ਘਰ ਵਿੱਚ ਦਾਖਲ ਹੋ ਕੇ ਹਮਲਾ ਤੇ ਭੰਨ-ਤੋੜ ਕਰਨ ਦੇ ਦੋਸ਼ ਹੇਠ 5 ਨਾਮਜ਼ਦ ਸਮੇਤ ਕਈ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Spread the love

ਸ੍ਰੀ ਮੁਕਤਸਰ ਸਾਹਿਬ, 8 ਜੂਨ (ਮਨਜੀਤ ਸਿੱਧੂ)- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ, ਧਮਕੀਆਂ ਦੇਣ ਅਤੇ ਭੰਨ-ਤੋੜ ਕਰਨ ਦੇ ਦੋਸ਼ ਹੇਠ 5 ਨਾਮਜ਼ਦ ਵਿਅਕਤੀਆਂ ਅਤੇ 8-9 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਗਾਂਧੀ ਨਗਰ, ਬੂੜਾ ਗੁੱਜਰ ਰੋਡ ਵਾਸੀ ਸਾਹਿਬ ਸਿੰਘ ਪੁੱਤਰ ਰਾਜੂ ਸਿੰਘ ਨੇ ਦੱਸਿਆ ਕਿ 9 ਮਈ 2026 ਦੀ ਰਾਤ ਕਰੀਬ 10:30 ਵਜੇ ਉਹ ਆਪਣੇ ਘਰ ਮੌਜੂਦ ਸੀ। ਇਸ ਦੌਰਾਨ ਮਾਵੀ, ਲੱਡੂ, ਪੀ.ਜੇ., ਆਸ਼ੂ ਉਰਫ਼ ਚੀਚੀ ਅਤੇ ਪ੍ਰਿੰਸ ਸਮੇਤ 8-9 ਹੋਰ ਅਣਪਛਾਤੇ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਉਸਦੇ ਘਰ ਵਿੱਚ ਦਾਖਲ ਹੋ ਗਏ। ਸ਼ਿਕਾਇਤਕਰਤਾ ਅਨੁਸਾਰ ਦੋਸ਼ੀਆਂ ਨੇ ਉਸ ਨਾਲ ਗਾਲੀ-ਗਲੌਚ ਕਰਦੇ ਹੋਏ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸ ਨੂੰ ਤੇਜ਼ਧਾਰ ਹਥਿਆਰਾਂ ਅਤੇ ਲੋਹੇ ਦੀਆਂ ਰਾਡਾਂ ਨਾਲ ਸੱਟਾਂ ਮਾਰੀਆਂ ਗਈਆਂ। ਉਸ ਨੇ ਦੋਸ਼ ਲਾਇਆ ਕਿ ਹਮਲਾਵਰਾਂ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਉਸ ਨੇ ਅੱਗੇ ਦੱਸਿਆ ਕਿ ਹਮਲੇ ਤੋਂ ਬਾਅਦ ਦੋਸ਼ੀਆਂ ਨੇ ਘਰ ਵਿੱਚ ਪਿਆ ਸਮਾਨ ਤੋੜਨਾ ਸ਼ੁਰੂ ਕਰ ਦਿੱਤਾ ਅਤੇ ਭੰਨ-ਤੋੜ ਕਰਕੇ ਨੁਕਸਾਨ ਪਹੁੰਚਾਇਆ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (2NS) ਦੀਆਂ ਧਾਰਾਵਾਂ 126(2), 115(2), 324(4), 191(3) ਅਤੇ 190 ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਕਿਸੇ ਵੀ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *