ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਢੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਮਿਲੀ ਸਫ਼ਲਤਾ

Spread the love

ਮਾਲੇਰਕੋਟਲਾ 24 ਜੂਨ (ਬੋਪਾਰਾਏ): ਕਪਤਾਨ ਪੁਲਿਸ ਇਨਵੈਸਟੀਗੇਸ਼ਨ ਮਲੇਰਕੋਟਲਾ ਸੱਤਪਾਲ ਸ਼ਰਮਾ ਵਲੋਂ ਜਾਣਕਾਰੀ ਦਿੰਦਿਆ ਦੱਸਿਆ ਕਿ ਸੀਨੀਅਰ ਕਪਤਾਨ ਪੁਲਿ, ਮਲੇਰਕੋਟਲਾ ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅੰਦਰ ਹੋ ਰਹੀਆਂ ਚੋਰੀ/ਲੁੱਟ ਖੋਹ ਦੀਆਂ ਵਾਰਦਾਤਾਂ ਥੱਲ ਪਾਉਣ ਲਈ ਮਾੜੇ ਅਨਸਰਾਂ ਖ਼ਿਲਾਫ਼ ਆਰੰਭੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਉਪ ਕਪਤਾਨ ਪੁਲਿਸ ਇਨਵੈਸਟੀਗੇਸ਼ਨ, ਸਤੀਸ਼ ਕੁਮਾਰ ਅਤੇ ਇਨਸਪੈਕਟਰ ਹਰਸਮਿਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੌਰਾਂ ਵਾਲੀ ਨਿਗਰਾਨੀ ਹੇਠ ਸ: ਹਰਜੀਤ ਸਿੰਘ 496/ਸੰਗਰੂਰ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸ: ਹਰਜੀਤ ਸਿੰਘ 496/ਸੰਗਰੂਰ ਵਲੋਂ ਮੁਕੱਦਮਾ ਨੰਬਰ 152 ਦਰਜ 22/06/2025 ਨੂੰ ਧਾਰਾ 303(2) BNS ਅਤੇ 2 WB/OENBK ਦਰਜ ਕਰਕੇ ਅਮਾਮਗੜ ਫਾਟਕ ਮਲੇਰਕੋਟਲਾ ਵਿਖੇ ਨਾਕਾਬੰਦੀ ਕਰਕੇ ਹੈਪੀ ਸਿੰਘ ਉਰਫ ਗੁੱਡੀ ਪੁੱਤਰ ਮਹਿੰਦਰ ਸਿੰਘ ਵਾਸੀ ਰਾਮ ਨਗਰ ਬਸਤੀ ਸੰਗਰੂਰ ਅਤੇ ਮੁਹੰਮਦ ਸਾਹਿਦ ਉਰਫ ਸਾਹਿਲ ਪੁੱਤਰ ਮੁਹੰਮਦ ਅਸਰਫ਼ ਵਾਸੀ ਮੁਹੱਲਾ ਚਮੜੀ ਵਾਲਾ ਖੂਹ ਸਰੋਦ ਰੋਡ ਮਲੇਰਕੋਟਲਾ ਚੋਰੀ ਦੇ 2 ਮੋਟਰਸਾਈਕਲਾਂ ਬਿਨਾਂ ਨੰਬਰੀ ਮਾਰਕਾ ਸਪਲੈੰਡਰ ਸਮੇਤ ਹਿਸਾਬ ਜਵਾਬਤ ਗ੍ਰਿਫਤਾਰ ਕੀਤਾ ਗਿਆ ਅਤੇ ਜੁਰਮ 317(2) BNS ਦਾ ਵਾਧਾ ਕੀਤਾ ਗਿਆ, ਜਿਸ ਤੋਂ ਬਾਅਦ ਦੋਸ਼ੀਆਂ ਉਕਤਾਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਅਤੇ ਦੋਸ਼ੀਆਂ ਦੀ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਪਾਸੋਂ 06 ਚੋਰੀ ਸ਼ੁਦਾ ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ। ਜੋ ਦੋਸ਼ੀਆਂ ਉਕਤਾਂ ਵਲੋਂ ਮਲੇਰਕੋਟਲਾ ਸ਼ਹਿਰ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚੋਂ ਚੋਰੀ ਕੀਤੇ ਗਏ ਸਨ। ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਪੁੱਛਗਿੱਛ ਤੋਂ ਹੋਰ ਚੋਰੀਆਂ ਸੰਬੰਧੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • Related Posts

    ਆਪਰੇਸ਼ਨ ਪ੍ਰਹਾਰ 3.0: ਖੰਨਾ ਪੁਲਿਸ ਦੀ ਵੱਡੀ ਕਾਰਵਾਈ, 451 ਗ੍ਰਿਫ਼ਤਾਰ ਨਸ਼ਾ, ਗੈਰ-ਕਾਨੂੰਨੀ ਹਥਿਆਰ, ਚੋਰੀਸ਼ੁਦਾ ਟਰੱਕ, ਫ਼ਰਜ਼ੀ ਕੈਮਿਸਟ ਤੇ ਦੋ ਗੈਰ-ਕਾਨੂੰਨੀ ਨਸ਼ਾ ਮੁਕਤੀ ਕੇਂਦਰਾਂ ਦਾ ਪਰਦਾਫ਼ਾਸ਼

    Spread the love

    Spread the love ਖੰਨਾ, 12 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ) ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਆਪਰੇਸ਼ਨ ਪ੍ਰਹਾਰ 3.0 ਤਹਿਤ ਖੰਨਾ ਪੁਲਿਸ ਨੇ ਜ਼ਿਲ੍ਹੇ ਭਰ ਵਿੱਚ…

    ਪੀਜ਼ਾ ‘ਚੋਂ ਨਿਕਲੀ ਜ਼ਿੰਦਾ ਸੁੰਡੀ, ਫਾਸਟ ਫੂਡ ਵਾਲੇ ਕਰ ਰਹੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਮਿਆਦ ਪੁੱਗਾ ਸਮਾਨ ਵੇਚਣ ‘ਤੇ ਕਰਿਆਨਾ ਸਟੋਰ ‘ਤੇ ਵੀ ਕਾਰਵਾਈ

    Spread the love

    Spread the loveਮਾਛੀਵਾੜਾ ਸਾਹਿਬ, 12 ਜੁਲਾਈ (ਸੁੱਚਾ ਬੰਗੜ)- ਸ਼ਹਿਰ ਦੇ ਇੱਕ ਨਾਮੀ ਫੂਡ ਕੈਫੇ ‘ਚ ਵੇਚੇ ਜਾ ਰਹੇ ਪੀਜ਼ਾ ‘ਚੋਂ ਜ਼ਿੰਦਾ ਸੁੰਡੀ ਨਿਕਲਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ…

    Leave a Reply

    Your email address will not be published. Required fields are marked *