ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼

Spread the love
ਕਪੂਰਥਲਾ, 17 ਅਪ੍ਰੈਲ (ਕੌੜਾ)- ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ। ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮਾਂ –  ਮਨਪ੍ਰੀਤ ਸਿੰਘ ਉਰਫ ਸੋਨੂੰ, ਵਾਰਡ ਅਟੈਂਡੈਂਟ ਅਤੇ ਭੋਲੂ ਉਰਫ ਇਸਮਾਈਲ, ਠੇਕਾ-ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *