ਜਲੰਧਰ ‘ਚ ਕਾਰ ਸਵਾਰ ਨੇ ਦਰੜਿਆ 3 ਸਾਲਾ ਮਾਸੂਮ, 7 ਸਾਲ ਬਾਅਦ ਹੋਏ ਬੱਚੇ ਦਾ ਮੁੰਡਨ ਕਰਵਾਉਣ ਜਾ ਰਿਹਾ ਸੀ ਪਰਿਵਾਰ

Spread the love

ਜਲੰਧਰ 21ਅਪ੍ਰੈਲ ( ਅਮ੍ਰਿੰਤਪਾਲ ਸਿੰਘ)ਜਲੰਧਰ ਵਿੱਚ ਸਵੇਰ ਸਮੇਂ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਕਿਸ਼ਨਪੁਰਾ ਚੌਕ ਵਿੱਚ ਇੱਕ ਕਾਰ ਸਵਾਰ ਨੇ 3 ਸਾਲਾ ਮਾਸੂਮ ਨੂੰ ਦਰੜ ਦਿੱਤਾ, ਜਿਸ ਕਾਰਨ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ 7 ਸਾਲ ਬਾਅਦ ਬੱਚਾ ਹੋਇਆ ਸੀ, ਜਿਸ ਦੇ ਮੁੰਡਨ ਕਰਵਾਉਣ ਲਈ ਅਜੇ ਪਰਿਵਾਰ ਤਿਆਰੀ ਕਰ ਰਿਹਾ ਸੀ।ਬੱਚੇ ਤ੍ਰਿਪੁਰ ਦੀ ਮੌਤ ਨਾਲ ਪਰਿਵਾਰ ਡੂੰਘੇ ਸਦਮੇ ਵਿੱਚ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ। ਪਰਿਵਾਰ ਨੇ ਦੱਸਿਆ ਕਿ 7 ਸਾਲ ਪ੍ਰਮਾਤਮਾ ਨੇ ਉਨ੍ਹਾਂ ਨੂੰ ਬੱਚੇ ਦੀ ਦਾਤ ਦਿੱਤੀ ਸੀ ਅਤੇ ਉਹ ਬੱਚੇ ਦਾ ਮੁੰਡਨ ਕਰਵਾਉਣ ਦੀ ਤਿਆਰੀ ਕਰ ਰਹੇ ਸੀ। ਉਨ੍ਹਾਂ ਦੱਸਿਆ ਕਿ ਬੱਚੇ ਨੂੰ ਅਜੇ ਤਿਆਰ ਕੀਤਾ ਗਿਆ ਸੀ।ਦੱਸਿਆ ਜਾ ਰਿਹਾ ਹੈ ਕਿ ਘਟਨਾ ਨੂੰ ਇੱਕ ਐਸਯੂਵੀ ਕਾਰ ਸਵਾਰ ਨੇ ਅੰਜਾਮ ਦਿੱਤਾ, ਜੋ ਕਿ ਘਟਨਾ ਪਿੱਛੋਂ ਮੌਕੇ ਤੋਂ ਫ਼ਰਾਰ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਸਵਾਰ ਨੇ ਬੱਚੇ ਨੂੰ ਦਰੜਨ ਤੋਂ ਪਹਿਲਾਂ ਚੌਕ ਵਿੱਚ ਇੱਕ ਕੁੱਤੇ ਨੂੰ ਵੀ ਦਰੜਿਆ।

  • Related Posts

    ਨਵੀਆਂ ਵਿਕਸਿਤ ਹੋ ਰਹੀਆਂ 3 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ।

    Spread the love

    Spread the love ਅੰਮ੍ਰਿਤਸਰ 11 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ,…

    ਬਲਾਚੌਰ ਦੇ ਵੱਖ-ਵੱਖ ਪਿੰਡਾਂ ਵਿੱਚ ਕਾਠਗੜ੍ਹ ਪੁਲਿਸ ਫੋਰਸ ਵੱਲੋਂ ਤੜਕਸਾਰ ਮਾਰੀ ਗਈ ਰੇਡ, ਇਲਾਕੇ ਵਿੱਚ ਮਚਿਆ ਹੜਕੰਪ 12 ਸ਼ੱਕੀ ਵਿਅਕਤੀਆਂ ਨੂੰ ਕਾਠਗੜ੍ਹ ਪੁਲਿਸ ਨੇ ਹਿਰਾਸਤ ਵਿੱਚ 

    Spread the love

    Spread the loveਬਲਾਚੌਰ, 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਵੱਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ…

    Leave a Reply

    Your email address will not be published. Required fields are marked *