ਜਾਗੋ ਵਾਲੀ ਰਾਤ ਗਵਾਂਢੀ ਨੇ ਸ਼ਰਾਬ ਪੀ ਕੇ ਚਲਾਈਆਂ ਗੋਲੀਆਂ 

Spread the love

 ਲਾੜੇ ਦਾ ਭਰਾ ਹੋਇਆ ਜਖਮੀ, ਹਸਪਤਾਲ ਦਾਖਲ

ਮਾਛੀਵਾੜਾ ਸਾਹਿਬ, 4 ਦਸੰਬਰ (ਸੁੱਚਾ ਬੰਗੜ) ਰੰਗ ਵਿੱਚ ਭੰਗ ਪਾਉਣ ਵਾਲੇ ਕਿਤੋਂ ਲੈਣ ਨਹੀਂ ਜਾਣੇ ਪੈਂਦੇ ਉਹ ਖੁਦ ਚੱਲ ਕੇ ਆਪ ਆ ਜਾਂਦੇ ਹਨ। ਕਿਸੇ ਦੀਆਂ ਖੁਸ਼ੀਆਂ ਵਿੱਚ ਆ ਕੇ ਮਾਹੌਲ ਨੂੰ ਖਰਾਬ ਕਰਨਾ ਉਹਨਾਂ ਲਈ ਕੋਈ ਵੱਡੀ ਗੱਲ ਨਹੀਂ ਹੁੰਦੀ। ਇਹੋ ਜਿਹਾ ਹੀ ਇੱਕ ਮਾਮਲਾ  ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਕੋਟ ਗੰਗੂਰਾਏ ਵਿਖੇ ਇੱਕ ਵਿਆਹ ਵਾਲੇ ਘਰ ‘ਚ ਜਾਗੋ ਸਮਾਗਮ ਚੱਲ ਰਿਹਾ ਸੀ। ਉੱਥੇ ਗੁਆਂਢੀ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਲਾੜੇ ਦਾ ਚਚੇਰਾ ਭਰਾ ਮਨਦੀਪ ਸਿੰਘ ਵਾਸੀ ਕੋਟ ਗੰਗੂ ਰਾਏ ਜਖ਼ਮੀ ਹੋ ਗਿਆ। ਹਸਪਤਾਲ ‘ਚ ਇਲਾਜ ਅਧੀਨ ਮਨਦੀਪ ਸਿੰਘ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸਦੇ ਚਾਚੇ ਦੇ ਮੁੰਡੇ ਗੁਰਮੀਤ ਸਿੰਘ ਦਾ ਵਿਆਹ ਸੀ ਅਤੇ ਰਾਤ ਨੂੰ ਜਾਗੋ ਸਮਾਗਮ ਚੱਲ ਰਿਹਾ ਸੀ। ਉਨ੍ਹਾਂ ਦੇ ਗੁਆਂਢੀ ਜਗਦੀਸ਼ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ। ਉਸ ਨੇ ਆਪਣੇ ਪਿਸਤੌਲ ਨਾਲ 3 ਹਵਾਈ ਫਾਇਰ ਕੀਤੇ। ਜਦੋਂ ਉਸ ਨੂੰ ਰੋਕਿਆ ਤਾਂ ਉਸ ਨੇ ਮੈਨੂੰ ਗਾਲੀ-ਗਲੋਚ ਕਰਦਿਆਂ ਕੱਚ ਦਾ ਗਿਲਾਸ ਮੇਰੇ ਵੱਲ ਮਾਰਿਆ। ਜਗਦੀਸ਼ ਸਿੰਘ ਉਸ ਤੋਂ ਬਾਅਦ ਆਪਣੇ ਘਰ ਜਾ ਕੇ ਮਕਾਨ ਦੀ ਛੱਤ ’ਤੇ ਚੜ੍ਹ ਗਿਆ, ਜਿਸ ਨੇ ਮਾਰ ਦੇਣ ਦੀ ਨੀਅਤ ਨਾਲ ਮੇਰੇ ’ਤੇ 3 ਫਾਇਰ ਕੀਤੇ। ਇਨ੍ਹਾਂ ’ਚੋਂ ਇੱਕ ਗੋਲੀ ਮੇਰੇ ਮੱਥੇ ਦੇ ਖੱਬੇ ਪਾਸਿਓਂ ਛੂਹ ਕੇ ਲੰਘ ਗਈ, ਜਦੋਂ ਕਿ 2 ਗੋਲੀਆਂ ਮੇਰੀ ਖੱਬੀ ਬਾਂਹ ’ਤੇ ਲੱਗੀਆਂ। ਜਖ਼ਮੀ ਹਾਲਤ ਵਿਚ ਮੈਨੂੰ ਦੋਰਾਹਾ

Samsung

ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਜਖ਼ਮੀ ਮਨਦੀਪ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਸੀ ਕਿਉਂਕਿ ਉਨ੍ਹਾਂ ਦਾ ਪਿੰਡ ‘ਚ ਜਗ੍ਹਾ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ, ਜਿਸ ਸਬੰਧੀ ਉਸਨੇ ਮਾਰ ਦੇਣ ਦੀ ਨੀਅਤ ਨਾਲ ਉਸ ਉੱਪਰ ਗੋਲੀਆਂ ਚਲਾਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਟਾਣੀ ਕਲਾਂ ਦੇ ਇੰਚਾਰਜ ਨੇ ਦੱਸਿਆ ਕਿ ਮਨਦੀਪ ਸਿੰਘ ਵਲੋਂ ਦਿੱਤੇ ਬਿਆਨਾਂ ਦੇ ਆਧਾਰ ’ਤੇ ਜਗਦੀਸ਼ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।

More News

Youtube

Facebook

Whatsapp

Home

 

  • Related Posts

    ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ 150 ਕਿਲੋਮੀਟਰ ਦੀ ਸੀਸੀਟੀਵੀ ਫੁਟੇਜ ਤੇ ਟਾਵਰ ਡੰਪ ਦੀ ਮਦਦ ਨਾਲ ਖੰਨਾ ਪੁਲਿਸ ਨੇ ਸੁਲਝਾਇਆ ਮਾਮਲਾ

    Spread the love

    Spread the love ਖੰਨਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਨੇ ਘਰ ਵਿੱਚ ਦਾਖਲ ਹੋ ਕੇ ਪਰਿਵਾਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫਲਤਾ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *