀ ਦਵਾਈ ਮਰੀਜ ਨੂੰ ਲਿਖੀ ਜਾਵੇ ਅਤੇ ਇਸਦਾ ਰਿਕਾਰਡ ਰੱਖਿਆ ਜਾਵੇ। ਬਿਨ੍ਹਾਂ ਰਿਕਾਰਡ ਤੋਂ ਇਸਦੀ ਸੇਲ ਪਰਚੇਜ ਉਪਰ ਪੂਰਨ ਤੌਰ ਤੇ ਪਾਬੰਦੀ ਹੈ।ਉਹਨਾਂ ਦੱਸਿਆ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 223 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
  • Related Posts

    ਚੌਧਰੀ ਅਜੇ ਮੰਗੂਪੁਰ ਹਲਕਾ ਬਲਾਚੌਰ ਵਿੱਚ ਕਾਂਗਰਸ ਦੀ ਅਸਲ ਆਵਾਜ਼ :  ਕਾਂਗਰਸੀ ਆਗੂ – ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਆਗੂ ਵਜੋਂ ਕੀਤੀ ਸ਼ਲਾਘਾ

    Spread the love

    Spread the love ਨਵਾਂਸ਼ਹਿਰ , 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਵਿਧਾਨ ਸਭਾ ਹਲਕਾ ਬਲਾਚੌਰ ਦੇ ਸਿਆਸੀ ਹਲਕਿਆਂ ਵਿੱਚ ਉਸ ਵੇਲੇ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਜਦੋਂ ਇਲਾਕੇ ਦੇ ਸੀਨੀਅਰ ਕਾਂਗਰਸੀ…

    *ਮਾਨ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ ਅਧੂਰੇ ਕੰਮ ਕੀਤੇ ਪੂਰੇ, 2027 ਵਿੱਚ ਭਾਰੀ ਬਹੁਮਤ ਨਾਲ ਬਣੇਗੀ ‘ਆਪ’ ਦੀ ਸਰਕਾਰ: ਸੰਤੋਸ਼ ਕਟਾਰੀਆ* *ਪਿੰਡਾਂ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਦਿੱਤੀਆਂ ਜਾ ਰਹੀਆਂ ਹਨ ਗ੍ਰਾਂਟਾਂ*  *ਨਸ਼ਿਆਂ ਖ਼ਿਲਾਫ਼ ਸਰਕਾਰ ਦੀ ਮੁਹਿੰਮ ਨੇ ਤਸਕਰਾਂ ਦਾ ਲੱਕ ਤੋੜਿਆ: ਵਿਧਾਇਕ ਕਟਾਰੀਆ*

    Spread the love

    Spread the loveਬਲਾਚੌਰ 13 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ): ਹਲਕਾ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ ਵੱਲੋਂ  ਹਲਕੇ ਦੇ ਵੱਖ-ਵੱਖ ਪਿੰਡਾਂ—ਮਜਾਰੀ, ਟਕਾਰਲਾ, ਹਿਆਤ ਪੁਰ ਜੱਟਾਂ, ਕੁੱਲਪੁਰ ਅਤੇ ਸਿੰਘਪੁਰ ਵਿਖੇ ਲੋਕ…

    Leave a Reply

    Your email address will not be published. Required fields are marked *