ਜੇ ਕਬਜ਼ਾ ਹੈ, ਤਾਂ ਜਨਤਕ ਕਰੋ ਥਾਂ ਤੇ ਜਾਇਦਾਦ, ਲੋਕਾਂ ਦੀ ਕਚਹਿਰੀ ਵਿੱਚ ਸੱਚ ਆਉਣ ਦਿਓ ਸਾਹਮਣੇ-ਸੰਧਿਆ ਰਾਣੀ

Spread the love
ਫਿ਼ਰੋਜ਼ਪੁਰ/ਮਮਦੋਟ 7 ਜੁਲਾਈ (ਅਸ਼ੋਕ ਭਾਰਦਵਾਜ) ਹਾਲ ਹੀ ਵਿੱਚ ਹੋਈਆਂ ਨਗਰ ਪੰਚਾਇਤ ਚੋਣਾਂ ਦੌਰਾਨ ਮਮਦੋਟ ਵਿਖੇ ਲੋਕਤੰਤਰ ਦਾ ਕਥਿਤ ਤੌਰ ‘ਤੇ ਘਾਣ ਹੋਣ ਦਾ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਸਥਾਨਕ ਪ੍ਰਸ਼ਾਸਨ ਦੀ ਨੀਅਤ ‘ਤੇ ਵੱਡੇ ਸਵਾਲੀਆ ਨਿਸ਼ਾਨ ਲਗਾ ਦਿੱਤੇ ਹਨ। ਵਾਰਡ ਨੰਬਰ 5 ਤੋਂ ਉਮੀਦਵਾਰ ਸੰਧਿਆ ਰਾਣੀ (ਪਤਨੀ ਸੰਦੀਪ ਕੁਮਾਰ ਸੋਨੀ) ਦੀ ਨਾਮਜ਼ਦਗੀ ਫਾਈਲ ਨੂੰ ਕਾਰਜ ਸਾਧਕ ਅਫ਼ਸਰ (ਈ.ਓ.) ਸ਼੍ਰੀ ਜਗਦੀਸ਼ ਗਰਗ ਵੱਲੋਂ “ਕਬਜ਼ੇ” ਦਾ ਬੇਬੁਨਿਆਦ ਅਤੇ ਤੁੱਕਾ ਇਤਰਾਜ਼ ਲਗਾ ਕੇ ਰੱਦ ਕੀਤੇ ਜਾਣ ਤੋਂ ਬਾਅਦ ਹੁਣ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਤਿੱਖੀ ਪੋਸਟ ਨੇ ਹੁਣ ਅਫ਼ਸਰਸ਼ਾਹੀ ਦੀ ਨੀਂਦ ਉਡਾ ਦਿੱਤੀ ਹੈ। ਪੀੜਤ ਉਮੀਦਵਾਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਚੋਣ ਕਮਿਸ਼ਨਰ ਨੂੰ ਸਿੱਧੀਆਂ ਖਰੀਆਂ ਖਰੀਆਂ ਸੁਣਾਈਆਂ  ਜਾ ਰਹੀਆਂ ਹਨ ਕਿ ਲੱਖਾਂ ਰੁਪਏ ਖਰਚ ਕੇ ਵੀ ਦੇਸ਼ ਵਿੱਚ ਨਿਰਪੱਖ ਚੋਣਾਂ ਕਰਵਾਉਣ ਦਾ ਦਾਅਵਾ ਕਰਨ ਵਾਲਾ ਕਮਿਸ਼ਨ ਅਜਿਹੇ ਅਫ਼ਸਰਾਂ ‘ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਨਾਕਾਮ ਸਿੱਧ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਚੋਣਾਂ ਵਿੱਚ ਅਫ਼ਸਰਾਂ ਨੇ ਆਪਣੀ ਮਰਜ਼ੀ ਦੇ ਉਮੀਦਵਾਰਾਂ ਨੂੰ ਹੀ ਜਿਤਾਉਣਾ ਹੈ ਜਾਂ ਵਿਰੋਧੀ ਉਮੀਦਵਾਰਾਂ ਨੂੰ ਸਾਜ਼ਿਸ਼ ਤਹਿਤ ਬਾਹਰ ਕਰਨਾ ਹੈ, ਤਾਂ ਫਿਰ ਲੋਕਤੰਤਰ ਅਤੇ ਚੋਣਾਂ ਦਾ ਇਹ ਡਰਾਮਾ ਕਰਨ ਦੀ ਕੀ ਲੋੜ ਹੈ। ਪੀੜਤ ਉਮੀਦਵਾਰ ਸੰਧਿਆ ਦੇ ਪਤੀ ਸੰਦੀਪ ਸੋਨੀ ਨੇ ਈ ਉ ਮਮਦੋਟ ਨੂੰ ਫੇਸਬੁੱਕ/ਵਟਸਐਪ ਜਰੀਏ ਪੋਸਟ ਤੇ ਲਿਖਿਆ ਹੈ ਕਿ ਜੇਕਰ ਤੁਸੀਂ ਮੇਰੀ ਨਾਮਜ਼ਦਗੀ ਫਾਈਲ ‘ਤੇ ਇਤਰਾਜ਼ ਲਗਾ ਕੇ ਉਸ ਨੂੰ ਰੱਦ ਤਾਂ ਕਰ ਦਿੱਤਾ, ਪਰ ਜੇਕਰ ਇਸ ਦਾ ਆਧਾਰ ਕਥਿਤ ਤੌਰ ‘ਤੇ ‘ਕਬਜ਼ਾ’ ਹੈ, ਤਾਂ ਮੈਂ ਸਵਾਲ ਕਰਦੀ ਹਾਂ ਕਿ ਕਿਰਪਾ ਕਰਕੇ ਇਹ ਸਪੱਸ਼ਟ ਕਰੋ ਕਿ ਉਹ ਕਬਜ਼ਾ ਕਿਹੜੀ ਥਾਂ ‘ਤੇ ਹੈ ਅਤੇ ਕਿਸ ਜਾਇਦਾਦ ਨਾਲ ਸੰਬੰਧਿਤ ਹੈ ਤੱਥਾਂ ਦੇ ਆਧਾਰ ‘ਤੇ ਜਾਣਕਾਰੀ ਜਨਤਕ ਕਿਉਂ ਨਹੀਂ ਕੀਤੀ ਜਾ ਰਹੀ। ਉਮੀਦਵਾਰ ਸੰਧਿਆ ਰਾਣੀ ਅਤੇ ਉਨ੍ਹਾਂ ਦੇ ਪਤੀ ਸੰਦੀਪ ਕੁਮਾਰ ਸੋਨੀ ਨੇ ਪ੍ਰਸ਼ਾਸਨ ਨੂੰ ਵੰਗਾਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਪਾਰਦਰਸ਼ੀ ਢੰਗ ਨਾਲ ਜਾਣਕਾਰੀ ਜਨਤਕ ਕੀਤੀ ਜਾਵੇ ਤਾਂ ਜੋ ਜਨਤਾ ਦੇ ਸਾਹਮਣੇ ਅਸਲ ਸੱਚਾਈ ਆ ਸਕੇ ਅਤੇ ਕਿਸੇ ਵੀ ਤਰ੍ਹਾਂ ਦੇ ਭਰਮ ਜਾਂ ਗਲਤਫ਼ਹਿਮੀ ਦੀ ਗੁੰਜਾਇਸ਼ ਨਾ ਰਹੇ। ਇਲਾਕੇ ਦੇ ਸੂਝਵਾਨ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਗੈਰ-ਕਾਨੂੰਨੀ ਅਤੇ ਮਨਮਾਨੇ ਫੈਸਲੇ ਲੋਕਾਂ ਦਾ ਚੋਣ ਪ੍ਰਣਾਲੀ ਤੋਂ ਵਿਸ਼ਵਾਸ ਉਠਾ ਰਹੇ ਹਨ। ਜੇਕਰ ਚੋਣ ਕਮਿਸ਼ਨ ਨੇ ਇਸ ਧੱਕੇਸ਼ਾਹੀ ਦਾ ਤੁਰੰਤ ਨੋਟਿਸ ਨਾ ਲਿਆ ਅਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ, ਤਾਂ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਮਾਨਯੋਗ ਅਦਾਲਤ ਵਿੱਚ ਜਾਵੇਗਾ ਅਤੇ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *