*ਅੰਮ੍ਰਿਤਸਰ ਵਿੱਚ 30 ਕਿਲੋ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ* *— ਗ੍ਰਿਫ਼ਤਾਰ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕਰ ਰਹੇ ਸਨ ਕੰਮ: ਡੀ.ਜੀ.ਪੀ. ਗੌਰਵ ਯਾਦਵ* *— ਸੀ.ਆਈ. ਅੰਮ੍ਰਿਤਸਰ ਵੱਲੋਂ 10 ਦਿਨਾਂ ਵਿੱਚ 68 ਕਿਲੋ ਹੈਰੋਇਨ ਬਰਾਮਦ*

Spread the love
ਚੰਡੀਗੜ੍ਹ/ਅੰਮ੍ਰਿਤਸਰ, 14 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ, ਵਾਸੀ ਸ਼ਹੀਦ ਊਧਮ ਸਿੰਘ ਨਗਰ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ, ਵਾਸੀ ਭੱਲਾ ਕਲੋਨੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ02-ਡੀਯੂ-3533 ਹੈ, ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਖੇਪ ਦੀ ਸਪਲਾਈ ਲਈ ਕਰ ਰਹੇ ਸਨ। ਦੱਸਣਯੋਗ ਹੈ ਕਿ 6 ਜੁਲਾਈ, 2026 ਤੋਂ ਬਾਅਦ ਸੀ.ਆਈ. ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਇਹ ਤੀਜਾ ਮਾਮਲਾ ਹੈ, ਜਿਸ ਨਾਲ ਮਹਿਜ਼ 10 ਦਿਨਾਂ ਵਿੱਚ ਕੁੱਲ 68 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਪਹਿਲਾਂ 6 ਜੁਲਾਈ ਨੂੰ ਸੀ.ਆਈ. ਅੰਮ੍ਰਿਤਸਰ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 13 ਕਿਲੋ ਹੈਰੋਇਨ ਬਰਾਮਦ ਕੀਤੀ ਸੀ ਅਤੇ 7 ਜੁਲਾਈ ਨੂੰ ਤਿੰਨ ਹੋਰ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਦੇ ਤਸਕਰਾਂ ਨਾਲ ਸਬੰਧਤ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਹ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਸੂਬੇ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਸੂਚਨਾ ਮਿਲੀ ਸੀ ਕਿ ਸ਼ੱਕੀ ਗੁਰਪ੍ਰੀਤ ਸਿੰਘ ਅਤੇ ਗਗਨਦੀਪ ਸਿੰਘ ਨੇ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ ਅਤੇ ਉਹ ਅੰਮ੍ਰਿਤਸਰ ਦੇ ਥਾਣਾ ਕੰਬੋਅ ਅਧੀਨ ਪੈਂਦੇ ਪਿੰਡ ਗੌਂਸਾਬਾਦ ਨੇੜੇ ਕਿਸੇ ਦੂਜੀ ਪਾਰਟੀ ਨੂੰ ਇਹ ਸਪਲਾਈ ਦੇਣ ਜਾ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਸਤੈਦੀ ਦਿਖਾਉਂਦਿਆਂ ਨਾਕੇਬੰਦੀ ਕੀਤੀ ਅਤੇ ਅੰਮ੍ਰਿਤਸਰ ਦੇ ਗੌਂਸਾਬਾਦ ਨੇੜਿਓਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਰੋਕ ਕੇ ਉਨ੍ਹਾਂ ਨੂੰ 30 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਡੀਜੀਪੀ ਨੇ ਕਿਹਾ ਕਿ ਸਮੁੱਚੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 46 ਮਿਤੀ 14-07-2026 ਦਰਜ ਕੀਤੀ ਗਈ ਹੈ।
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *