ਸ਼੍ਰੀ ਅਖਿਲ ਚੌਧਰੀ, ਆਈ.ਪੀ.ਐਸ., ਐਸ.ਐਸ.ਪੀ., ਸ਼੍ਰੀ ਮੁਕਤਸਰ ਸਾਹਿਬ, ਨੇ ਦੱਸਿਆ ਕਿ ਪਬਲਿਕ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ, ਉਹਨਾਂ ਵੱਲੋਂ ਜਿਲ੍ਹਾ ਵਿੱਚ ਤਾਇਨਾਤ ਸਾਰੇ ਗਜਟਿਡ ਅਫਸਰਾਂ ਅਤੇ ਮੁੱੱਖ ਅਫਸਰਾਨ ਥਾਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਸਵੇਰੇ 10:00 ਵਜੇ ਤੋਂ ਦੁਪਿਹਰ 02:00 ਵਜੇ ਤੱਕ ਆਪਣੇ ਦਫਤਰਾਂ ਵਿੱਚ ਹਾਜਰ ਰਹਿਣ ਅਤੇ ਪਬਲਿਕ ਦੀਆਂ ਸਮੱਸਿਆਂ ਸੁਣ ਕੇ ਉਹਨਾਂ ਦਾ ਹੱੱਲ ਕਰਨ ਤਾਂ ਜੋ ਪਲਬਿਕ ਨੂੰ ਕਿਸੇ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਉਹ ਖੁਦ ਵੀ ਇਸ ਸਮੇਂ ਦੌਰਾਨ ਜਿਲ੍ਹਾ ਹੈਡਕੁਆਰਟਰ ਵਿਖੇ ਆਪਣੇ ਦਫ਼ਤਰ ਵਿੱਚ ਉਪਲਬਧ ਰਹਿਣਗੇ। ਆਮ ਲੋਕ ਆਪਣੀਆਂ ਸ਼ਿਕਾਇਤਾਂ, ਸੁਝਾਅ ਜਾਂ ਹੋਰ ਜ਼ਰੂਰੀ ਮੁੱਦੇ ਲੈ ਕੇ ਉਹਨਾ ਦੇ ਦਫ਼ਤਰ ਬੇਝਿਜਕ ਮਿਲ ਸਕਦੇ ਹਨ। ਜਿਲ੍ਹਾ ਮੁਲਿਸ ਮੁਖੀ ਵੱਲੋਂ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਕਣਕ ਦੀ ਕਟਾਈ ਅਤੇ ਵਿਕਰੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਕਿਸਾਨਾਂ ਅਤੇ ਆਮ ਪਬਲਿਕ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਨਕਦੀ ਦਾ ਲੈਣ ਦੇਣ ਹੋਵੇਗਾ ਅਤੇ ਵਹੀਕਲਾਂ ਦੀ ਵੀ ਆਵਾਜਾਈ ਵਧੇਗੀ ਜਿਸ ਕਰਕੇ ਪੁਲਿਸ ਵੱਲੋਂਂ ਪੈਟਰੋਲਿੰਗ ਵਧਾਈ ਗਈ ਹੈ ਅਤੇ ਟਰੈਫਿਕ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਜਿਲ੍ਹਾ ਪੁਲਿਸ ਮੁਖੀ ਸ਼੍ਰੀ ਅਖਿਲ ਚੌਧਰੀ ਆਈ.ਪੀ.ਐਸ. ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਜੇਕਰ ਉਹਨਾਂ ਦੀ ਕੋਈ ਸ਼ਿਕਾਇਤ, ਸੁਝਾਅ ਜਾਂ ਕੋਈ ਮੁੱਦਾ ਹੈ ਤਾਂ ਉਹ ਆਪਣੇ ਸਬੰਧਿਤ ਥਾਣਾ, ਹਲਕਾ ਅਫਸਰ ਦੇ ਦਫਤਰ ਜਾਂ ਛਛਸ਼ ਦਫ਼ਤਰ ਵਿੱਚ ਆ ਕੇ ਦੱਸ ਸਕਦੇ ਹਨ।Spread the loveਪਰਿਵਾਰਕ ਮੈਂਬਰਾਂ ਵਲੋਂ ਮੁਲਜਮ ਗ੍ਰਿਫ਼ਤਾਰ ਨਾ ਕੀਤੇ ਜਾਣ ਤੱਕ ਅੰਤਿਮ ਸਸਕਾਰ ਨਾ ਕਰਨ ਦਾ ਫੈਸਲਾ ਮਾਛੀਵਾੜਾ ਸਾਹਿਬ 10 ਜੂਨ (ਸੁੱਚਾ ਬੰਗੜ) ਲੰਘੀ 22 ਮਈ ਨੂੰ ਥਾਣਾ ਕੂੰਮਕਲਾਂ ਅਧੀਨ…
Spread the love‘ਫ਼ਿਰੋਜ਼ਪੁਰ, 10 ਜੂਨ (ਅਸ਼ੋਕ ਭਾਰਦਵਾਜ)ਕਹਿੰਦੇ ਨੇ ਕਿ ਸਰਕਾਰੀ ਤੰਤਰ ਵਿੱਚ ਜੇਕਰ ਉੱਪਰਲੇ ਹੱਥ ਦੀ ‘ਮਿਹਰਬਾਨੀ’ ਹੋਵੇ, ਤਾਂ ਨਿਯਮਾਂ ਅਤੇ ਕਾਨੂੰਨਾਂ ਦੀਆਂ ਧੱਜੀਆਂ ਉਡਾਉਣਾ ਕੋਈ ਔਖਾ ਕੰਮ ਨਹੀਂ ਹੁੰਦਾ।…

