ਇਸ ਮੌਕੇ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਗਠਿਤ ਟੀਮ ਦੇ ਮੈਬਰ ਤਹਿਸੀਲਦਾਰ ਸ੍ਰੀ ਰਾਮ ਚੰਦ, ਡਿਪਟੀ ਮੈਡੀਕਲ ਕਮਿਸ਼ਨਰ, ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ. ਪਰਮਜੀਤ ਸਿੰਘ ਬਰਾੜ, ਮੈਡੀਕਲ ਅਫਸਰ, ਸਿਵਲ ਹਸਪਤਾਲ, ਫਰੀਦਕੋਟ ਡਾ. ਮਨਪ੍ਰੀਤ ਕੌਰ, ਸੀਨੀਅਰ ਰੈਜੀਡੈਸ ਡਾ. ਗਗਨਦੀਪ ਅਹੂਜਾ, ਡਰੱਗ ਇੰਸਪੈਕਟਰ ਸ਼੍ਰੀ ਹਰਜਿੰਦਰ ਸਿੰਘ ਸਮੇਤ ਹੋਰ ਸਿਵਲ ਅਧਿਕਾਰੀ ਮੌਕੇ ਪਰ ਪੁੱਜੇ।ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਟਰ ਦੀ ਚੈਕਿੰਗ ਕੀਤੀ ਗਈ ਤਾ ਇਸ ਸੈਟਰ ਦੇ ਸੰਚਾਲਕਾਂ ਵੱਲੋ ਪ੍ਰਵਾਨਗੀ ਸਬੰਧੀ ਕੋਈ ਵੀ ਲਾਇਸੰਸ ਨਹੀ ਦਿਖਾ ਸਕੇ। ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹਨਾਂ ਵੱਲੋਂ ਇਹ ਸੈਟਰ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਕਰਕੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।ਇਸ ਦੇ ਨਾਲ ਹੀ ਇਸ ਗੈਰ-ਕਾਨੂੰਨੀ ਨਸ਼ਾ ਛੁਡਾਊ ਸੈਟਰ ਵਿੱਚ ਨਸ਼ਾ ਛੱਡਣ ਲਈ ਦਾਖਲ ਹੋਏ 19 ਵਿਅਕਤੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਸਰਕਾਰੀ ਨਸ਼ਾ ਛੁਡਾਊ ਕੇਦਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾਵੇਗਾ।Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…
Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

