25 ਸਾਲਾਂ ਨੌਜਵਾਨ ਨੇ ਵੇਈਂ ਨਦੀ ‘ਚ ਮਾਰੀ ਛਾਲ 

Spread the love

ਫੱਤੂ ਢੀਗਾ 16 ਜੂਨ ਅਮਨਦੀਪ ਅੱਜ ਕਰੀਬ 9:30 ਵਜੇ ਸਵੇਰੇ ਇਹ 24 ਸਾਲਾਂ ਨੌਜਵਾਨ ਗੁਰਪ੍ਰੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਫਤੋਵਾਲ ਡੇਰੇ ਨੇ ਪਵਿੱਤਰ ਕਾਲੀ ਵੇਈਂ ਉੱਪਰ ਬਣੇ ਪੁੱਲ, ਨੇੜੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਛਾਲ ਮਾਰ ਦਿੱਤੀ। ਇਸ ਤੋਂ ਪਹਿਲਾਂ ਉਸ ਨੇ ਆਪਣੇ ਤਾਏ ਦੇ ਲੜਕੇ ਨੂੰ ਫੋਨ ਕਰਕੇ ਗੱਲਬਾਤ ਵੀ ਕੀਤੀ ਅਤੇ ਛਾਲ ਮਾਰਨ ਬਾਰੇ ਵੀ ਸੂਚਿਤ ਕੀਤਾ। ਉਕਤ ਨੌਜਵਾਨ ਨੇ ਪੁਲ ਦੇ ਉੱਪਰ ਆਪਣਾ ਮੋਟਰ ਸਾਈਕਲ ਖੜਾ ਕਰਕੇ ਆਪਣੀਆਂ ਚੱਪਲਾਂ ਉਤਾਰ ਦਿੱਤੀਆਂ। ਛਾਲ ਮਾਰਨ ਤੋਂ ਪਹਿਲਾਂ ਉਸਨੇ ਆਪਣਾ ਫੋਨ ਵੀ ਮੋਟਰਸਾਈਕਲ ਤੇ ਰੱਖ ਦਿੱਤਾ ਸੀ। ਛਾਲ ਮਾਰਨ ਵਾਲੇ ਨੌਜਵਾਨ ਦੇ ਤਾਏ ਦੇ ਲੜਕੇ ਜਰਮਨ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸੁਲਤਾਨਪੁਰ ਲੋਧੀ ਵਿਖੇ ਇੱਕ ਦੁਕਾਨ ਤੇ ਪ੍ਰਾਈਵੇਟ ਨੌਕਰੀ ਕਰਦਾ ਸੀ ਅਤੇ ਅੱਜ ਵੀ ਘਰ ਤੋਂ ਸਵੇਰੇ ਰੋਜਾਨਾ ਦੀ ਤਰ੍ਹਾਂ ਉਹ ਕੰਮ ਤੇ ਆਇਆ ਸੀ । ਉਹ ਅਜੇ ਕੁਮਾਰ ਸੀ।ਸੂਚਨਾ ਮਿਲਦੇ ਸਾਰ ਹੀ ਐਸ ਐਚ ਓ ਸੋਨਮਦੀਪ ਕੌਰ ਥਾਣਾ ਸੁਲਤਾਨਪੁਰ ਲੋਧੀ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤੇ ਜਾਂਚ ਸ਼ੁਰੂ ਕੀਤੀ ਗਈ।  ਉਹਨਾਂ ਦੱਸਿਆ ਕਿ ਗੋਤਾਖੋਰ ਪਹੁੰਚ ਚੁੱਕੇ ਹਨ ਅਤੇ ਉਨਾਂ ਦੀ ਮਦਦ ਨਾਲ ਉਕਤ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ ।

  • Related Posts

    ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

    Spread the love

    Spread the love ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ…

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    Leave a Reply

    Your email address will not be published. Required fields are marked *