ਝੋਨੇ ਤੇ ਸ਼ੈਲਰ ਮਾਲਕਾਂ ਵੱਲੋਂ ਲਾਏ ਕੱਟ ਨੂੰ ਵਾਪਸ ਕਰਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਡੀ ਸੀ ਨੂੰ ਮੰਗ ਪੱਤਰ 

Spread the love
ਲੁੱਟੇ ਗਏ ਕਿਸਾਨ ਸਬੂਤਾਂ ਸਮੇਤ ਸੰਘਰਸ਼ ਕਮੇਟੀ ਕੋਟ ਬੁੱਢਾ ਨਾਲ ਤਰੁੰਤ ਸੰਪਰਕ ਕਰਨ – ਬੱਗਾ
ਫੱਤੂ ਢੀਂਗਾ, 28 ਨਵੰਬਰ (ਅਮਨਦੀਪ ਕੌਰ)  ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਂਤਕੀ ਝੋਨੇ ਦੇ ਸੀਜ਼ਨ ਦੌਰਾਨ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਖਰੀਦ ਸਮੇਂ ਕਿਸਾਨਾਂ ਨੂੰ ਲਾਏ ਗਏ ਕੱਟ ਨੂੰ ਵਾਪਸ ਕਰਵਾਉਣ ਲਈ ਸੰਘਰਸ਼ ਕਰ ਰਹੀ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਵੱਲੋਂ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਲੁੱਟਣ ਵਾਲੇ ਸ਼ੈਲਰ ਮਾਲਕਾਂ ਵਿਰੁੱਧ ਤਰੁੰਤ ਕਾਰਵਾਈ ਕੀਤੀ ਜਾਵੇ।ਇਸ ਮੌਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਮੇਟੀ ਆਗੂ ਰਣਜੀਤ ਸਿੰਘ ਅਲੀਵਾਲ, ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਬੱਗਾ ਨੇ ਕਿਹਾ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਮੇਂ 300 ਰੁਪਏ ਤੋਂ ਲੈਕੇ ਕੇ 400 ਰੁਪਏ ਦਾ ਕੱਟ ਲਾਇਆ ਗਿਆ ਹੈ ਜ਼ੋ ਕਿ ਸਰਾਸਰ ਕਿਸਾਨਾਂ ਨਾਲ਼ ਧੱਕਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ੈਲਰ ਮਾਲਕਾਂ ਨੇ ਐਂਤਕੀ ਇਕਸਾਰ ਹੀ ਸਾਰੇ ਕਿਸਾਨਾਂ ਨੂੰ ਕੱਟ ਲਾ ਦਿੱਤਾ ਜਦ ਕਿ ਪਿਛਲੇ ਸਮੇਂ ਵਿੱਚ ਸਿਰਫ਼ ਗਿੱਲੇ ਝੋਨੇ ਉੱਪਰ ਹੀ 20 ਤੋਂ 30 ਰੁਪਏ ਦਾ ਕੱਟ ਲਾਇਆ ਜਾਂਦਾ ਸੀ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਸ ਲੁੱਟ ਵਿੱਚ ਸ਼ੈਲਰ ਮਾਲਕਾਂ ਦੇ ਨਾਲ਼ ਜ਼ੋ ਵੀ ਸ਼ਾਮਿਲ ਹੈ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇ
ਲੋਹੀਆਂ, ਸ਼ਾਹਕੋਟ, ਮਹਿਤਪੁਰ ਆਦਿ ਮੰਡੀਆਂ ਵਿੱਚ ਪੂਰੇ ਮੁੱਲ ਤੇ ਝੋਨਾ ਵਿੱਕ ਸਕਦਾ ਹੈ ਤਾਂ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੀ ਕਾਰਨ ਸੀ ਕਿ ਕਿਸਾਨਾਂ ਨੂੰ ਪੂਰਾ ਮੁੱਲ ਨਹੀਂ ਦਿੱਤਾ ਗਿਆ।ਇਸ ਮੌਕੇ ਸੰਘਰਸ਼ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇ ਇੱਕ ਹਫ਼ਤੇ ਦੇ ਅੰਦਰ ਅੰਦਰ ਸ਼ੈਲਰ ਮਾਲਕਾਂ ਨੇ ਕਿਸਾਨਾਂ ਦੇ ਪੈਸੇ ਵਾਪਸ ਨਾ ਕੀਤੇ ਤਾਂ ਘਿਰਾਓ ਕੀਤਾ ਜਾਵੇਗਾ। ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਤੋਂ ਮੰਗ ਪੱਤਰ ਪ੍ਰਾਪਤ ਕਰਨ ਸਮੇਂ ਡਿਪਟੀ ਕਮਿਸ਼ਨਰ ਕਪੂਰਥਲਾ ਡਾਕਟਰ ਅਮਿਤ ਪੰਚਾਲ ਨੇ ਕਿਹਾ ਕਿ ਝੋਨੇ ਦੀ ਖਰੀਦ ਸਮੇਂ ਲੱਗੇ ਕੱਟ ਸੰਬੰਧੀ ਉਨ੍ਹਾਂ ਨੂੰ ਸ਼ਿਕਾਇਤਾਂ ਲਗਾਤਾਰ ਮਿਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਮਾਮਲੇ ਦੀ ਤਹਿ ਤੱਕ ਜਾਣਗੇ।ਇਸ ਮੌਕੇ ਗੁਰਵਿੰਦਰ ਸਿੰਘ, ਨਿਰਮਲ ਸਿੰਘ, ਜਗਜੀਤ ਸਿੰਘ,ਤੀਰਥ ਸਿੰਘ ਅਤੇ ਹੋਰ ਆਗੂ ਹਾਜਰ ਸਨ।

More News

Youtube

Facebook

Whatsapp

Home

 

  • Related Posts

    ਸਮਰਾਲਾ ਦੀ ਗਊਸ਼ਾਲਾ ਤੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਰਫਤਾਰ, ਔਰਤ ਫਰਾਰ

    Spread the love

    Spread the loveਸਮਰਾਲਾ, 14 ਸਤੰਬਰ (ਮੁਕੇਸ਼ ਵਰਮਾ) ਸਬ ਡਵੀਜਨ ਸਮਰਾਲਾ ਦੇ ਡੀ.ਐਸ.ਪੀ. ਪਿ੍ਰਤਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਵਾਈ ਕਰਦਿਆਂ ਹੋਇਆ ਲੁੱਟਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲਿਆਂ ਖਿਲਾਫ ਮੁਹਿੰਮ…

    ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ ਅਤੇ ਸੋਨੇ ਦੀਆਂ ਵਾਲੀਆਂ ਚੋਰੀ ਕਰਨ ਦੇ ਦੋਸ਼- ਡੰਡਿਆਂ, ਬੇਸਬਾਲ ਤੇ ਕਾਪਿਆਂ ਨਾਲ ਲੈਸ ਹੋ ਕੇ ਆਏ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 14 ਸਤੰਬਰ (ਮਨਜੀਤ ਸਿੱਧੂ):- ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਵੱਲੋਂ ਘਰ ਵਿੱਚ ਦਾਖਲ ਹੋ ਕੇ ਭੰਨਤੋੜ ਕਰਨ, ਸਾਮਾਨ ਨੁਕਸਾਨਣ ਅਤੇ ਸੋਨੇ ਦੀਆਂ ਵਾਲੀਆਂ…

    Leave a Reply

    Your email address will not be published. Required fields are marked *