ਅਮਰੀਕਾ ’ਚ ਪਟਿਆਲਾ ਦੇ 24 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Spread the love
ਭਾਦਸੋਂ, 8 ਅਗਸਤ (ਜਗਜੀਤ ਸਿੰਘ ਕੈਂਥ): ਅਮਰੀਕਾ ਤੋਂ ਪਟਿਆਲਾ ਦੇ ਇੱਕ ਪਰਿਵਾਰ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਟਿਆਲਾ ਜ਼ਿਲ੍ਹੇ ਦੇ ਪਿੰਡ ਅਤਲਾ ਨਾਲ ਸਬੰਧਤ 24 ਸਾਲਾ ਨੌਜਵਾਨ ਖੁਸ਼ ਕਰਨਦੀਪ ਸਿੰਘ ਦੀ ਕੈਲੀਫੋਰਨੀਆ ਵਿੱਚ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਨੌਜਵਾਨ ਦੀ ਮ੍ਰਿਤਕ ਦੇਹ ਇੱਕ ਜੰਗਲੀ ਖੇਤਰ ਵਿੱਚੋਂ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ।ਜਾਣਕਾਰੀ ਅਨੁਸਾਰ ਖੁਸ਼ ਕਰਨਦੀਪ ਸਿੰਘ ਕਰੀਬ ਪੰਜ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਅਤੇ ਰੋਜ਼ੀ-ਰੋਟੀ ਕਮਾਉਣ ਦੇ ਮਕਸਦ ਨਾਲ ਅਮਰੀਕਾ ਗਿਆ ਸੀ। ਉਹ ਕੈਲੀਫੋਰਨੀਆ ਵਿੱਚ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ ਅਤੇ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਰਿਹਾ ਸੀ।ਪਰਿਵਾਰਕ ਮੈਂਬਰਾਂ ਦੇ ਅਨੁਸਾਰ 30 ਜੁਲਾਈ ਤੋਂ ਬਾਅਦ ਖੁਸ਼ ਕਰਨਦੀਪ ਨਾਲ ਅਚਾਨਕ ਸੰਪਰਕ ਟੁੱਟ ਗਿਆ। ਉਸ ਦਾ ਮੋਬਾਈਲ ਫੋਨ ਵੀ ਬੰਦ ਆ ਰਿਹਾ ਸੀ। ਪਰਿਵਾਰ ਵੱਲੋਂ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਜਦੋਂ ਕੋਈ ਜਵਾਬ ਨਾ ਮਿਲਿਆ ਤਾਂ ਪਰਿਵਾਰ ਦੀ ਚਿੰਤਾ ਵਧ ਗਈ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਗਈ।ਸ਼ਿਕਾਇਤ ਮਿਲਣ ਉਪਰੰਤ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੱਲੋਂ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਗਈ। ਮੁੱਢਲੀ ਜਾਣਕਾਰੀ ਮੁਤਾਬਕ ਖੁਸ਼ ਕਰਨਦੀਪ ਦੀ ਮ੍ਰਿਤਕ ਦੇਹ ਇੱਕ ਜੰਗਲੀ ਖੇਤਰ ਵਿੱਚੋਂ ਬਰਾਮਦ ਹੋਈ, ਜਿਸ ’ਤੇ ਗੋਲੀ ਲੱਗਣ ਦੇ ਨਿਸ਼ਾਨ ਮਿਲਣ ਦੀ ਗੱਲ ਸਾਹਮਣੇ ਆ ਰਹੀ ਹੈ।ਫਿਲਹਾਲ ਅਮਰੀਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਘਟਨਾ ਪਿੱਛੇ ਕੀ ਕਾਰਨ ਸੀ ਅਤੇ ਇਸ ਵਿੱਚ ਕੌਣ-ਕੌਣ ਸ਼ਾਮਲ ਹਨ। ਘਟਨਾ ਨਾਲ ਜੁੜੇ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।ਪਰਿਵਾਰ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ ਨੌਜਵਾਨ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਪਿੰਡ ਅਤਲਾ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰ ਵੱਲੋਂ ਕੇਂਦਰ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਖੁਸ਼ ਕਰਨਦੀਪ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਲੋੜੀਂਦੀ ਮਦਦ ਕੀਤੀ ਜਾਵੇ, ਤਾਂ ਜੋ ਪਰਿਵਾਰ ਆਪਣੇ ਲਾਡਲੇ ਪੁੱਤਰ ਦਾ ਅੰਤਿਮ ਦਰਸ਼ਨ ਕਰ ਸਕੇ ਅਤੇ ਉਸ ਦਾ ਅੰਤਿਮ ਸੰਸਕਾਰ ਆਪਣੇ ਜੱਦੀ ਪਿੰਡ ਵਿੱਚ ਕਰ ਸਕੇ। ਪਰਿਵਾਰ ਦੇ ਸੁਨਹਿਰੇ ਭਵਿੱਖ ਲਈ ਵਿਦੇਸ਼ ਗਿਆ 24 ਸਾਲਾ ਨੌਜਵਾਨ ਇਸ ਤਰ੍ਹਾਂ ਦੁਨੀਆ ਤੋਂ ਚਲਾ ਜਾਣ ਕਾਰਨ ਪਰਿਵਾਰ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਇਸ ਘਟਨਾ ਨੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਹੋਰ ਵਧਾ ਦਿੱਤੀ ਹੈ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *