ਚੌਂਕੀ ਇੰਚਾਰਜ ਸਬ-ਇੰਸਪੈਕਟਰ ਨੂੰ 80,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Spread the love
ਜੈਤੋ,16 ਅਪ੍ਰੈਲ (ਰਘੂਨੰਦਨ ਪਰਾਸ਼ਰ):- ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਥਾਣੇ ਅਧੀਨ ਆਉਂਦੀ ਪੁਲਿਸ ਚੌਕੀ ਕਲਵਾ ਦੇ ਇੰਚਾਰਜ ਸਬ-ਇੰਸਪੈਕਟਰ (ਐਸਆਈ) ਹਰਮੇਸ਼ ਕੁਮਾਰ ਨੂੰ 80,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਜ਼ਿਲ੍ਹੇ ਦੇ ਫਿਲੌਰ ਸਬ-ਡਵੀਜ਼ਨ ਦੇ ਪਿੰਡ ਤੂਰਾ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਕੀਤੀ ਗਈ ਹੈ ਜਿਸ ਵਿੱਚ ਉਕਤ ਮੁਲਜ਼ਮ ਵੱਲੋਂ ਗੈਰ-ਕਾਨੂੰਨੀ ਰਿਸ਼ਵਤ ਮੰਗਣ ਬਾਰੇ ਦੱਸਿਆ ਗਿਆ ਸੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਵਿਰੁੱਧ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 1,50,000 ਰੁਪਏ ਦੀ ਰਿਸ਼ਵਤ ਮੰਗੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਐਸ.ਆਈ. ਪਹਿਲਾਂ ਹੀ ਇਸ ਸਬੰਧ ਵਿੱਚ ਪਹਿਲੀ ਕਿਸ਼ਤ ਵਜੋਂ

ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਮੰਗ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਦੀ ਇੱਕ ਟੀਮ ਨੇ ਯੋਜਨਾਬੱਧ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 80,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ, ਫਲਾਇੰਗ ਸਕੁਐਡ-1, ਦੇ ਥਾਣੇ ਵਿਖੇ ਕੇਸ ਦਰਜ ਕੀਤਾ ਗਿਆ ਹੈ।ਉਨ੍ਹਾਂ ਖੁਲਾਸਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਾਜ਼ਮ ਤੋਂ ਇਸ ਮਾਮਲੇ ਵਿੱਚ ਉਸਦੇ ਹੋਰ ਸਾਥੀਆਂ ਦੀ ਸੰਭਾਵਿਤ ਸ਼ਮੂਲੀਅਤ ਲਈ ਪੁੱਛਗਿੱਛ ਚੱਲ ਰਹੀ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀ ਐਸ.ਆਈ. ਵਿਰੁੱਧ ਪਿਛਲੀਆਂ ਸ਼ਿਕਾਇਤਾਂ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *