ਡੀਜੀਪੀ ਪੰਜਾਬ ਵੱਲੋਂ ਜਲੰਧਰ ਵਿੱਚ ‘ਨਾਈਟ ਡੋਮੀਨੇਸ਼ਨ’ ਤਹਿਤ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ

Spread the love

ਜਲੰਧਰ 12 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਲਾਅ ਐਨਫੋਰਸਮੈਂਟ ਅਤੇ ਪੁਲੀਸ -ਪਬਲਿਕ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਨਿਰੰਤਰ ਯਤਨਾਂ ਤਹਿਤ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਵੱਲੋਂ ਸ਼ੁੱਕਰਵਾਰ ਰਾਤ ਸੂਬੇ ਵਿਚ ‘ਨਾਈਟ ਡੋਮੀਨੇਸ਼ਨ’ ਪਹਿਲਕਦਮੀ ਤਹਿਤ ਜਲੰਧਰ ਜ਼ਿਲ੍ਹੇ ਵਿਚ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਇਸ ਕਵਾਇਦ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਅਪਰਾਧ, ਖਾਸ ਕਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਰਾਜ ਦੀ ਲੜਾਈ ਨੂੰ ਤੇਜ਼ ਕਰਨਾ ਹੈ।ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪਿਮਜ਼) ਦੇ ਬਾਹਰ ਇਕ ਵਿਸ਼ੇਸ਼ ਚੌਕੀ ਤੋਂ ਆਪਣਾ ਨਿਰੀਖਣ ਸ਼ੁਰੂ ਕਰਦਿਆਂ ਡੀਜੀਪੀ ਨੇ ਨਾਕਾਬੰਦੀ ਆਪਰੇਸ਼ਨਾਂ ਦੀ ਸਮੀਖਿਆ ਕੀਤੀ ਅਤੇ ਪੁਲੀਸ ਫੋਰਸ ਦੀ ਜ਼ਮੀਨੀ ਕਾਰਜਪ੍ਰਣਾਲੀ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਜ਼ਮੀਨੀ ਪੱਧਰ ‘ਤੇ ਪੁਲੀਸ ਕਰਮਚਾਰੀਆਂ ਨੂੰ ਵਾਹਨ ਚੈਕਿੰਗ ਕਾਰਜਾਂ ਦੀ ਪ੍ਰਭਾਵਸ਼ੀਲਤਾ ਦੀ ਨਿਗਰਾਨੀ ਕਰਦਿਆਂ ਪੇਸ਼ੇ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ।ਡੀਜੀਪੀ ਨੇ ਅੱਗੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਆਈਐੱਸਆਈ ਵਰਗੀਆਂ ਬਾਹਰੀ ਏਜੰਸੀਆਂ ਵਲੋਂ ਇਸ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਕੋਸ਼ਿਆਂ ਪ੍ਰਤੀ ਸੰਵੇਦਨਸ਼ੀਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿ

ਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਉਦੋਂ ਤੋਂ ਹੀ ਸਰਹੱਦ ਪਾਰ ਡਰੱਗ ਸਿੰਡੀਕੇਟ ਵੱਲੋਂ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪੁਲੀਸ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ।

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *