ਘਰ ਅੰਦਰ ਬੰਧਕ ਬਣਾ ਕੇ ਨੌਜਵਾਨ ਨਾਲ ਕੁੱਟਮਾਰ, ਵੀਡੀਓ ਬਣਾ ਕੇ 25 ਹਜ਼ਾਰ ਰੁਪਏ ਖੋਹੇ; ਦੋ ਕਾਬੂ-

Spread the love

ਸ੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਇੱਕ ਨੌਜਵਾਨ ਨੂੰ ਘਰ ਅੰਦਰ ਬੰਧਕ ਬਣਾ ਕੇ ਉਸ ਨਾਲ ਕੁੱਟਮਾਰ ਕਰਨ, ਵੀਡੀਓ ਬਣਾਉਣ ਅਤੇ 25 ਹਜ਼ਾਰ ਰੁਪਏ ਖੋਹਣ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਚਓ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਐੱਫ.ਆਈ.ਆਰ. ਨੰਬਰ 175 ਮਿਤੀ 8 ਜੁਲਾਈ 2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐੱਸ) ਦੀਆਂ ਧਾਰਾਵਾਂ 308(7), 127 (2) ਅਤੇ 3 (5) ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਨੁਸਾਰ ਸ਼ਿਕਾਇਤਕਰਤਾ ਵਿਸ਼ਵਜੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਨਹਿਰੀ ਕਲੋਨੀ, ਬਠਿੰਡਾ ਰੋਡ ਨੇ ਦੱਸਿਆ ਕਿ ਉਹ ਇੱਕ ਫਾਇਨਾਂਸ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ 7 ਜੁਲਾਈ ਨੂੰ ਕਿਸ਼ਤਾਂ ਇਕੱਠੀਆਂ ਕਰ ਰਿਹਾ ਸੀ। ਇਸ ਦੌਰਾਨ ਮੁਲਜ਼ਮ ਰੋਹਿਤ ਕੁਮਾਰ ਪੁੱਤਰ ਸੁਰੇਸ਼ ਕੁਮਾਰ ਵਾਸੀ ਨਹਿਰੀ ਕਲੋਨੀ ਅਤੇ ਅਰਸ਼ਨੂਰ ਪੁੱਤਰ ਨਗਿੰਦਰ ਸਿੰਘ ਵਾਸੀ ਗਲੀ ਨੰਬਰ 11, ਬਠਿੰਡਾ ਰੋਡ ਉਸ ਨੂੰ ਆਪਣੇ ਘਰ ਲੈ ਗਏ, ਜਿੱਥੇ ਉਸ ਨਾਲ ਕੁੱਟਮਾਰ ਕਰਕੇ ਉਸ ਦੇ ਕੱਪੜੇ ਪਾੜ ਦਿੱਤੇ ਅਤੇ ਵੀਡੀਓ ਬਣਾਈ। ਇਸ ਤੋਂ ਬਾਅਦ ਉਸ ਕੋਲੋਂ 25 ਹਜ਼ਾਰ ਰੁਪਏ ਵੀ ਖੋਹ ਲਏ। ਪੁਲਿਸ ਨੇ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

  • Related Posts

    ਪਿੰਡ ਖੁੰਨਣ ਖੁਰਦ ਦੇ ਵਾਸੀਆਂ ਵੱਲੋਂ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ- ਝੂਠੀਆਂ ਸ਼ਿਕਾਇਤਾਂ ਦੇ ਆਧਾਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼-

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 9 ਜੁਲਾਈ (ਮਨਜੀਤ ਸਿੱਧੂ)- ਪਿੰਡ ਖੁੰਨਣ ਖੁਰਦ ਵਿਖੇ ਪਿੰਡ ਵਾਸੀਆਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ…

    ਬਲਾਚੌਰ ਸਿਟੀ ਪੁਲਿਸ ਵੱਲੋਂ 4 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ

    Spread the love

    Spread the loveਬਲਾਚੌਰ, 9 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) :ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ  ਤੁਸ਼ਾਰ ਗੁਪਤਾ ਅਤੇ ਸਬ ਡਵੀਜ਼ਨ ਬਲਾਚੌਰ ਦੇ ਉਪ…

    Leave a Reply

    Your email address will not be published. Required fields are marked *