ਕਤਲ ਮਾਮਲੇ ਵਿੱਚ ਆਦਮਪੁਰ ਪੁਲੀਸ ਨੇ ਪ੍ਰਵਾਸੀ ਮਜ਼ਦੂਰ ਨੂੰ ਗ੍ਰਿਫ਼ਤਾਰ ਕੀਤਾ 

Spread the love

ਜਲੰਧਰ 19 ਦਸੰਬਰ (ਅਮ੍ਰਿੰਤਪਾਲ ਸਿੰਘ)ਆਦਮਪੁਰ ਪੁਲੀਸ ਨੇ ਕਤਲ ਦੇ ਦੋਸ਼ ਹੇਠ ਪਰਵਾਸੀ ਮਜ਼ਦੂਰ ਨੂੰ ਗ੍ਰਿਫਤਾਰ ਕਰ ਕੇ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਰਾਮਰਾਏ ਚੰਪੀਆ ਵਾਸੀ ਬੋਕਤੌਲੀ ਕੇਬਰਾ, ਗੋਇਲਕੇਰਾ ਝਾਰਖੰਡ ਵਜੋਂ ਹੋਈ ਹੈ। ਸੀਨੀਅਰ ਪੁਲੀਸ ਕਪਤਾਨ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ 15 ਦਸੰਬਰ ਦੀ ਰਾਤ ਨੂੰ ਪਰਵਾਸੀ ਮਜ਼ਦੂਰ ਆਨੰਦ ਗੁਰੀਆ (60) ਵਾਸੀ ਸੁੰਦਰਗੜ੍ਹ (ਉੜੀਸਾ) ਦੀ ਪਿੰਡ ਮਹਿਦੀਪੁਰ ਦੀ ਹਵੇਲੀ ਵਿੱਚ ਹੱਤਿਆ ਕਰ ਦਿੱਤੀ ਗਈ ਸੀ।ਸੂਚਨਾ ਮਿਲਣ ‘ਤੇ ਕਾਰਵਾਈ ਕਰਦਿਆਂ ਡੀਐੱਸਪੀ ਕੁਲਵੰਤ ਸਿੰਘ ਸਬ-ਡਿਵੀਜ਼ਨ ਆਦਮਪੁਰ ਦੀ ਦੇਖ-ਰੇਖ ਵਿੱਚ ਇੰਸਪੈਕਟਰ ਰਵਿੰਦਰਪਾਲ ਸਿੰਘ ਐੱਸਐੱਚਓ ਆਦਮਪੁਰ ਦੀ ਅਗਵਾਈ ‘ਚ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਮੁੱਢਲੀ ਪੁੱਛ-ਪੜਤਾਲ ਤੋਂ ਪਤਾ ਲੱਗਾ ਹੈ ਕਿ ਪੀੜਤ ਅਤੇ ਮੁਲਜ਼ਮ ਰਾਮਰਾਈ ਨੇ ਇਕੱਠਿਆਂ ਸ਼ਰਾਬ ਪੀਤੀ ਸੀ। ਦੋਵਾਂ ਵਿਚਕਾਰ ਪੈਸਿਆਂ ਨੂੰ ਲੈ ਕੇ ਝਗੜਾ ਹੋ ਗਿਆ ਜਿਸ ਕਾਰਨ ਮੁਲਜ਼ਮ ਨੇ ਉਸ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਸ ਦੀ ਮੌਤ ਹੋ ਗਈ।ਪੁਲੀਸ ਸਟੇਸ਼ਨ ਆਦਮਪੁਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਤਫ਼ਤੀਸ਼ ਦੌਰਾਨ ਪੁਲੀਸ ਨੇ ਰਾਮਰਾਏ ਚੰਪੀਆ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਉਸ ਦੀ ਨਿਸ਼ਾਨਦੇਹੀ ‘ਤੇ ਕਤਲ ਦਾ ਹਥਿਆਰ (ਲੋਹੇ ਦੀ ਰਾਡ) ਅਤੇ ਹੋਰ ਸਬੂਤ ਬਰਾਮਦ ਕੀਤੇ ਗਏ ਹਨ। ਐੱਸਐੱਸਪੀ ਖੱਖ ਨੇ ਦੁਹਰਾਇਆ ਕਿ ਜਲੰਧਰ ਦਿਹਾਤੀ ਪੁਲਿਸ ਜਲਦੀ ਇਨਸਾਫ਼ ਦਿਵਾਉਣ ਅਤੇ ਸਮੂਹ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *