ਸਾਂਝੀ ਏਕਤਾ ਕਰਮਚਾਰੀ ਐਸੋਸੀਏਸ਼ਨ ਦੇ ਆਹੁਦੇਦਾਰਾਂ ਨੇ ਸਿਵਲ ਸਰਜਨ ਨੂੰ ਕੀਤਾ ਸਨਮਾਨਿਤ

Spread the love

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਸਾਂਝੀ ਏਕਤਾ ਕਰਮਚਾਰੀ ਐਸੋਸੀਏਸ਼ਨ (ਸਿਹਤ ਵਿਭਾਗ) ਦੇ ਆਹੁਦੇਦਾਰਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਸੂਬਾ ਸਿੰਘ ਦੀ ਪ੍ਰਧਾਨਗੀ ਵਿੱਚ ਸਿਵਲ ਸਰਜਨ ਡਾ. ਜਗਦੀਸ਼ ਚਾਵਲਾ ਨੂੰ ਫਿਰ ਤੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਵਲ ਸਰਜਨ ਦਾ ਆਹੁਦਾ ਸੰਭਾਲਣ ’ਤੇ ਮੁਬਾਰਕਬਾਦ ਦਿੰਦਿਆ ਫੁੱਲਾਂ ਦਾ ਬੁਕੇ ਭੇਂਟ ਕਰਕੇ ਸਨਮਾਨਿਤ ਕੀਤਾ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੂਬਾ ਸਿੰਘ ਨੇ ਕਿਹਾ ਕਿ ਸਿਵਲ ਸਰਜਨ ਡਾ. ਜਗਦੀਸ਼ ਚਾਵਲਾ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਕਾਇਮ ਰੱਖਣ ਲਈ ਸਮੇਂ ਸਮੇਂ ’ਤੇ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੂਬਾ ਸਿੰਘ ਤੋਂ ਇਲਾਵਾ ਸੁਖਰਾਜ ਸਿੰਘ, ਸਤਬੀਰ ਕੌਰ ਸੁਪਰਡੈਂਟ, ਰੁਪਿੰਦਰ ਕੌਰ ਸੁਪਰਡੈਂਟ, ਮਨਦੀਪ ਭੰਡਾਰੀ ਜ਼ਿਲ੍ਹਾ ਪ੍ਰਧਾਨ ਕਲੈਰੀਕਲ ਵਿੰਗ., ਅਜਮੇਜ ਸਿੰਘ, ਜੈ ਰਾਮ, ਰਾਜ ਸਿੰਘ, ਦੀਪਕ ਕੁਮਾਰ, ਰਾਜ ਕੁਮਾਰ, ਅਭੀ ਕੁਮਾਰ, ਸੁਦੇਸ਼ ਕੁਮਾਰ, ਨੂਰ, ਮੰਦਰ ਸਿੰਘ, ਗਗਨ, ਜਗਵੀਰ ਸਿੰਘ, ਬਲਵਿੰਦਰ ਸਿੰਘ, ਸੰਤਰਾਮ ਤੇ ਤਰਸੇਮ ਸਿੰਘ ਆਦਿ ਮੌਜੂਦ ਸਨ।

  • Related Posts

    ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ

    Spread the love

    Spread the love ਨਿਊ ਚੰਡੀਗੜ੍ਹ, 15 ਅਪ੍ਰੈਲ (ਬਜੀਦਪੁਰ) – ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਗੁਰਬਾਣੀ ਪਾਠਾਂ ਦੇ ਭੋਗ ਪਾਏ ਗਏ। ਉਪਰੰਤ ਪ੍ਰਸਿੱਧ…

    ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ 

    Spread the love

    Spread the love ਮਾਛੀ ਬੜਾ ਸਾਹਿਬ 12 ਅਪ੍ਰੈਲ (ਸੁੱਚਾ ਬੰਗੜ)ਸ਼੍ਰੀ ਗੁਰੂ ਨਾਨਕ ਦੇਵ ਜੀ ਗੁਰਮਤ ਮਿਸ਼ਨ ਪ੍ਰਚਾਰ ਲਹਿਰ (ਜੱਥਾ ਦਮਦਮੀ ਟਕਸਾਲ) ਵੱਲੋਂ ਵਿਸਾਖੀ ਦੇ ਸ਼ੁਭ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਗੁਰਬਾਣੀ…

    Leave a Reply

    Your email address will not be published. Required fields are marked *