ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ‘ਸੰਨੀ ਰੈਣ ਬਸੇਰਾ’ ਵਿਖੇ ਲੋੜਵੰਦਾਂ ਨੂੰ ਵੰਡੀਆਂ ਪੈਨਸ਼ਨਾਂ

Spread the love
ਕੋਟਕਪੂਰਾ, 19 ਜੂਨ (ਟਿੰਕੂ ਕੁਮਾਰ) :- ਵਿਸ਼ਵ ਪ੍ਰਸਿੱਧ ਦਾਨੀ ਤੇ ਸਮਾਜਸੇਵੀ ਐਸ.ਪੀ. ਸਿੰਘ ਉਬਰਾਏ ਵੱਲੋਂ ਚਲਾਇਆ ਜਾ ਰਿਹਾ ‘ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ’ ਪਿਛਲੇ ਕੁਝ ਸਾਲਾਂ ਤੋਂ ਬੇਸਹਾਰਾ, ਦੀਨ ਦੁਖੀਆਂ, ਗਰੀਬਾਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਦੀ ਨਿਰਸਵਾਰਥ ਮਦੱਦ ਕਰ ਰਿਹਾ ਹੈ। ਪੰਜਾਬ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਅਗਵਾਈ ਹੇਠ ਫਰੀਦਕੋਟ ਇਕਾਈ ਵੱਲੋਂ ‘ਸੰਨੀ ਰੈਣ ਬਸੇਰਾ’ ਵਿਖੇ’ ਲੋੜਵੰਦਾਂ ਨੂੰ ਮਹੀਨਾਵਾਰੀ ਪੈਨਸ਼ਨਾਂ ਦੇ ਚੈੱਕ ਵੰਡੇ ਗਏ। ਜਾਣਕਾਰੀ ਦਿੰਦਿਆਂ ਇਕਾਈ ਪ੍ਰਧਾਨ ਭਰਪੂਰ ਸਿੰਘ ਹੁੰਦਲ ਅਤੇ ਪੈ੍ਰਸ ਸਕੱਤਰ ਪਰਦੀਪ ਸ਼ਰਮਾਂ ਨੇ ਦੱਸਿਆ ਕਿ ਸ੍ਰ: ਉਬਰਾਏ ਵੱਲੋਂ ਲੋੜਵੰਦਾਂ ਦੀ ਮੱਦਦ ਤਹਿਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਅੰਗਹੀਣਾਂ, ਵਿਧਵਾਂ ਅਤੇ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦੇਕੇ ਉਹਨਾਂ ਦੀਆਂ ਜਰੂਰਤਾਂ ਲਈ ਆਰਥਿਕ ਮੱਦਦ ਹਰ ਮਹੀਨੇ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਬੱਤ ਦਾ ਭਲਾ ਟਰੱਸਟ ਪਿਛਲੇ ਲੰਮੇ ਸਮੇਂ ਤੋ ਹਸਪਤਾਲਾਂ, ਸਕੂਲਾਂ ਵਿੱਚ ਆਰ.ਓ. ਸਿਸਟਮ ਲਾ ਕੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਲੋੜਵੰਦਾਂ ਨੂੰ ਸਿਹਤ ਸੇਵਾਵਾਂ ਬੇਹਤਰ ਬਣਾਉਣ ਲਈ ਆਧੁਨਿਕ ਮਸ਼ੀਨਾਂ, ਬੇਸਹਾਰਾ ਲਈ ਕਿੱਤਾ ਮੁਖੀ ਸਿਖਲਾਈ ਦੇਣ ਲਈ ਸੈਂਟਰ ਖੋਲੇ ਗਏ ਹਨ। ਉਹਨਾਂ ਦੱਸਿਆ ਕਿ ਮਰੀਜਾਂ ਦੇ ਪ੍ਰਵਾਰਾਂ ਦੇ ਰਹਿਣ ਲਈ ਸੰਨੀ ਉਬਰਾਏ ਰੈਣ ਬਸੇਰਾ ਬਣਾਇਆ ਗਿਆ ਹੈ ਜਿੱਥੇ ਮਰੀਜਾਂ ਦੇ ਵਾਰਿਸਾ ਦੇ ਰਹਿਣ ਲਈ ਮੁਫਤ ਸੇਵਾਵਾਂ ਦਾ ਪ੍ਰਬੰਧ ਹੈ। ਉਹਨਾਂ ਦੱਸਿਆ ਕਿ ਇੱਥੇ ਹੀ ਕਲੀਨਿਕਲ ਲੈਬੋਰੇਟਰੀ ਰਾਹੀ ਬਹੁਤ ਹੀ ਘੱਟ ਰੇਟਾਂ ਤੇ ਟੈਸਟ ਕੀਤੇ ਜਾਂਦੇ ਹਨ, ਜਿਸ ਦਾ ਲੋੜਵੰਦ ਲੋਕ ਭਰਪੂਰ ਫਾਇਦਾ ਉਠਾ ਰਹੇ ਹਨ। ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਦੇ ਮੈਂਬਰ ਜਗਪਾਲ ਸਿੰਘ ਬਰਾੜ, ਸੂਰਤ ਸਿੰਘ ਖਾਲਸਾ, ਕਰਮਜੀਤ ਸਿੰਘ ਸਰਾਂ, ਕਮਿੰਦਰ ਸਿੰਘ ਬਿੱਟੂ ਗਿੱਲ, ਦਵਿੰਦਰ ਸਿੰਘ ਸੰਧੂ, ਨਿਰਮਲ ਸਿੰਘ ਸੰਧੂ, ਜੰਗ ਸਿੰਘ, ਕੈਪਟਨ ਬਲਜੀਤ ਸਿੰਘ ਅਤੇ ਅਹੁਦੇਦਾਰ ਹਾਜਿਰ ਸਨ।
  • Related Posts

    *ਜਨਮ ਦਿਨ ਮੁਬਾਰਕ*

    Spread the love

    Spread the love*ਜਨਮ ਦਿਨ ਮੁਬਾਰਕ* ਨਾਂ – ਹਰਜਪ ਸਿੰਘ, ਪਿਤਾ ਗੁਰਵਿੰਦਰ ਸਿੰਘ, ਮਾਤਾ ਜਗਦੀਪ ਕੌਰ, ਪਿੰਡ ਸੀਹੋ ਮਾਜਰਾ, ਜਿਲਾ ਰੋਪੜ

    ਨਾਭਾ ਦੇ 125 ਬੂਥਾਂ ਤੋਂ 125 ਤੀਰਥ ਯਾਤਰਾ ਬੱਸਾਂ ਰਵਾਨਾ, ਸ਼ਰਧਾਲੂਆਂ ਨੂੰ ਕਰਵਾਏ ਜਾ ਰਹੇ ਗੁਰੂ ਧਾਮਾਂ ਦੇ ਦਰਸ਼ਨ : ਜੱਸੀ ਸੋਹੀਆਂ ਵਾਲਾ

    Spread the love

    Spread the loveਭਾਦਸੋਂ, 5 ਸਤੰਬਰ (ਜਗਜੀਤ ਸਿੰਘ ਕੈਂਥ)- ਬਜ਼ੁਰਗਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਾਭਾ ਹਲਕੇ…

    Leave a Reply

    Your email address will not be published. Required fields are marked *