ਥਾਣਾ ਝਬਾਲ ਪੁਲਿਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੋਤੀ ਮੰਗਣ ਵਾਲੇ 2 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ 

Spread the love
ਸਰਾਏ ਅਮਾਨਤ ਖਾਂ/ਝਬਾਲ, 21 ਜੂਨ (ਗੁਰਸ਼ਰਨ ਸਿੰਘ ਔਲਖ) – ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਦੀ ਯੋਗ ਅਗਵਾਈ ਹੇਠ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ ਡੀ.ਆਈ.ਜੀ ਫਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਦੀਪਕ ਪਾਰੀਕ ਆਈ.ਪੀ.ਐਸ/ਐਸ.ਐਸ.ਪੀ ਤਰਨ ਤਾਰਨ ਜੀ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸ੍ਰੀ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ(ਡੀ) ਤਰਨ ਤਾਰਨ, ਸ੍ਰੀ ਰਿਪੁਤਾਪਨ ਸਿੰਘ, ਪੀ.ਪੀ.ਐਸ, ਐਸ.ਪੀ ਸਿਟੀ ਤਰਨ ਤਾਰਨ  ਦੀ ਨਿਗਰਾਨੀ ਹੇਂਠ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਅਫਸਰ ਥਾਣਾ ਝਬਾਲ ਅਤੇ ਉਨ੍ਹਾਂ ਦੀ ਟੀਮ ਨੇ ਇੱਕ ਆਪਰੇਸ਼ਨ ਦੌਰਾਨ ਭੋਲੇ-ਭਾਲੇ ਲੋਕਾਂ ਨੂੰ ਡਰਾ-ਧਮਕਾ ਕੇ ਪੈਲੀ ਹੜਪਣ ਅਤੇ ਫਿਰੌਤੀ ਮੰਗਣ ਵਾਲੇ 2 ਮੁੱਖ ਦੋਸ਼ੀਆਂ ਨੂੰ ਕਾਬੂ ਕਰਨ ਸਬੰਧੀ ਜਾਣਕਾਰੀ ਹਾਸਲ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਝਬਾਲ ਦੇ ਮੁੱਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਮੁੱਦਈ ਨੇ ਥਾਣਾ ਝਬਾਲ ਹਾਜ਼ਰ ਆ ਕੇ ਆਪਣਾ ਬਿਆਨ ਦਰਜ਼ ਕਰਵਾਇਆ ਕਿ ਉਹ ਪਿੰਡ ਜਗਤਪੁਰਾ ਦਾ ਰਹਿਣ ਵਾਲਾ ਹੈ ਅਤੇ ਖੇਤੀਬਾੜੀ ਦਾ ਕੰਮ ਕਰਦਾ ਹੈ, ਪਿੰਡ ਜਗਤਪੁਰਾ ਵਿੱਚ ਉਸਦੀ ਜਮੀਨ ਕਰੀਬ ਸਵਾ ਚਾਰ ਕਿੱਲੇ ਹੈ,ਜੋ ਇਹ ਜਮੀਨ ਉਸਨੇ ਆਪਣੇ ਚਾਚੇ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਗਤਪੁਰਾ ਨੂੰ ਠੇਕੇ ਤੇ ਵਾਹੀ ਕਰਨ ਲਈ ਦਿੱਤੀ ਸੀ। ਇਹ ਜਮੀਨ ਉਸਦੇ ਚਾਚੇ ਨਿਸ਼ਾਨ ਸਿੰਘ ਪਾਸ ਪਿਛਲੇ 12 ਸਾਲ ਤੋਂ ਠੇਕੇ ਤੇ ਸੀ, ਜੋ ਹੁਣ ਮੁੱਦਈ ਨੇ ਇਹ ਜਮੀਨ ਠੇਕੇ ਤੋਂ ਛੁਡਾ ਲਈ ਅਤੇ ਜ਼ਮੀਨ ਦੀ ਵਾਹੀ ਹੁਣ ਮੁੱਦਈ ਖੁਦ ਕਰ ਰਿਹਾ ਸੀ, ਜਦ ਜ਼ਮੀਨ ਵਾਉਣ ਲਈ ਮੁੱਦਈ ਜਾਂਦਾ ਸੀ ਤਾਂ ਉਸਦਾ ਚਾਚਾ ਉਸਦੀ ਜਮੀਨ ਵਿੱਚ ਜਾਣ ਤੋਂ ਰੋਕਦਾ ਸੀ। ਇਹ ਕਿ ਮੁੱਦਈ ਨੇ ਦੱਸਿਆ ਕਿ ਉਸਦੇ ਚਾਚੇ ਨਿਸ਼ਾਨ ਸਿੰਘ ਉਕਤ ਦੇ ਗੈਂਗਸਟਰਾਂ ਨਾਲ ਸਬੰਧ ਵੀ ਹਨ। ਮੁਦਈ ਦੇ ਫੋਨ ਤੇ ਉਸਨੂੰ ਵਟਸਐੱਪ ਮੋਬਾਇਲ ਨੰਬਰ +447352898179 ਤੋਂ ਵੈਟਸਐਪ ਕਾਲਾਂ ਆਈਆ ਅਤੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆ, ਪੈਲੀ ਨੂੰ ਹੜੱਪਣ ਦੀਆਂ ਧਮਕੀਆਂ ਦਿੱਤੀਆਂ ਗਈਆਂ, ਕਾਲਾਂ ਕਰਨ ਵਾਲੇ ਨੇ ਆਪਣੇ ਆਪ ਨੂੰ ਗੈਂਗਸਟਰ ਦੱਸਿਆ। ਜਿਸਤੇ ਥਾਣਾ ਝਬਾਲ ਦੀ ਪੁਲਿਸ ਵੱਲੋਂ ਮੁੱਕਦਮਾ ਨੰਬਰ 101 ਜੁਰਮ 308(2)/308 (5)/3(5) ਬੀ.ਐਨ.ਐਸ ਥਾਣਾ ਝਬਾਲ ਦਰਜ਼ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਗਈ।
ਜਿਸ ਤਹਿਤ ਤਰਨ ਤਾਰਨ ਪੁਲਿਸ ਨੂੰ ਤਕਨੀਕੀ ਇੰਟੈਲੀਜੈਂਸ ਅਤੇ ਟੈਕਨੀਕਲ ਐਨਾਲਾਈਸਿਸ ਰਾਹੀਂ ਇਹ ਪਤਾ ਲੱਗਾ ਕਿ ਮੁੱਦਈ ਨੂੰ ਜਿਸ ਨੰਬਰ ਤੋਂ ਧਮਕੀ ਦੀਆਂ ਕਾਲਾਂ ਆ ਰਹੀਆ ਸਨ ਜੋ ਆਪਣੇ ਆਪ ਨੂੰ ਗੈਂਗਸਟਰ ਦੱਸਦਾ ਸੀ,ਉਸਦੀ ਪਛਾਣ ਗੁਰਸਾਹਿਬ ਸਿੰਘ ਉਰਫ ਸਾਬਾ ਪੁੱਤਰ ਬੂਟਾ ਸਿੰਘ ਵਾਸੀ ਮਹਿੰਦੀਪੁਰ ਥਾਣਾ ਖੇਮਕਰਨ ਵਜੋਂ ਹੋਈ ਹੈ। ਜਿਸਤੇ ਤਰਨ ਤਾਰਨ ਪੁਲਿਸ ਨੂੰ ਟੈਕਨੀਕਲ ਐਨਾਲਾਈਸਿਸ ਰਾਹੀਂ ਇਹ ਵੀ ਪਤਾ ਲੱਗਾ ਕਿ ਮੁੱਦਈ ਦਾ ਚਾਚਾ ਨਿਸ਼ਾਨ ਸਿੰਘ ਉਕਤ ਨਾਲ ਇਸ ਵਿਅਕਤੀ ਦੇ ਸਬੰਧ ਸਨ। ਨਿਸ਼ਾਨ ਸਿੰਘ ਨੇ ਹੀ ਗੁਰਸਾਹਿਬ ਸਿੰਘ ਉਰਫ ਸਾਬਾ ਨਾਲ ਤਾਲ-ਮੇਲ ਕਰਕੇ ਉਸਨੂੰ ਹਾਇਰ ਕਰਕੇ ਉਸ ਰਾਹੀਂ ਆਪਣੇ ਭਤੀਜੇ ਨੂੰ ਵੈਟਸਐਪ ਰਾਹੀਂ ਪੈਲੀ ਹੜਪਣ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਵਾਈਆਂ ਹਨ।ਜਿਸ ਤਹਿਤ ਥਾਣਾ ਝਬਾਲ ਦੀ ਪੁਲਿਸ ਟੀਮ ਨੇ ਕੱਲ ਹਿਊਮਨ ਇੰਨਟੈਲੀਜੈਂਸ ਰਾਹੀਂ ਇਹ ਪਤਾ ਲੱਗਾ ਕਿ ਉਕਤ ਮੁੱਕਦਮਾ ਵਿੱਚ ਲੋੜੀਂਦੇ ਗੁਰਸਾਹਿਬ ਸਿੰਘ ਉਰਫ ਸਾਬਾ ਪੁੱਤਰ ਬੂਟਾ ਸਿੰਘ ਵਾਸੀ ਮਹਿੰਦੀਪੁਰ ਅਤੇ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਗਤਪੁਰਾ,ਜੋ ਕਿ ਥਾਣਾ ਝਬਾਲ ਏਰੀਏ ਦੇ ਪਿੰਡ ਜਗਤਪੁਰਾ ਵਿੱਚ ਘੁੰਮ ਰਹੇ ਸਨ। ਜਿਸਤੇ ਥਾਣਾ ਝਬਾਲ ਦੀ ਪੁਲਿਸ ਵੱਲੋਂ ਗੁਰਸਾਹਿਬ ਸਿੰਘ ਉਰਫ ਸਾਬਾ ਪੁੱਤਰ ਬੂਟਾ ਸਿੰਘ ਵਾਸੀ ਮਹਿੰਦੀਪੁਰ ਅਤੇ ਨਿਸ਼ਾਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਗਤਪੁਰਾ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਗਈ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਕਿ ਇਹ ਦੋਸ਼ੀ ਨੇ ਆਮ ਅਤੇ ਭੋਲੇ-ਭਾਲੇ ਲੋਕਾਂ ਨੂੰ ਡਰਾਉਂਦੇ ਧਮਕਾਉਂਦੇ ਹਨ ਅਤੇ ਲੋਕਾਂ ਪਾਸੋਂ ਫਿਰੋਤੀ ਦੀ ਮੰਗ ਵੀ ਕਰਦੇ ਹਨ। ਦੋਸ਼ੀਆਂ ਨੂੰ  ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਂਸਲ ਕੀਤਾ ਜਾ ਰਿਹਾ ਹੈ। ਦੌਰਾਨੇ ਰਿਮਾਂਡ ਇਨ੍ਹਾਂ ਦੋਸ਼ੀਆਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਫੋਟੋ ਨੰ.21/4-ਕਾਬੂ ਕੀਤੇ ਗਏ ਮੁਲਜ਼ਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਝਬਾਲ ਦੇ ਮੁੱਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨਾਲ ਪੁਲਿਸ ਮੁਲਾਜ਼ਮ।
  • Related Posts

    ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

    Spread the love

    Spread the love ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ…

    ਦੋਸਤਾਂ ਨਾਲ ਗਿਆ 18 ਸਾਲਾ ਨੌਜਵਾਨ 2 ਮਹੀਨਿਆਂ ਤੋਂ ਲਾਪਤਾ ਪਰਿਵਾਰ ਨੇ ਦੋਸਤਾਂ ‘ਤੇ ਜਤਾਇਆ ਸ਼ੱਕ ਪੁਲਿਸ ਚਾਹੇ ਤਾਂ ਪਤਾਲ ਵਿੱਚ ਗਿਆ ਬੰਦਾ ਵੀ ਕੱਢ ਸਕਦੀ ਹੈ : ਮਾਂ ਪਰਮਜੀਤ ਕੌਰ ​

    Spread the love

    Spread the loveਹੁਸ਼ਿਆਰਪੁਰ/ਦਸੂਹਾ, 12 ਜੁਲਾਈ ( ਤਰਸੇਮ ਦੀਵਾਨਾ ) –ਘਰੋਂ ਆਪਣੇ ਦੋਸਤਾਂ ਨਾਲ ਨਿਕਲਿਆ ਇੱਕ 18 ਸਾਲਾ ਨੌਜਵਾਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਰਹੱਸਮਈ ਹਾਲਾਤ ਵਿੱਚ ਲਾਪਤਾ ਹੈ। ਲਾਪਤਾ ਨੌਜਵਾਨ…

    Leave a Reply

    Your email address will not be published. Required fields are marked *