ਇਲਾਕੇ ਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਨੌਜਵਾਨ ਚੜ੍ਹੇ ਪੁਲਿਸ ਅੜਿੱਕੇ

Spread the love

ਜੈਤੋ,10 ਅਪ੍ਰੈਲ (ਮਨਜੀਤ ਸਿੰਘ ਢੱਲਾ )-ਸਥਾਨਕ ਪੁਲਿਸ ਨੇ ਚੋਰੀਆਂ ਤੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾਉਣ ਵਾਲੇ 5 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਦੋਂ ਇਨ੍ਹਾਂ ਵਿਚੋਂ 4 ਵਿਅਕਤੀਆਂ ਨੂੰ ਮੌਕੇ ਤੋਂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਬ-ਡਵੀਜ਼ਨ ਜੈਤੋ ਦੇ ਡੀ.ਐਸ.ਪੀ. ਸੁਖਦੀਪ ਸਿੰਘ ਨੇ ਸਥਾਨਕ ਥਾਣੇ ਵਿਚ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੰਸਪੈਕਟਰ ਗੁਰਵਿੰਦਰ ਸਿੰਘ ਮੁੱਖ ਅਫਸਰ ਥਾਣਾ ਜੈਤੋ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸਿਕੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੇ ਸਬੰਧ ਵਿਚ ਮੁਕਤਸਰ ਰੋਡ ਜੈਤੋ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇਕ ਗਰੋਹ ਵਿਚ ਸ਼ਾਮਿਲ 5 ਮੈਂਬਰ ਜੋ ਕਿ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਦੇ ਆਦੀ ਹਨ ਅਤੇ ਉਹ ਨੇੜੇ ਅੰਡਰਬ੍ਰਿਜ ਜੈਤੋ-ਮੁਕਤਸਰ ਬਾਈਪਾਸ ਰੋਡ ’ਤੇ ਬੈਠੇ ਲੁੱਟ-ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ, ਜਿਸ ’ਤੇ ਥਾਣਾ ਜੈਤੋ ਵਿਚ ਮੁਕੱਦਮਾ ਨੰਬਰ 40 ਮਿਤੀ 09.04.2025 ਅਧੀਨ ਧਾਰਾ 112 (2) ਬੀ.ਐਨ.ਐਸ. ਬਰਖਿਲਾਫ 5 ਵਿਅਕਤੀਆ ਉਤੇ ਦਰਜ ਕੀਤਾ ਗਿਆ। ਉਪਰੰਤ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਰੋਹ ਵਿਚ ਸ਼ਾਮਿਲ ਮਨਪ੍ਰੀਤ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਟਿੱਬੀ ਸਾਹਿਬ ਰੋਡ ਜੈਤੋ, ਜਸਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਸਾਲ ਪੱਤੀ ਜੈਤੋ, ਸੰਤੋਸ਼ ਕੁਮਾਰ ਉਰਫ ਗੱਬਰ ਪੁੱਤਰ ਰਾਮ ਪ੍ਰਕਾਸ਼ ਵਾਸੀ ਮੁਕਤਸਰ ਰੋਡ ਜੈਤੋ ਅਤੇ ਸਿਧਾਰਥ ਪੁੱਤਰ ਮੁਨਸ਼ੀ ਰਾਮ ਨੂੰ 1 ਗੰਡਾਸੀ, 1 ਕਿਰਚ, 2 ਕ੍ਰਿਪਾਨਾਂ ਅਤੇ 1 ਲੋਹੇ ਦੇ ਖੰਡੇ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਗਰੋਹ ਵਿਚ ਸ਼ਾਮਿਲ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ, ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ ਜਦਕਿ ਗ੍ਰਿਫਤਾਰ ਦੋਸ਼ੀਆਂ ਖਿਲਾਫ ਪਹਿਲਾਂ ਵੀ ਮੁਕੱਦਮੇ ਦਰਜ  ਹਨ। ਇਸ ਮੌਕੇ ਥਾਣਾ ਜੈਤੋ ਦੇ ਐਸ.ਐਚ.ਓ. ਇੰਸਪੈਕਟਰ ਗੁਰਵਿੰਦਰ ਸਿੰਘ, ਸਹਾਇਕ ਥਾਣੇਦਾਰ ਸਿਕੰਦਰ ਸਿੰਘ ਤੇ ਪੁਲਿਸ ਮੁਲਾਜ਼ਮ ਮੌਜੂਦ ਸਨ ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *