ਅੰਮ੍ਰਿਤਸਰ ਵਿੱਚ ਹੈਂਡ ਗ੍ਰੇਨੇਡ ਅਤੇ 3 ਆਧੁਨਿਕ ਰਾਈਫਲਾਂ ਬਰਾਬਦ; ਨਾਬਾਲਗ ਸਮੇਤ ਤਿੰਨ ਵਿਅਕਤੀ ਕਾਬੂ* *— ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ* *— ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਚਾਹਲ*

Spread the love
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਏਕੇ-47 ਰਾਈਫਲ ਸਮੇਤ ਤਿੰਨ ਆਧੁਨਿਕ ਰਾਈਫਲਾਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਬੀਰ ਸਿੰਘ ਉਰਫ਼ ਕਾਸ਼ੀ ਵਾਸੀ ਭੈਣੀ ਰਾਜਪੂਤਾਂ, ਅੰਮ੍ਰਿਤਸਰ, ਜੋਬਨ ਸਿੰਘ ਵਾਸੀ ਬਲੱਗਣ, ਅੰਮ੍ਰਿਤਸਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ ਏਕੇ-47 ਰਾਈਫਲ, ਇੱਕ ਮੋਡੀਫਾਈ ਐਮ4-ਟਾਈਪ .30-ਬੋਰ ਆਟੋਮੈਟਿਕ ਹਥਿਆਰ ਅਤੇ ਇੱਕ ਵਿਸ਼ੇਸ਼ ਤੌਰ ‘ਤੇ ਮੋਡੀਫਾਈ .30-ਬੋਰ ਸੈਮੀ-ਆਟੋਮੈਟਿਕ ਹਥਿਆਰ ਸਮੇਤ ਪੰਜ ਮੈਗਜ਼ੀਨਾਂ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੇ ਸਰੋਤ ਅਤੇ ਵਰਤੋਂ ਦੇ ਉਦੇਸ਼ ਦਾ ਪਤਾ ਲਗਾਉਣ, ਇਸ ਮਾਡਿਊਲ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ। ਇਸ ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ੱਕੀ ਆਕਾਸ਼ਬੀਰ ਉਰਫ਼ ਕਾਸ਼ੀ ਅਤੇ ਜੋਬਨ ਸਿੰਘ ਆਪਣੇ ਨਾਬਾਲਗ ਸਾਥੀ ਨਾਲ ਮਿਲ ਕੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਅਤਿ-ਆਧੁਨਿਕ ਹਥਿਆਰ, ਗੋਲੀ ਸਿੱਕਾ, ਗ੍ਰਨੇਡ ਆਦਿ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਅਟਾਰੀ ਖੇਤਰ ਦੇ ਨੇੜੇ ਇੱਕ ਵਿਸ਼ੇਸ਼ ਆਪਰੇਸ਼ਨ ਚਲਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਇੱਕ ਗ੍ਰਨੇਡ ਅਤੇ ਤਿੰਨ ਆਧੁਨਿਕ ਰਾਈਫਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਐਸਐਸਪੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ, ਐਫਆਈਆਰ ਨੰਬਰ 303 ਮਿਤੀ 13.07.2026 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25, 25(1)(ਏ), 25(6), 25(7) ਅਤੇ 25(8) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਦਰਜ ਕੀਤੀ ਗਈ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *