ਦੋ ਕਾਰਾਂ ਦੀ ਭਿਆਨਕ ਟੱਕਰ ਵਿੱਚ ਤਿੰਨ ਗੰਭੀਰ ਜ਼ਖ਼ਮੀ, ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ

Spread the love
ਅੰਮ੍ਰਿਤਸਰ /ਭਿੱਖੀਵਿੰਡ / 16 ਜੁਲਾਈ  (ਮਨਜੀਤ ਸਿੰਘ ਸ਼ੇਰਗਿੱਲ) ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਸਿੰਘਪੁਰਾ ਵਿਖੇ ਬੀਐਸਐਫ ਛਾਉਣੀ ਨੇੜੇ ਬੁੱਧਵਾਰ ਸ਼ਾਮ ਕਰੀਬ 6.30 ਵਜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਤਿੰਨ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਦਕਿ ਦੂਜੀ ਕਾਰ ਵਿੱਚ ਸਵਾਰ ਨੌਜਵਾਨਾਂ ਬਾਰੇ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸਾਹਮਣੇ ਆ ਰਹੀਆਂ ਹਨ। ਇਸ ਸਬੰਧੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਸਵਿਫਟ ਕਾਰ ਨੰਬਰ ਪੀਬੀ46ਯੂ1560 ਵਿੱਚ ਸਵਾਰ ਨਿਰਵੈਲ ਸਿੰਘ ਪੁੱਤਰ ਅਜੀਤ ਸਿੰਘ, ਸੁਖਮਨਦੀਪ ਸਿੰਘ ਪੁੱਤਰ ਗੁਰਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਵਾਸੀ ਪਿੰਡ ਮਾੜੀ ਗੋੜ ਸਿੰਘ ਭਿੱਖੀਵਿੰਡ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੇ ਸਨ। ਜਦੋਂ ਉਹ ਬੀਐਸਐਫ ਛਾਉਣੀ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਆਈ-ਟਵੰਟੀ ਕਾਰ ਨੰਬਰ ਐਚਆਰ13ਯੂ7118 ਨੇ ਕਥਿਤ ਤੌਰ ‘ਤੇ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਸਵਿਫਟ ਕਾਰ ਵਿੱਚ ਸਵਾਰ ਤਿੰਨੇ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਭਿੱਖੀਵਿੰਡ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਘਟਨਾ ਦੇ ਚਸ਼ਮਦੀਦ ਸਰਗੁਣ ਸਿੰਘ ਨੇ ਦੱਸਿਆ ਕਿ ਉਹ ਚਾਵਲਾ ਪੁਆਇੰਟ, ਅੰਮ੍ਰਿਤਸਰ ਰੋਡ ‘ਤੇ ਮੌਜੂਦ ਸੀ। ਉਸਦੇ ਅਨੁਸਾਰ ਆਈ-20 ਕਾਰ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਬੀਐਸਐਫ ਛਾਉਣੀ ਨੇੜੇ ਸਵਿਫਟ ਕਾਰ ਨਾਲ ਭਿਆਨਕ ਟੱਕਰ ਹੋ ਗਈ। ਉਸਨੇ ਇਹ ਵੀ ਦੱਸਿਆ ਕਿ ਹਰਿਆਣਾ ਨੰਬਰ ਵਾਲੀ ਕਾਰ ਦਾ ਕੁਝ ਹੋਰ ਕਾਰਾਂ ਵੱਲੋਂ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਹਾਦਸੇ ਤੋਂ ਤੁਰੰਤ ਬਾਅਦ ਪਿੱਛੇ ਆਈਆਂ ਕਾਰਾਂ ਵਿੱਚ ਸਵਾਰ ਵਿਅਕਤੀ ਆਈ-20 ਵਿੱਚ ਸਵਾਰ ਨੌਜਵਾਨਾਂ ਨੂੰ ਆਪਣੇ ਨਾਲ ਲੈ ਕੇ ਮੌਕੇ ਤੋਂ ਚਲੇ ਗਏ। ਦੂਜੇ ਪਾਸੇ ਜ਼ਖ਼ਮੀਆਂ ਵਿੱਚੋਂ ਇੱਕ ਦੇ ਰਿਸ਼ਤੇਦਾਰ ਗੁਰਤਾਜ ਸਿੰਘ ਨੇ ਦਾਅਵਾ ਕੀਤਾ ਕਿ ਹਰਿਆਣਾ ਨੰਬਰ ਵਾਲੀ ਕਾਰ ਵਿੱਚ ਸਵਾਰ ਵਿਅਕਤੀਆਂ ਨੂੰ ਸੀਆਈਏ ਸਟਾਫ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਪੁਸ਼ਟੀ ਨਹੀਂ ਹੋਈ। ਉਨ੍ਹਾਂ ਕਿਹਾ ਕਿ ਥਾਣਾ ਭਿੱਖੀਵਿੰਡ ਦੀ ਪੁਲੀਸ ਮੌਕੇ ‘ਤੇ ਪਹੁੰਚ ਗਈ ਸੀ, ਪਰ ਘਟਨਾ ਸਬੰਧੀ ਕੋਈ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਜਾ ਰਹੀ।ਉੱਧਰ ਮੌਕੇ ‘ਤੇ ਮੌਜੂਦ ਏਐਸਆਈ ਜਸਵੰਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਦੋਵੇਂ ਹਾਦਸਾਗ੍ਰਸਤ ਕਾਰਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਧਿਰ ਵੱਲੋਂ ਲਿਖਤੀ ਸ਼ਿਕਾਇਤ ਨਹੀਂ ਦਿੱਤੀ ਗਈ। ਜਿਵੇਂ ਹੀ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ, ਉਸ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਫਿਲਹਾਲ ਪੁਲੀਸ ਵੱਲੋਂ ਹਾਦਸੇ ਦੇ ਸਾਰੇ ਪੱਖਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਤਸਵੀਰ ਸਾਹਮਣੇ ਆ ਸਕੇਗੀ।
ਕੈਪਸ਼ਨ ਘਟਨਾ ਸਥਾਨ ਤੇ ਹਾਦਸਾ ਗ੍ਰਸਤ ਹੋਈਆਂ ਦੋਵੇਂ ਕਾਰਾਂ ਅਤੇ ਜਾਂਚ ਕਰਦੀ ਹੋਈ ਭਿੱਖੀਵਿੰਡ ਦੀ ਪੁਲੀਸ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *