ਸਿਹਤ ਵਿਭਾਗ ਵਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਸਬੰਧੀ ਦਫਤਰ ਸਿਵਲ ਸਰਜਨ ਵਿਖੇ ਲਗਾਈ ਗਈ ਵਰਕਸ਼ਾਪ

Spread the love

ਸ਼੍ਰੀ ਮੁਕਤਸਰ ਸਾਹਿਬ, 17 ਜੂਨ ()- ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਕੇਅਰ ਕੰਪੇਨੀਅਨ ਪ੍ਰੋਗਰਾਮ ਅਧੀਨ ਵਰਕਸ਼ਾਪ ਲਗਾਈ ਗਈ ਜਿਸ ਵਿਚ ਜਿਲ੍ਹੇ ਦੇ ਸਮੂਹ ਸਿਹਤ ਸੰਸਥਾਵਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰ ਅਤੇ ਐਨ.ਸੀ.ਡੀ. ਪ੍ਰੋਗਰਾਮ ਅਧੀਨ ਕੰਮ ਕਰ ਰਹੀਆਂ ਸਟਾਫ ਨਰਸਾਂ ਨੇ ਭਾਗ ਲਿਆ। ਇਸ ਮੌਕੇ ਡਾ ਜਗਦੀਪ ਚਾਵਲਾ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ, ਇਸ ਤਹਿਤ ਪੰਜਾਬ ਸਰਕਾਰ ਵਲੋਂ ਕੇਅਰ ਕੰਪੇਨੀਅਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਅਧੀਨ ਸਿਹਤ ਸੰਸਥਾਵਾਂ ਵਿਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਆਪਣੀ ਸਿਹਤ ਦੀ ਸੰਭਾਲ, ਖਾਣ ਪੀਣ ਸਬੰਧੀ, ਡਾਕਟਰੀ ਚੈਕਅੱਪ ਸਬੰਧੀ, ਜਨੇਪਾ ਕਰਵਾਉਣ ਸਬੰਧੀ ਅਤੇ ਬੱਚੇ ਨੂੰ ਦੁੱਧ ਪਿਲਾਉਣ ਸਬੰਧੀ ਕਾਊਂਸਲਿੰਗ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾ ਨੂੰ ਆਪਣੇ ਗਰਭ ਅਵਸਥਾ ਦੋਰਾਨ ਅਤੇ ਜਨੇਪੇ ਦੋਰਾਨ ਕੋਈ ਮੁਸ਼ਕਲ ਪੇਸ਼ ਨਾ ਆਵੇ।ਇਸ ਦੇ ਨਾਲ ਹੀ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਬਲੱਡ ਪ੍ਰੈਸ਼ਰ, ਸ਼ੂਗਰ, ਦਿਲ ਦਾ ਦੋਰਾ, ਸਟਰੋਕ, ਫੇਫੜੇ ਦੀ ਗੰਭੀਰ ਬੀਮਾਰੀ, ਅਨੀਮੀਆ ਅਤੇ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਣ ਅਤੇ ਇਨ੍ਹਾ ਦੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾ ਬੀਮਾਰੀਆਂ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਕੇਅਰ ਕੰਪੇਨੀਅਨ ਸੇਵਾ ਸ਼ੁਰੂ ਕੀਤੀ ਗਈ ਹੈ ਜੋ ਕਿ ਮੋਬਾਇਲ ਨੰਬਰ 18008899389 ਤੇ ਕਾਲ ਕਰਕੇ ਜਾਣਕਾਰੀ ਲਈ ਜਾ ਸਕਦੀ ਹੈ। ਜਿਆਦਾ ਬਲੱਡ ਪ੍ਰੈਸ਼ਰ ਹੋਣ ਤੇ ਮਾਹਿਰ ਡਾਕਟਰ ਦੀ ਸਲਾਹ ਅਨੁਸਾਰ ਲਗਾਤਾਰ ਅਤੇ ਬਿਨ੍ਹਾ ਨਾਗਾ ਦਵਾਈ ਖਾਣੀ ਚਾਹੀਦੀ ਹੈ ਅਤੇ ਸਮੇਂ ਸਮੇਂ ਆਪਣੇ ਬਲੱਡ ਪ੍ਰੈਸ਼ਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸ ਨਾਲ ਅਸੀਂ ਤੰਦਰੁਸਤ ਅਤੇ ਲੰਬਾ ਜੀਵਨ ਜੀ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਲੋਕਾਂ ਨੂੰ ਮੋਬਾਇਲ ਕੇਅਰ ਕੰਪੇਨੀਅਨ ਸੇਵਾ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਇਸਦਾ ਲਾਭ ਉਠਾ ਸਕਣ। ਇਸ ਮੋਕੇ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਡਾ ਜਸਮੀਨ ਕੋਰ ਪ੍ਰੌਗਰਾਮ ਅਫਸਰ ਨੂਰਾ ਹੈਲਥ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ, ਭੁਪਿੰਦਰ ਸਿੰਘ ਸਟੈਨੋ, ਸਮੂਹ ਸਿਹਤ ਸੰਸਥਾਵਾਂ ਦੇ ਬੀਈਈ ਅਤੇ ਐਨ.ਸੀ.ਡੀ. ਪ੍ਰੋਗਰਾਮ ਅਧੀਨ ਕੰਮ ਕਰ ਰਹੀਆਂ ਸਟਾਫ ਨਰਸਾਂ ਹਾਜ਼ਰ ਸਨ।

  • Related Posts

    ਬਾਰ ਐਸੋਸੀਏਸ਼ਨ ਦੇ ਜੁਆਇੰਟ ਸੈਕਟਰੀ ਬਣੇ ਦਰਿਪਣ ਸਾਹਨੀ ਦਾ ਭਾਜਪਾ ਵੱਲੋਂ ਸਨਮਾਨ ਪਾਰਟੀ ਦੇ ਲੀਗਲ ਸੈੱਲ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾ ਰਹੇ ਹਨ ਦਰਿਪਣ ਸਾਹਨੀ: ਡਾ. ਰਾਜਿੰਦਰ ਸ਼ਰਮਾ

    Spread the love

    Spread the love ਜਗਰਾਓਂ 26 ਸਤੰਬਰ (ਜਸਵਿੰਦਰ ਸਿੰਘ ਡਾਂਗੀਆ ) ਜਗਰਾਓਂ ਬਾਰ ਐਸੋਸੀਏਸ਼ਨ ਦੀਆਂ ਪਿਛਲੇ ਦਿਨੀਂ ਹੋਈਆਂ ਚੋਣਾਂ ਵਿੱਚ ਜੁਆਇੰਟ ਸੈਕਟਰੀ ਚੁਣੇ ਜਾਣ ’ਤੇ ਐਡਵੋਕੇਟ ਦਰਿਪਣ ਸਾਹਨੀ ਦਾ ਭਾਜਪਾ ਜ਼ਿਲ੍ਹਾ…

    ਹਲਕਾ ਇੰਚਾਰਜ ਗੋਪਾਲ ਸਿੰਘ ਨੇ ਵੰਡੇ 10 ਲੱਖ ਦੇ ਸਿਹਤ ਬੀਮਾ ਕਾਰਡ 

    Spread the love

    Spread the loveਬਠਿੰਡਾ 26 ਸਤੰਬਰ(ਸੁਰਿੰਦਰਪਾਲ ਸਿੰਘ): ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਹਲਕਾ ਇੰਚਾਰਜ ਦੀ ਸੇਵਾ ਨਿਭਾ ਰਹੇ ਸਾਬਕਾ ਅਧਿਕਾਰੀ ਗੋਪਾਲ ਸਿੰਘ ਵੱਲੋਂ ਦਿਹਾਤੀ ਦੇ ਪਿੰਡ ਕਾਲਝਰਾਣੀ ਵਿਖੇ ਮੁੱਖ…

    Leave a Reply

    Your email address will not be published. Required fields are marked *