ਜੋਨਲ ਲਾਇਸੰਸਿੰਗ ਅਥਾਰਿਟੀ ਵੱਲੋਂ ਗੁਰੂ ਨਾਨਕ 13-13 ਮੈਡੀਕਲ ਸਟੋਰ ਦਾ ਲਾਇਸੰਸ ਸਸਪੈਂਡ

Spread the love
ਫ਼ਿਰੋਜ਼ਪੁਰ, 21 ਅਪ੍ਰੈਲ (ਅਸ਼ੋਕ ਭਾਰਦਵਾਜ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਲਈ ਜ਼ਿਲ੍ਹਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਕਾਰਜਸ਼ੀਲ ਹੈ। ਇਸੇ ਤਹਿਤ ਡਰੱਗ ਇੰਸਪੈਕਟਰ ਫਿਰੋਜ਼ਪੁਰ ਸੋਨੀਆ ਗੁਪਤਾ ਵੱਲੋਂ ਮੁਕੰਮਲ ਰਿਕਾਰਡ ਨਾ ਹੋਣ ਕਰਕੇ 1 ਅਪ੍ਰੈਲ 2025 ਨੂੰ ਗੁਰੂ ਨਾਨਕ 13-13 ਮੈਡੀਕਲ ਸਟੋਰ ਲੱਖੋ ਕੇ ਬਹਿਰਾਮ ਵਿਖੇ ਕੁਝ ਦਵਾਈਆਂ ਬਰਾਮਦ ਕੀਤੀਆਂ ਗਈਆਂ ਸਨ। ਜਿਸ ਤੇ ਐਕਸ਼ਨ ਲੈਂਦੇ ਹੋਏ ਜੋਨਲ ਲਾਇਸੰਸਿੰਗ ਅਥਾਰਿਟੀ ਵੱਲੋਂ ਉੱਕਤ ਮੈਡੀਕਲ ਸਟੋਰ ਦਾ ਲਾਈਸੈਂਸ ਚਾਰ ਹਫਤਿਆਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਅੱਜ ਇੰਸਪੈਕਟਰ ਸੋਨੀਆ ਗੁਪਤਾ ਵੱਲੋਂ ਇਸ ਮੈਡੀਕਲ ਸਟੋਰ ਨੂੰ ਚਾਰ ਹਫਤਿਆਂ ਲਈ ਸੀਲ ਕਰ ਦਿੱਤਾ ਗਿਆ। ਇਸ ਮੌਕੇ ਡਰੱਗ ਇੰਸਪੈਕਟਰ ਮੈਡਮ ਸੋਨੀਆ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਹੁਕਮਾਂ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦਵਾਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਪਾਬੰਦੀਸ਼ੁਦਾ ਦਵਾਈਆਂ ਵੇਚਣ ਤੋਂ ਗੁਰੇਜ਼ ਕਰਨ ਅਤੇ ਬਿਨਾਂ ਡਾਕਟਰੀ ਪਰਚੀ ਤੋਂ ਕੋਈ ਵੀ ਦਵਾਈ, ਸੂਈਆਂ ਜਾਂ ਸਰਿੰਜਾਂ ਨਾ ‘ ਵੇਚਣ। ਇਸ ਤੋਂ ਇਲਾਵਾ ਹਰੇਕ ਖਰੀਦੀ ਜਾਂ ਵੇਚੀ ਗਈ ਦਵਾਈ ਦਾ ਮੁਕੰਮਲ ਰਿਕਾਰਡ ਵੀ ਰੱਖਣ।
  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *