ਪਾਠਾਂ ਦੀ ਸੇਵਾ ਨਾ ਮਿਲਣ ਕਾਰਨ ਪ੍ਰੇਸ਼ਾਨ ਗ੍ਰੰਥੀ ਸਿੰਘ ਨੇ ਮਾਰੀ ਨਹਿਰ ਚ ਛਾਲ ਮੋਟਰਸਾਈਕਲ ਤੇ ਸੁਸਾਈਡ ਨੋਟ ਬਰਾਮਦ, ਪੁਲਿਸ ਨੇ ਸ਼ੁਰੂ ਕੀਤੀ ਗ੍ਰੰਥੀ ਸਿੰਘ ਦੀ ਭਾਲ

Spread the love
ਪੱਟੀ 6 ਜੁਲਾਈ (ਕੰਵਲਦੀਪ ਸਿੰਘ ਸਾਬੀ)

ਪੱਟੀ ਇਲਾਕੇ ਨਾਲ ਸਬੰਧਤ ਇਕ ਗ੍ਰੰਥੀ ਸਿੰਘ ਵੱਲੋਂ ਹਰੀਕੇ ਪੱਤਣ ਨੇੜੇ ਨਹਿਰ ‘ਚ ਛਾਲ ਮਾਰਨ ਦਾ ਸਾਹਮਣੇ ਮਾਮਲਾ ਆਇਆ ਹੈ।ਹਾਲਾਂਕਿ ਉਕਤ ਵਿਅਕਤੀ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਪੁਲਿਸ ਵੱਲੋਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਭਾਈ ਸਲਵਿੰਦਰ ਸਿੰਘ, ਜੋ ਪੱਟੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਹੋਰ ਧਾਰਮਿਕ ਸੇਵਾਵਾਂ ਨਿਭਾਉਂਦੇ ਸਨ। ਉਹ ਪਿਛਲੇ ਕੁਝ ਸਮੇਂ ਤੋਂ ਆਰਥਿਕ ਤੰਗੀ ਅਤੇ ਪਾਠਾਂ ਦੀ ਸੇਵਾ ਘੱਟ ਮਿਲਣ ਕਾਰਨ ਪ੍ਰੇਸ਼ਾਨ ਸਨ। ਪਰਿਵਾਰਕ ਮੈਂਬਰਾਂ ਅਤੇ ਜਾਣਕਾਰਾਂ ਅਨੁਸਾਰ ਘਰ ਦਾ ਗੁਜ਼ਾਰਾ ਚਲਾਉਣ ਵਿਚ ਆ ਰਹੀਆਂ ਮੁਸ਼ਕਲਾਂ ਕਾਰਨ ਉਹ ਮਾਨਸਿਕ ਤਣਾਅ ‘ਚ ਰਹਿਣ ਲੱਗੇ। ਸੂਤਰਾਂ ਮੁਤਾਬਕ ਬੀਤੇ ਦਿਨ ਭਾਈ ਸਲਵਿੰਦਰ ਸਿੰਘ ਹਰੀਕੇ ਪੱਤਣ ਵੱਲ ਗਏ, ਜਿੱਥੇ ਉਨ੍ਹਾਂ ਵੱਲੋਂ ਨਹਿਰ ‘ਚ ਛਾਲ ਮਾਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਣ ਉਪਰੰਤ ਮੌਕੇ ’ਤੇ ਪੁੱਜੀ ਥਾਣਾ ਮੱਖੂ ਦੀ ਪੁਲਿਸ ਨੇ ਦੱਸਿਆ ਕਿ ਘਟਨਾ ਸਥਾਨ ਤੋਂ ਭਾਈ ਸਲਵਿੰਦਰ ਸਿੰਘ ਦਾ ਮੋਟਰਸਾਈਕਲ ਅਤੇ ਇਕ ਸੁਸਾਇਡ ਨੋਟ ਬਰਾਮਦ ਹੋਇਆ ਹੈ ਜਿਸ ਦੇ ਆਧਾਰ ‘ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨਹਿਰ ਅਤੇ ਆਸ-ਪਾਸ ਦੇ ਇਲਾਕੇ ਵਿਚ ਉਨ੍ਹਾਂ ਦੀ ਭਾਲ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਭਾਈ ਸਲਵਿੰਦਰ ਸਿੰਘ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਅਤੇ ਉਨ੍ਹਾਂ ਦੀ ਭਾਲ ਜਾਰੀ ਹੈ। ਪੁਲਿਸ ਵੱਲੋਂ ਸੁਸਾਇਡ ਨੋਟ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਉਸ ਦੇ ਆਧਾਰ ‘ਤੇ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਭਾਈ ਸਲਵਿੰਦਰ ਸਿੰਘ ਦੀ ਲਾਸ਼ ਦੀ ਭਾਲ ਜਾਰੀ ਹੈ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

  • Related Posts

    ਸਰਕਾਰੀ ਹਾਈ ਸਕੂਲ ਗੁੰਮਜਾਲ ਵਿਖੇ ਮਨਾਇਆ ਗਿਆ ਵਿਸ਼ਵ ਜ਼ੂਨੋਟਿਕ ਦਿਵਸ

    Spread the love

    Spread the loveਪੱਟੀ ਸਦੀਕ, 6 ਜੁਲਾਈ (ਬਲਕਰਨ ਸਿੰਘ ਮਸ਼ਾਲ)- ਪਸ਼ੂ ਪਾਲਣ ਵਿਭਾਗ ਫ਼ਾਜ਼ਿਲਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਗੁੰਮਜਾਲ ਵਿਖੇ ਵਿਸ਼ਵ ਜ਼ੂਨੋਟਿਕ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਪਸ਼ੂ…

    ਦਲਵੀਰ ਸਿੰਘ, ਗੁਰਸੇਵਕ ਸਿੰਘ ਅਤੇ ਜਗਦੀਸ਼ ਕੌਰ ਉਰਫ਼ ਨੀਟੂ ਨੂੰ ਹਮਲਾ ਮਾਮਲੇ ‘ਚ ਅਦਾਲਤ ਨੇ ਕੀਤਾ ਬਰੀ ਅਦਾਲਤ ਨੇ ਵਕੀਲ ਹਰਪ੍ਰੀਤ ਸਿੰਘ ਅਤੇ ਰਾਜ ਕੁਮਾਰ ਕੁੰਡਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਬਰੀ ਕਰ ਦਿੱਤਾ

    Spread the love

    Spread the loveਪੱਟੀ ਸਦੀਕ, 6 ਜੁਲਾਈ (ਪੱਤਰ ਪ੍ਰੇਰਕ)- ਅਬੋਹਰ ਸਬ-ਡਵੀਜ਼ਨ ਜੱਜ ਜਗਵਿੰਦਰ ਸਿੰਘ ਦੀ ਅਦਾਲਤ ਵਿੱਚ, ਵਕੀਲ ਹਰਪ੍ਰੀਤ ਸਿੰਘ ਅਤੇ ਰਾਜਕੁਮਾਰ ਕੁੰਡਲ ਨੇ ਤਿੰਨ ਮੁਲਜ਼ਮਾਂ: ਦਲਵੀਰ ਸਿੰਘ ਪੁੱਤਰ ਦਰਸ਼ਨ ਸਿੰਘ,…

    Leave a Reply

    Your email address will not be published. Required fields are marked *