ਧਨੌਲਾ ਕੋਆਪਰੇਟਿਵ ਸੋਸਾਇਟੀ ਦੇ ਪ੍ਰਧਾਨ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ 

Spread the love
ਧਨੌਲਾ, 27 ਜੁਲਾਈ (ਸੁਖਰਾਜ ਚਹਿਲ):- ਇੱਥੋਂ ਦੀ ਬਹੁਮੰਤਵੀ ਖੇਤੀਬਾੜੀ ਸੋਸਾਇਟੀ ਦੇ ਪ੍ਰਧਾਨ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਖੇਤੀਬਾੜੀ ਸਭਾ ਧਨੌਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ ਪਿੱਥੋਵਾਲੀਆ ਜੋ ਦੁਪਹਿਰ ਦੇ ਸਮੇਂ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਜਿਵੇਂ ਹੀ ਖੇਤ ਵਿੱਚੋਂ ਕੰਮ ਕਰਕੇ ਆਪਣੇ ਮਾਮੇ ਦੇ ਲੜਕੇ ਸਮੇਤ ਮੋਟਰਸਾਈਕਲ ‘ਤੇ ਸਵਾਰ ਹੋ ਕੇ ਬਾਹਰ ਨਿਕਲਿਆ ਤਾਂ ਇੱਕ ਅਲਟੋ ਕਾਰ ਵਿੱਚ ਸਵਾਰ ਚਾਰ ਵਿਅਕਤੀਆਂ ਵੱਲੋਂ ਅੱਗੇ ਗੱਡੀ ਲਗਾ ਕੇ ਰੋਕ ਲਿਆ ਅਤੇ ਗੱਡੀ ਵਿੱਚੋਂ ਉਤਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਜਿਨਾਂ ਦੇ ਹੱਥਾਂ ਵਿੱਚ ਵੇਸਵਾਲ, ਕਿਰਪਾਨਾਂ ਸਨ ਜਿਨਾਂ ਨੇ ਸੁਖਵਿੰਦਰ ਸਿੰਘ ਦੀ ਕੁੱਟਮਾਰ ਕਰਕੇ ਉਸਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਗੱਡੀ ਲੈ ਕੇ ਫਰਾਰ ਹੋ ਗਏ ਜਿਸ ਨੂੰ ਉਸਦੇ ਮਾਮੇ ਦੇ ਲੜਕੇ ਨੇ ਹੋਰਨਾਂ ਦੀ ਮਦਦ ਨਾਲ ਸਰਕਾਰੀ ਹਸਪਤਾਲ ਧਨੌਲਾ ਵਿਖੇ ਦਾਖਲ ਕਰਾਇਆ, ਜਿੱਥੇ ਉਸਦਾ ਇਲਾਜ ਚੱਲ ਰਿਹਾ। ਕੁੱਟਮਾਰ ਦੇ ਕਾਰਨਾਂ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਕੁੱਟਮਾਰ ਵਿੱਚ ਜ਼ਖ਼ਮੀ ਹੋਏ ਸੁਖਵਿੰਦਰ ਸਿੰਘ ਦੀ ਕੋਈ ਰੰਜਿਸ਼ ਸਾਹਮਣੇ ਨਹੀਂ ਆਈ।  ਇਸ ਸਬੰਧੀ ਧਨੌਲਾ ਪੁਲਿਸ ਵੱਲੋਂ ਪੀੜਤ ਸੁਖਵਿੰਦਰ ਸਿੰਘ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਜਲਦੀ ਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਨੂੰ ਕਾਬੂ ਕਰਨ ਦੀ ਗੱਲ ਆਖੀ ਹੈ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *