ਤਲਵੰਡੀ ਸਾਬੋ ਵਿਖੇ ਬਲਾਕ ਸੰਮਤੀ ਦਾ ਚੇਅਰਮੈਨ ਚੁਣਨ ਮੌਕੇ ਹੋਇਆ ਧੱਕਾ : ਗੁਰਵਿੰਦਰ ਸਿੰਘ

Spread the love
 ਰਾਮਾਂ ਮੰਡੀ, 28 ਮਾਰਚ  (ਅਸ਼ੋਕ ਕੁਮਾਰ ) ਤਲਵੰਡੀ ਸਾਬੋ ਵਿਖੇ ਕੁੱਝ ਸਮਾਂ ਪਹਿਲਾਂ ਬਲਾਕ ਸੰਮਤੀ ਚੋਣਾਂ ਹੋਈਆਂ ਸਨ ।ਜਿਸ ਵਿੱਚ ਬਲਾਕ ਸੰਮਤੀ ਚੈਅਰਮੈਨ ਚੁਣਿਆ ਜਾਣਾ ਸੀ। ਜਿਸ ਲਈ ਤਲਵੰਡੀ ਸਾਬੋ ਵਿਖੇ ਵੱਖ ਵੱਖ ਪਾਰਟੀਆਂ ਦੇ ਵਰਕਰ ਆਪਣੇ ਜਿੱਤੇ ਹੋਏ ਬਲਾਕ ਸੰਮਤੀ ਮੈਂਬਰ ਨੂੰ ਨਾਲ ਲੈਕੇ ਪਹੁੰਚੇ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਅਕਾਲੀ, ਕਾਂਗਰਸ ਦੇ ਜਿੱਤੇ ਹੋਏ ਬਲਾਕ ਸੰਮਤੀ ਮੈਂਬਰ ਅੰਦਰ ਜਾਣ ਤੋਂ ਰੋਕ ਦਿੱਤੇ ਗਏ ।ਇਸ ਦੌਰਾਨ ਉਨ੍ਹਾਂ ਸੜਕ ਤੇ ਬੈਠ ਧਰਨਾ ਦੇ ਰੋਸ਼ ਪਰਗਟ ਕੀਤਾ ਤੇ ਧਰਨਾ ਲਾ ਦਿੱਤਾ।ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇੱਥੇ ਦੱਸਣਾ ਬਣਦਾ ਹੈ ਕਿ ਪਿੰਡ ਚੱਕ ਹੀਰਾ ਸਿੰਘ ਵਾਲ਼ਾ ਤੋ ਅਕਾਲੀ ਦਲ ਦੇ ਯੂਥ ਆਗੂ ਗੁਰਵਿੰਦਰ ਸਿੰਘ ਨੇ ਕਿਹਾ ਕਿ ਬਲਾਕ ਸੰਮਤੀ ਚੋਣਾਂ ਵਿੱਚ ਅਕਾਲੀ ਦਲ ਦੇ ਜਿੱਤੇ ਹੋਏ ਮੈਬਰ ਵੱਧ ਸਨ ਜਿਸ ਲਈ ਅਕਾਲੀ ਦਲ ਪਾਰਟੀ ਦਾ ਬਲਾਕ ਸੰਮਤੀ ਚੈਅਰਮੈਨ ਚੁਣਿਆ ਜਾਣਾ ਚਾਹੀਦਾ ਸੀ। ਪਰ ਹੋਇਆ ਇਸ ਦੇ ਉਲਟ ਕਿਉੰ ਕੇ ਮੌਕੇ ਦੀ ਸਰਕਾਰ ਹੋਣ ਦੇ ਕਾਰਨ ਅਕਾਲੀ ਦਲ ਤੇ ਕਾਂਗਰਸ ਦੇ ਜਿੱਤੇ ਹੋਏ ਮੈਂਬਰਾਂ ਨਾਲ ਧੱਕਾ ਕੀਤਾ ਗਿਆ ।ਆਮ ਆਦਮੀ ਪਾਰਟੀ ਕੋਲ ਬਹੁਮਤ ਨਾਲ ਹੋਣ ਦੇ ਬਾਵਜੂਦ ਵੀ ਧੱਕੇ ਨਾਲ ਆਮ ਆਦਮੀ ਪਾਰਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ।ਇਸ ਧੱਕੇਸ਼ਾਹੀ ਦੀ ਅਕਾਲੀ ਦਲ ਦੇ ਯੂਥ ਆਗੂ ਗੁਰਵਿੰਦਰ ਸਿੰਘ ਵੱਲੋ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ।
  • Related Posts

    ਸਾਲ 1981 ਤੋਂ 2000 ਤੱਕ ਭਾਰਤ ਦਾ ਨੰਬਰ ਇੱਕ ਰਹਿਣ ਵਾਲਾ ਪੰਜਾਬ ਰਾਜ ਅੱਜ ਨਸ਼ਿਆਂ ਦੇ ਦਲਦਲ ਵਿੱਚ ਫਸਿਆ — ਸਿਆਗ  ਪੰਜਾਬ ਦੇ ਛੇ ਜ਼ਿਲ੍ਹਿਆਂ ਦਾ ਡਰੱਗ ਸੰਵੇਦਨਸ਼ੀਲ ਸ਼੍ਰੇਣੀ ਵਿੱਚ ਆਉਣਾ ਪੰਜਾਬ ਦੇ ਮੱਥੇ ’ਤੇ ਕਲੰਕ — ਸਿਆਗ

    Spread the love

    Spread the loveਪੱਟੀ ਸਦੀਕ,18 ਸਤੰਬਰ (ਪੱਤਰ ਪ੍ਰੇਰਕ)- ਸਵਦੇਸ਼ੀ ਜਾਗਰਣ ਮੰਚ ਜ਼ਿਲ੍ਹਾ ਫਾਜ਼ਿਲਕਾ ਦੇ ਕਨਵੀਨਰ ਅਤੇ ਸਰਪੰਚ ਯੂਨੀਅਨ ਹਲਕਾ ਬੱਲੂਆਣਾ ਦੇ ਸਾਬਕਾ ਪ੍ਰਧਾਨ ਸੁਸ਼ੀਲ ਸਿਆਗ ਢੀਂਗਾਂਵਾਲੀ ਨੇ ਗ੍ਰਹਿ ਮੰਤਰਾਲਾ, ਭਾਰਤ ਸਰਕਾਰ…

    ਨਾਭਾ ’ਚ ਚੋਰੀਆਂ ’ਤੇ ਲੱਗੇ ਲਗਾਮ, ਭਾਈ ਜਗਜੀਤ ਸਿੰਘ ਖਾਲਸਾ ਨੇ ਪੁਲਿਸ ਨੂੰ ਕੀਤੀ ਅਪੀਲ

    Spread the love

    Spread the loveਨਾਭਾ, 18 ਸਤੰਬਰ (ਜਗਜੀਤ ਸਿੰਘ ਕੈਂਥ) — ਨਾਭਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਚੋਰੀ ਦੀਆਂ ਵਧ ਰਹੀਆਂ ਘਟਨਾਵਾਂ ਨੇ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਲੋਕ ਆਪਣੇ…

    Leave a Reply

    Your email address will not be published. Required fields are marked *