ਐਸਸੀ ਸਮਾਜ ਤੇ ਲਾਠੀ ਚਾਰਜ ਕਰਨ ਵਾਲੇ ਮੇਰਠ ਦੇ ਐਸ ਐਸ ਪੀ ਅਵਿਨਾਸ਼ ਪਾਂਡੇ ਤੇ ਤੁਰੰਤ ਹੋਵੇ ਐਫ ਆਈ ਆਰ ਦਰਜ਼ : ਬੇਗਮਪੁਰਾ ਟਾਈਗਰ ਫੋਰਸ ਸੰਵਿਧਾਨ ਹਰੇਕ ਨਾਗਰਿਕ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਅਤੇ ਇਨਸਾਫ਼ ਮੰਗਣ ਦਾ ਅਧਿਕਾਰ ਦਿੰਦਾ ਹੈ : ਬੰਟੀ,ਰਾਜੂ,ਰਾਹੁਲ

Spread the love
ਹੁਸ਼ਿਆਰਪੁਰ, 10 ਜੁਲਾਈ ( ਤਰਸੇਮ ਦੀਵਾਨਾ ) –ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਇੱਕ ਦਲਿਤ ਧੀ ਲਲਿਤਾ ਗੌਤਮ ਜਿਸ ਨੂੰ ਪਹਿਲੇ ਕੁਝ ਦਰਿੰਦਿਆਂ ਨੇ ਪਹਿਲੇ ਉਸਨੂੰ ਅਗਵਾਹ ਕੀਤਾ ਅਤੇ ਉਸ ਤੋਂ ਬਾਅਦ ਉਸ ਦੇ ਨਾਲ ਰੇਪ ਕੀਤਾ ਰੇਪ ਕੀਤਾ ਤੇ ਉਸਤੋਂ ਬਾਅਦ ਉਸ ਉੱਪਰ ਤੇਜਾਬ ਪਾਕੇ ਉਸ ਦਾ ਕਤਲ ਕਰ ਦਿੱਤਾ ਗਿਆ ਜਿਸ ਤੇ ਲਲਿਤਾ ਗੌਤਮ ਦੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ਦੇ ਸਬੰਧ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ, ਸਮਾਜਿਕ ਕਾਰਕੁਨਾਂ ਅਤੇ ਵਕੀਲਾਂ ‘ਤੇ ਮੇਰਠ ਪੁਲਿਸ ਅਤੇ ਮੇਰਠ ਪੁਲਿਸ ਦੇ ਮੌਜੂਦਾ ਐਸਐਸਪੀ ਅਭਿਨਾਸ਼ ਪਾਂਡੇ ਵੱਲੋਂ ਵੱਲੋਂ ਕੀਤੇ ਗਏ ਅਣਮਨੁੱਖੀ ਤਸ਼ੱਦਦ ਅਤੇ ਲਾਠੀਚਾਰਜ ਦੀ ਬੇਗਮਪੁਰਾ ਟਾਈਗਰ ਫੋਰਸ ਦੇ ਬੰਟੀ ਹਰਿਆਣਾ ਪ੍ਰਧਾਨ ਹਲਕਾ ਸ਼ਾਮ ਚੁਰਾਸੀ, ਅਮਰੀਕ ਸਿੰਘ ਰਾਜੂ, ਰਾਹੁਲ ਕਲੋਤਾ, ਰਵਿੰਦਰਾ, ਰਮਨ, ਇਸ਼ਾਨ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਫੋਰਸ ਦੇ ਆਗੂਆਂ ਨੇ ਇਸ ਘਟਨਾ ਨੂੰ ਲੋਕਤੰਤਰ ਅਤੇ ਸੰਵਿਧਾਨ ਦੇ ਮੂਲ ਅਧਿਕਾਰਾਂ ਦਾ ਸ਼ਰੇਆਮ ਘਾਣ ਦੱਸਿਆ  ਉਹਨਾਂ ਕਿਹਾ ਕਿ ਮੇਰਠ ਦੇ ਟੀ.ਪੀ. ਨਗਰ ਖੇਤਰ ਵਿੱਚ ਐਸਸੀ ਸਮਾਜ ਦੀ ਔਰਤ ਲਲਿਤਾ ਗੌਤਮ ਦਾ ਕਤਲ ਕਰ ਦਿੱਤਾ ਗਿਆ ਸੀ, ਜਿਸਦੀ ਲਾਸ਼ 17 ਮਈ ਨੂੰ ਰੋਹਟਾ ਖੇਤਰ ਵਿੱਚੋਂ ਬਰਾਮਦ ਹੋਈ ਸੀ।ਉਹਨਾਂ ਕਿਹਾ ਕਿ ਜਦੋਂ ਪੀੜਤ ਪਰਿਵਾਰ ਅਤੇ ਐਸਸੀ ਸਮਾਜ ਦੇ ਲੋਕ ਕੁਲੈਕਟਰੇਟ ਵਿਖੇ ਇਨਸਾਫ਼ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ, ਤਾਂ ਮੇਰਠ ਦੇ ਐਸ.ਐਸ.ਪੀ. (SSP) ਅਵਿਨਾਸ਼ ਪਾਂਡੇ ਵੱਲੋਂ ਪ੍ਰਦਰਸ਼ਨਕਾਰੀਆਂ ‘ਤੇ ਸ਼ਰੇਆਮ ਥੱਪੜ ਮਾਰੇ ਗਏ ਅਤੇ ਬਦਸਲੂਕੀ ਕੀਤੀ ਗਈ। ਉਹਨਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲਿਸ ਨੇ ਹਿਰਾਸਤ ਵਿੱਚ ਲਏ ਗਏ ਐਡਵੋਕੇਟ ਰਵਿ ਗੌਤਮ ਨਾਲ ਵੀ ਮੇਰਠ ਦੇ ਜਾਤ ਦੇ ਹੰਕਾਰੀ ਐਸਐਸਪੀ ਅਵਿਨਾਸ਼ ਪਾਂਡੇ ਨੇ ਗੱਡੀ ਦੇ ਅੰਦਰ ਵੜ ਕੇ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਪੀੜਤ ਵਕੀਲ ਵੱਲੋਂ ਵੈਨ ਦੇ ਅੰਦਰ ਹੀ ਖ਼ੁਦਕੁਸ਼ੀ (ਫਾਂਸੀ ਲਗਾਉਣ) ਦੀ ਕੋਸ਼ਿਸ਼ ਕਰਨ ਵਰਗਾ ਖ਼ੌਫ਼ਨਾਕ ਕਦਮ ਚੁੱਕਣਾ ਪਿਆ ! ਉਹਨਾਂ ਕਿਹਾ ਕਿ ਇੱਕ ਪਾਸੇ ਜਿੱਥੇ ਪੁਲਿਸ ਪ੍ਰਦਰਸ਼ਨਕਾਰੀਆਂ ‘ਤੇ “ਜਾਮ ਲਗਾਉਣ ਅਤੇ ਮਾਹੌਲ ਖ਼ਰਾਬ ਕਰਨ” ਦੇ ਝੂਠੇ ਦੋਸ਼ ਲਗਾ ਕੇ ਪਰਚੇ ਦਰਜ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬੇਗਮਪੁਰਾ ਟਾਈਗਰ ਫੋਰਸ ਦੀ ਆਗੂਆਂ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਅਤੇ ਵਕੀਲ ‘ਤੇ ਹੱਥ ਚੁੱਕਣ ਵਾਲੇ ਐਸ.ਐਸ.ਪੀ. ਅਵਿਨਾਸ਼ ਪਾਂਡੇ ਨੂੰ ਤੁਰੰਤ ਡਿਸਮਿਸ ਕੀਤਾ ਜਾਵੇ ਅਤੇ ਉਸ ਵਿਰੁੱਧ  ਮੁਕੱਦਮਾ ਦਰਜ ਕੀਤਾ ਜਾਵੇ। ਉਹਨਾਂ ਕਿਹਾ ਕਿ ਵਾਇਰਲ ਵੀਡੀਓ ਦੀ ਉੱਚ ਪੱਧਰੀ ਸੁਤੰਤਰ ਜਾਂਚ ਕਰਵਾਈ ਜਾਵੇ ਤਾਂ ਜੋ ਪੁਲਿਸ ਪ੍ਰਸ਼ਾਸਨ ਦੀ ਗੁੰਡਾਗਰਦੀ ਦਾ ਪਰਦਾਫਾਸ਼ ਹੋ ਸਕੇ। ਉਹਨਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰੇਕ ਨਾਗਰਿਕ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਅਤੇ ਇਨਸਾਫ਼ ਮੰਗਣ ਦਾ ਅਧਿਕਾਰ ਦਿੰਦਾ ਹੈ। ਉਹਨਾ ਕਿਹਾ ਕਿ ਪੁਲਿਸ ਸੱਤਾ ਦੀ ਦੁਰਵਰਤੋਂ ਕਰਕੇ ਆਮ ਨਾਗਰਿਕਾਂ ਅਤੇ ਦਲਿਤ ਸਮਾਜ ਦੀ ਆਵਾਜ਼ ਨੂੰ ਦਬਾਉਣਾ ਬੰਦ ਕਰੇ । ਅੰਤ ਵਿੱਚ ਬੇਗਮਪੁਰਾ ਟਾਈਗਰ ਫੋਰਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਅਤੇ ਐਸਐਸਪੀ ਅਵਿਨਾਸ਼ ਪਾਂਡੇ ਸਮੇਤ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ, ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਫੋਟੋ ਅਜਮੇਰ ਦੀਵਾਨਾ
  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *