ਜਲੰਧਰ ‘ਚ ਬੁਲੇਟ ਸਵਾਰ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

Spread the love

ਜਲੰਧਰ 6 ਅਪ੍ਰੈਲ (ਪ੍ਰੀਤ ਕੌਰ ਪ੍ਰੀਤੀ): ਜਲੰਧਰ ਦੇ ਮਕਸੂਦਾ ਨੇੜੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਨਾਲ 23 ਸਾਲਾ ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੋਇਮ ਜੈਨ ਵਾਸੀ ਕਿਲਾ ਮੁਹੱਲਾ ਵਜੋਂ ਹੋਈ ਹੈ। ਘਟਨਾ ਦੇ ਸਮੇਂ ਗੋਇਮ ਆਪਣੇ ਦੋਸਤ ਦੀ ਬੁਲੇਟ ਤੇ ਸਵਾਰ ਸੀ। ਉਸ ਦੀ ਐਕਟਿਵਾ ਕਿਸੇ ਹੋਰ ਦੋਸਤ ਕੋਲ ਸੀ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।ਅਣਪਛਾਤੇ ਵਾਹਨ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਫ਼ਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਉਕਤ ਨੌਜ਼ਵਾਨ ਨੂੰ ਕਿਸੇ ਵਾਹਨ ਨੇ ਟੱਕਰ ਮਾਰੀ ਸੀ ਜਾਂ ਨਹੀਂ।ਗੋਇਮ ਜੈਨ ਦੇ ਦੋਸਤਾਂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸ਼ਾਮ ਨੂੰ ਮਕਸੂਦਾਂ ਦੇ ਅਮਨਦੀਪ ਐਵੀਨਿਊ ਸਥਿਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਿਆ ਸੀ। ਰਾਤ ਕਰੀਬ 10.30 ਵਜੇ ਜਦੋਂ ਉਹ ਘਰ ਜਾਣ ਲੱਗੇ ਤਾਂ ਗੋਇਮ ਜੈਨ ਨੇ ਆਪਣੀ ਐਕਟਿਵਾ ਦੀ ਚਾਬੀ ਆਪਣੇ ਦੋਸਤ ਨੂੰ ਦੇ ਦਿੱਤੀ ਅਤੇ ਉਸ ਨੂੰ ਬੁਲੇਟ ਦੇਣ ਲਈ ਕਿਹਾ।ਕੁਝ ਸਮੇਂ ਬਾਅਦ ਜਦੋਂ ਉਹ ਮਕਸੂਦਾਂ ਚੌਂਕ ਕੋਲ ਪਹੁੰਚੇ ਤਾਂ ਮਕਸੂਦਾਂ ਥਾਣੇ ਦੇ ਕੋਲ ਗੋਇਮ ਜੈਨ ਦਾ ਹਾਦਸਾ ਹੋ ਗਿਆ। ਆਸ-ਪਾਸ ਦੇ ਲੋਕਾਂ ਅਤੇ ਦੋਸਤਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਘਰ ਪਰਤਣ ਤੋਂ ਪਹਿਲਾਂ ਗੋਇਮ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਉਹ ਘਰ ਆ ਰਿਹਾ ਹੈ। ਰਾਤ ਦੇ 11:30 ਵਜੇ ਫੋਨ ਆਇਆ ਕਿ ਉਹ ਹਾਦਸਾਗ੍ਰਸਤ ਹੋ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *