ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

Spread the love
ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ ਵੱਡੀ ਤਾਲਮੇਲਬੱਧ ਕਾਰਵਾਈ ਕਰਦਿਆਂ 451 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿੱਚ 326 ਸਬਸਟੈਂਟਿਵ, 111 ਪ੍ਰੀਵੈਂਟਿਵ, 10 ਭਗੌੜੇ ਮੁਲਜ਼ਮ ਅਤੇ 4 ਗੈਂਗਸਟਰਾਂ ਦੇ ਸਾਥੀ ਸ਼ਾਮਲ ਹਨ।ਕਾਰਵਾਈ ਦੌਰਾਨ ਪੁਲਿਸ ਨੇ 247.6 ਗ੍ਰਾਮ ਹੈਰੋਇਨ, 3 ਕਿਲੋ ਗਾਂਜਾ, 1.4 ਕਿਲੋ ਅਫ਼ੀਮ, 100 ਕਿਲੋ ਭੁੱਕੀ, 380 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,250 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਤੋਂ ਇਲਾਵਾ 8 ਚੋਰੀਸ਼ੁਦਾ ਟਰੱਕ, 6 ਹੋਰ ਵਾਹਨ, 2 ਪਿਸਤੌਲ, 4 ਕਾਰਤੂਸ, 3 ਤੇਜ਼ਧਾਰ ਹਥਿਆਰ, 153 ਲੀਟਰ ਗੈਰ-ਕਾਨੂੰਨੀ ਸ਼ਰਾਬ ਅਤੇ 160 ਖਾਲੀ ਬ੍ਰਾਂਡਡ ਬੋਤਲਾਂ ਵੀ ਜ਼ਬਤ ਕੀਤੀਆਂ ਗਈਆਂ।ਪੁਲਿਸ ਨੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ, ਬਿਨਾਂ ਲਾਇਸੈਂਸ ਚੱਲ ਰਹੀ ਇੱਕ ਕੈਮਿਸਟ ਦੁਕਾਨ, ਨਕਲੀ ਸ਼ਰਾਬ ਅਤੇ ਚੋਰੀਸ਼ੁਦਾ ਵਾਹਨਾਂ ਦੇ ਨੰਬਰ ਬਦਲ ਕੇ ਵੇਚਣ ਵਾਲੇ ਗਿਰੋਹ ਦਾ ਵੀ ਪਰਦਾਫ਼ਾਸ਼ ਕੀਤਾ। ਨਾਲ ਹੀ ਹਥਿਆਰਾਂ ਅਤੇ ਹਿੰਸਾ ਦਾ ਪ੍ਰਚਾਰ ਕਰਨ ਵਾਲੇ 100 ਸੋਸ਼ਲ ਮੀਡੀਆ URL ਕਾਰਵਾਈ ਲਈ ਸਟੇਟ ਸਾਈਬਰ ਕ੍ਰਾਈਮ ਸੈੱਲ ਨੂੰ ਭੇਜੇ ਗਏ।ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਨਸ਼ਾ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਅਜਿਹੀਆਂ ਸਖ਼ਤ ਮੁਹਿੰਮਾਂ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੀਆਂ
  • Related Posts

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ  ਜਾਨੀ ਨੁਕਸਾਨ ਦਾ ਬਚਾਅ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

    Spread the love

    Spread the love ਨਵਾਂਸ਼ਹਿਰ /ਕਾਠਗੜ੍ਹ 12 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਤਾਜੋਵਾਲ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ…

    Leave a Reply

    Your email address will not be published. Required fields are marked *