ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ਵਿੱਚ ਤਿੰਨ ਨੌਜਵਾਨ ਗ੍ਰਿਫ਼ਤਾਰ

Spread the love

ਜਲੰਧਰ 14 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਜਲੰਧਰ ਦਿਹਾਤੀ ਪੁਲੀਸ ਨੇ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦਾ ਦਾਅਵਾ ਹੈ ਕਿ ਤਿੰਨਾਂ ਨੌਜਵਾਨਾਂ ਨੇ ਮੰਨਿਆ ਕਿ ਉਨ੍ਹਾਂ ਨੂੰ ਖਾਲਿਸਤਾਨ ਸਮਰਥਕ ਅਤੇ ਅਤਿਵਾਦੀ ਗੁਰਪਤਵੰਤ ਪੰਨੂ ਨੇ ਨਾਅਰੇ ਲਿਖਣ ਲਈ ਕਿਹਾ ਸੀ। ਪੁਲੀਸ ਤਿੰਨਾਂ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।ਤਿੰਨੋਂ ਹੀ ਸਿਰਫ਼ 19 ਸਾਲ ਦੇ ਹਨ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤੇਜਪਾਲ ਸਿੰਘ ਉਰਫ਼ ਪਾਲੀ, ਵਾਸੀ ਮੁਹੱਲਾ ਰਣਜੀਤ ਨਗਰ, ਨਕੋਦਰ, ਕਾਰਤਿਕ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ ਨਕੋਦਰ ਅਤੇ ਵੀਰ ਸੁਖਪਾਲ ਸਿੰਘ ਵਾਸੀ ਖਾਨਪੁਰ ਢਾਹਾਂ (ਨਕੋਦਰ) ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਅਮਰੀਕਾ ਸਥਿਤ ਅਤਿਵਾਦੀ ਗੁਰਪਤਵੰਤ ਪੰਨੂ, ਕੈਨੇਡਾ ਸਥਿਤ ਅਤਿਵਾਦੀ ਬਲਕਰਨ ਸਿੰਘ (ਵਾਸੀ ਨਕੋਦਰ ਜਲੰਧਰ) ਅਤੇ ਯੂਕੇ ਸਥਿਤ ਅਤਿਵਾਦੀ ਜਸਕਰਨ ਪ੍ਰੀਤ ਸਿੰਘ ਉਰਫ਼ ਬਾਵਾ ਵਾਸੀ ਜਲੰਧਰ ਨੂੰ ਵੀ ਨਾਮਜ਼ਦ ਕੀਤਾ ਹੈ।ਜਲੰਧਰ ਦਿਹਾਤੀ ਪੁਲੀਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਅੱਜ ਸਵੇਰੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਦੌਰਾਨ ਇਹ ਖੁਲਾਸਾ ਹੋਇਆ ਕਿ ਵੀਰ ਸੁਖਪਾਲ ਨੂੰ ਵਿਦੇਸ਼ ਤੋਂ ਨਾਅਰੇ ਲਿਖਣ ਲਈ ਪ੍ਰੇਰਿਤ ਕੀਤਾ ਗਿਆ ਸੀ। ਕੈਨੇਡਾ ਤੋਂ ਬਲਕਰਨ ਸਿੰਘ ਨੇ ਵੀਰ ਸੁਖਪਾਲ ਸਿੰਘ ਦੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਏ ਅਤੇ ਅਪਰਾਧ ਦੀ ਯੋਜਨਾ ਬਣਾਈ।ਇਸ ਤੋਂ ਬਾਅਦ ਉਸ ਨੇ ਦੋ ਹੋਰ ਸਾਥੀਆਂ ਨਾਲ ਮਿਲ ਕੇ ਨਕੋਦਰ ਬਾਈਪਾਸ ਨੇੜੇ ਖਾਲਿਸਤਾਨੀ ਨਾਅਰੇ ਲਿਖੇ। ਇਸ ਦੀ ਵੀਡੀਓ ਬਣਾਈ ਗਈ ਅਤੇ ਵਿਦੇਸ਼ਾਂ ਵਿੱਚ ਬੈਠੇ ਅਤਿਵਾਦੀਆਂ ਨੂੰ ਭੇਜੀ ਗਈ। ਇਸ ਤੋਂ ਬਾਅਦ ਇਨ੍ਹਾਂ ਨੂੰ ਪੋਸਟ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *