ਆਈ.ਜੀ ਫਰੀਦਕੋਟ ਰੇਂਜ ਅਤੇ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਵੱਖ-ਵੱਖ ਮੁਕੱਦਮਿਆਂ ਵਿੱਚ ਭਾਰੀ ਮਾਤਰਾਂ ਵਿੱਚ ਬਰਾਮਦ ਕੀਤੇ ਨਸ਼ੀਲੇ ਪਦਾਰਥ ਕਰਵਾਏ ਗਏ ਨਸ਼ਟ

Spread the love
ਨਸ਼ਿਆਂ ਨੂੰ ਜੜ੍ਹ ਤੋ ਖਤਮ ਕਰਨ ਲਈ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਵਚਨਬੱਧਤਾ ਨਾਲ ਕੰਮ ਕਰਦੇ ਹੋਏ ਪਿਛਲੇ ਕੁਝ ਸਮੇਂ ਅੰਦਰ ਹੀ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ: ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ
— ਫਰੀਦਕੋਟ ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ-2025 ਤੋ ਲੈ ਕੇ ਹੁਣ ਤੱਕ 1587 ਮੁਕੱਦਮੇ ਦਰਜ ਕਰਕੇ 2331 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ: ਸ਼੍ਰੀ ਗੁਰਬੰਸ ਸਿੰਘ ਬੈਂਸ, ਐਸ.ਐਸ.ਪੀ ਫਰੀਦਕੋਟ
— 1,80,440 ਦੇ ਕਰੀਬ ਨਸ਼ੀਲੀਆਂ ਗੋਲੀਆਂ, 15944 ਕੈਪਸੂਲ, ਪੋਸਤ 1 ਕੁਇੰਟਲ 41 ਕਿਲੋ 550 ਗ੍ਰਾਮ, ਨਸ਼ੀਲ਼ਾ ਪਾਊਡਰ 1 ਕਿਲੋ 789 ਗ੍ਰਾਮ, ਹੈਰੋਇਨ 292 ਗ੍ਰਾਮ, ਸਮੈਕ 447 ਗ੍ਰਾਮ, ਅਤੇ 146 ਸ਼ੀਸ਼ੀਆ ਨੂੰ ਕਰਵਾਇਆ ਗਿਆ ਨਸ਼ਟ

ਫਰੀਦਕੋਟ, ਮਿਤੀ 13 ਜੁਲਾਈ 2026 =ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਡੀ.ਜੀ.ਪੀ ਪੰਜਾਬ ਸ਼੍ਰੀ ਗੌਰਵ ਯਾਦਵ ਜੀ ਦੀਆਂ ਹਦਾਇਤਾ ਮੁਤਾਬਿਕ ਪੁਲਿਸ ਪ੍ਰਸ਼ਾਸ਼ਨ ਵੱਲੋਂ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ ਫਰੀਦਕੋਟ ਰੇਂਜ ਵੱਲੋਂ ਸੇਲ ਲਿਮਟਿਡ ਪਾਵਰ ਪਲਾਟ ਹਕੂਮਤ ਸਿੰਘ ਵਾਲਾ ਜਿਲ੍ਹਾ ਫਿਰੋਜਪੁਰ ਵਿਖੇ ਵੱਖ-ਵੱਖ ਮੁਕੱਦਮਿਆ ਵਿੱਚ ਬਰਾਮਦ ਨਸ਼ੀਲੇ ਪਦਾਰਥਾ ਨੂੰ ਨਸ਼ਟ ਕਰਵਾਉਣ ਉਪਰੰਤ ਕੀਤਾ। ਇਸ ਮੌਕੇ ਆਈ.ਜੀ ਫਰੀਦਕੋਟ ਰੇਂਜ ਸ਼੍ਰੀਮਤੀ ਨਿਲਾਂਬਰੀ ਜਗਦਲੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਫਰੀਦਕੋਟ ਪੁਲਿਸ ਵੱਲੋ ਪਿਛਲੇ ਸਮੇਂ ਦੌਰਾਨ ਬਰਾਮਦ 1,68,680 ਦੇ ਕਰੀਬ ਨਸ਼ੀਲੀਆਂ ਗੋਲੀਆਂ, 12470 ਕੈਪਸੂਲ ਅਤੇ 77 ਸ਼ੀਸ਼ੀਆ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐਨ.ਡੀ.ਪੀ.ਐਸ ਐਕਟ ਦੇ 03 ਮਾਮਲਿਆ ਨਾਲ ਸਬੰਧਿਤ ਹਨ, ਜਿਹਨਾ ਨੂੰ ਕਿ ਅੱਜ ਪੂਰੀ ਪਾਰਦਰਸ਼ਤਾ ਨਾਲ ਨਸ਼ਟ ਕਰਵਾਇਆ ਗਿਆ ਹੈ।ਉਹਨਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਵਿੱਚ ਪੂਰੀ ਤਰ੍ਹਾ ਕਾਰਗਰ ਸਾਬਤ ਹੋਈ ਹੈ, ਜਿਸ ਦੇ ਤਹਿਤ ਫਰੀਦਕੋਟ ਪੁਲਿਸ ਵੱਲੋਂ ਪਿਛਲੇ ਕੁਝ ਸਮੇਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ ਵੱਡੀ ਮਾਤਰਾ ਵਿੱਚ ਬ੍ਰਾਮਦਗੀ ਕੀਤੀ ਗਈ ਹੈ। ਜਿਹਨਾਂ ਵਿੱਚ ਬਰਾਮਦ ਹੋਏ ਨਸ਼ੀਲੇ ਪਦਾਰਥਾ ਨੂੰ ਅੱਜ ਨਸ਼ਟ ਕੀਤਾ ਗਿਆ ਹੈ। ਇਸ ਦੌਰਾਨ ਐਸ.ਐਸ.ਪੀ ਫਰੀਦਕੋਟ ਸ਼੍ਰੀ ਗੁਰਬੰਸ ਸਿੰਘ ਬੈਂਸ ਵੱਲੋਂ ਫਰੀਦਕੋਟ ਪੁਲਿਸ ਵੱਲੋ ਨਸ਼ਿਆ ਵਿਰੁੱਧ ਕਾਰਵਾਈ ਦੇ ਨਤੀਜੇ ਜਾਰੀ ਕਰਦੇ ਹੋਏ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੌਰਾਨ ਮਾਰਚ 1587 ਮੁਕੱਦਮੇ ਦਰਜ ਕਰਕੇ 2331 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸਾਲ 2026 ਦੌਰਾਨ ਨਸ਼ਾ ਤਸਕਰਾ ਦੀ 36 ਲੱਖ ਤੋ ਜਿਆਦਾ ਕੀਮਤ ਦੀ ਜਾਇਦਾਤ ਸਬੰਧਿਤ ਅਥਾਰਟੀ ਪਾਸੋ ਮੰਨਜੂਰੀ ਹਾਸਿਲ ਕਰਨ ਉਪਰੰਤ ਫਰੀਜ ਕਰਵਾਈ ਗਈ ਹੈ। ਇਸਦੇ ਨਾਲ ਹੀ ਐਸ.ਐਸ.ਪੀ ਫਰੀਦਕੋਟ ਨੇ ਪਬਲਿਕ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਅਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵੱਲੋ ਜਾਰੀ ਕੀਤੀ ਗਈ ਸੇਫ ਪੰਜਾਬ ਐਂਟੀ-ਡਰੱਗ ਹੈਲਪਲਾਈਨ ਨੰਬਰ 97791-00200 ਦੀ ਵਰਤੋ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾ ਗੁਪਤ ਰੱਖੀ ਜਾਵੇਗੀ।
******
ਹਾਈ ਲੈਵਲ ਡਰੱਗ ਡਿਸਪੋਜਲ ਕਮੇਟੀ ਵੱਲੋ 03 ਮਾਮਲੇ ਵਿੱਚ ਤਲਫ ਕਰਵਾਏ ਗਏ ਨਸ਼ੀਲੇ ਪਦਾਰਥ
ਲੜੀ ਨੰ. ਨਸ਼ੀਲਾ ਪਦਾਰਥ ਨਸ਼ਟ ਕੀਤੀ ਗਈ ਮਾਤਰਾ
1) ਨਸ਼ੀਲੀਆਂ ਗੋਲੀਆਂ 168680
2) ਕੈਪਸੂਲ 12470
3) ਸ਼ੀਸ਼ੀਆ 77
ਜਿਲ੍ਹਾ ਲੈਵਲ ਡਰੱਗ ਡਿਸਪੋਜਲ ਕਮੇਟੀ ਵੱਲੋ 40 ਕੇਸਾਂ ਵਿੱਚ ਤਲਫ ਕਰਵਾਏ ਗਏ ਨਸ਼ੀਲੇ ਪਦਾਰਥ
ਲੜੀ ਨੰ. ਨਸ਼ੀਲਾ ਪਦਾਰਥ ਨਸ਼ਟ ਕੀਤੀ ਗਈ ਮਾਤਰਾ
1) ਪੋਸਤ (Poppy Husk) 1 ਕੁਇੰਟਲ 41 ਕਿਲੋ 550 ਗ੍ਰਾਮ
2) ਹੈਰੋਇਨ 292 ਗ੍ਰਾਮ
3) ਸਮੈਕ 447 ਗ੍ਰਾਮ
4) ਨਸ਼ੀਲੀਆਂ ਗੋਲੀਆਂ 11760
5) ਕੈਪਸੂਲ 3474
6) ਗਾਂਜਾ 22 ਗ੍ਰਾਮ
7) ਸ਼ੀਸ਼ੀਆ 69
8) ਨਸ਼ੀਲ਼ਾ ਪਾਊਡਰ 1 ਕਿਲੋ 789 ਗ੍ਰਾਮ
9) ਨਸ਼ੀਲਾ ਭੰਗ ਦਾ ਘੋਲ 6.750 ਲੀਟਰ

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *