ਜਾਨਲੇਵਾ ਹਮਲੇ ਵਿਚ ਕਾਂਗਰਸ ਦੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ਦੀ ਮੌਤ 

Spread the love
ਮਾਛੀਵਾੜਾ ਸਾਹਿਬ 29 ਮਾਰਚ (ਸੁੱਚਾ ਬੰਗੜ)ਕਾਂਗਰਸੀ ਆਗੂ ਤੇ ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ ’ਤੇ ਬੀਤੀ ਸ਼ਾਮ 6.30 ਵਜੇ 2 ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਹਸਪਤਾਲ ‘ਚ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।  ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਪਰਮਿੰਦਰ ਤਿਵਾੜੀ ਜਿਨ੍ਹਾਂ ਦੇ ਪਿੰਡ ਹਾੜੀਆਂ ਵਿਖੇ ਕੁਆਰਟਰ ਬਣਾਏ ਹੋਏ ਹਨ ਉੱਥੇ ਕੁਰਸੀ ਉੱਪਰ ਬੈਠੇ ਫੋਨ ’ਤੇ ਗੱਲਬਾਤ ਕਰ ਰਹੇ ਸਨ। ਚਸ਼ਮਦੀਦਾਂ ਅਨੁਸਾਰ 2 ਅਣਪਛਾਤੇ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜਿਨ੍ਹਾਂ ’ਚੋਂ ਇੱਕ ਨੇ ਹੱਥ ਵਿਚ ਕੁਹਾੜੀ ਫੜੀ ਹੋਈ ਸੀ, ਜਿਸ ਨੇ ਆਉਂਦੇ ਸਾਰ ਸਿਰ ਉੱਪਰ ਕੁਹਾੜੀ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਹਮਲੇ ਵਿਚ ਉਹ ਬੁਰੀ ਤਰ੍ਹਾਂ ਲਹੂ-ਲਹਾਨ ਹੋ ਗਏ ਅਤੇ ਕੁਰਸੀ ਤੋਂ ਵੀ ਹੇਠਾਂ ਗਿਰ ਗਏ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਤੁਰੰਤ ਮਾਛੀਵਾੜਾ ਹਸਪਤਾਲ ਲਿਆਂਦਾ ਗਿਆ ਜਿੱਥੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਦੂਸਰੇ ਪਾਸੇ ਹਾੜੀਆਂ ਚੌਕ ਵਿਚ ਕਾਂਗਰਸੀ ਆਗੂ ਉੱਪਰ ਕਾਤਲਾਨਾ ਹਮਲੇ ਤੋਂ ਬਾਅਦ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *