ਪਿੰਡ ਦਰੀਏਵਾਲ ਤੋਂ 10 ਦੇ ਕਰੀਬ ਕਿਸਾਨਾਂ ਦੀਆਂ ਮੋਟਰਾਂ ਤੋਂ ਇੱਕੋ ਰਾਤ ਤਾਰਾਂ ਅਤੇ ਸਟਾਰਟਰ ਚੋਰੀ

Spread the love
ਕਪੂਰਥਲਾ, 5 ਅਗਸਤ ( ਕੌੜਾ) –  ਚੋਰੀਆਂ ਦਾ ਸਿਲਸਿਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਜਦ ਕਿ ਪੁਲਿਸ ਇਸ ਪ੍ਰਤੀ ਗੰਭੀਰ ਨਹੀਂ ਹੈ। ਬੀਤੀ ਰਾਤ ਸੁਲਤਾਨਪੁਰ ਹਲਕੇ ਦੇ ਪਿੰਡ ਦਰੀਏਵਾਲ ਵਿੱਚ ਇੱਕੋ ਰਾਤ ਚੋਰਾਂ ਨੇ ਲੱਗਭੱਗ 10 ਕਿਸਾਨਾਂ ਦੀਆਂ  ਮੋਟਰਾਂ ਤੋਂ ਬਿਜਲੀ ਦੀਆਂ ਤਾਰਾਂ ਅਤੇ ਸਟਾਰਟਰ  ਚੋਰੀ ਕਰਕੇ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਪਹੁੰਚਾਇਆ ਹੈ। ਪ੍ਰਭਾਵਿਤ ਕਿਸਾਨਾਂ ਦਵਿੰਦਰ ਪਾਲ ਸਿੰਘ ਲਾਡੀ, ਸਾਬਕਾ ਸਰਪੰਚ ਅਵਤਾਰ ਸਿੰਘ ਲਾਡੀ,ਗੁਰਪ੍ਰੀਤ ਸਿੰਘ,ਅਮਰਜੀਤ ਸਿੰਘ, ਬਲਵੰਤ ਸਿੰਘ, ਮਨਦੀਪ ਸਿੰਘ, ਲੈਕਚਰਾਰ ਸਮੁੰਦ ਸਿੰਘ, ਰੇਸ਼ਮ ਸਿੰਘ, ਜਗਮੋਹਣ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਵੱਲੋਂ ਬੀਤੀ ਰਾਤ ਅਤੇ ਇਸ ਤੋਂ ਇੱਕ ਦਿਨ ਪਹਿਲਾਂ ਉਨਾਂ ਦੀਆਂ ਮੋਟਰਾਂ ਤੋਂ ਤਾਰਾਂ ਅਤੇ ਸਟਾਟਰ ਚੋਰੀ ਕਰ ਲਏ ਹਨ ਜਿਸ ਨਾਲ ਉਨ੍ਹਾਂ ਦਾ 10  ਹਜ਼ਾਰ ਦੇ ਪ੍ਰਤੀ ਮੋਟਰ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਸਟਾਰਟਰ ਤੋਂ ਬੋਰ ਵੱਲ ਪਾਈਆਂ ਤਾਰਾਂ ਜੋ ਕਿ ਦੋ ਤੋਂ ਤਿੰਨ ਫੁੱਟ ਡੂੰਘੀਆਂ ਸਨ ਨੂੰ ਚੋਰਾਂ ਨੇ ਪੁੱਟ ਕੇ ਵਿੱਚੋਂ ਕੱਢ ਲਿਆ ਹੈ। ਕਈਆਂ ਮੋਟਰਾਂ ਤੋਂ ਚੋਰਾਂ ਨੇ ਦਰਵਾਜੇ ਤੋੜ ਕੇ ਅੰਦਰੋਂ ਸਟਾਰਟਰ ਵੀ ਚੋਰੀ ਕਰ ਲਏ ਹਨ ਅਤੇ ਹੋਰ ਵੀ ਨੁਕਸਾਨ ਕੀਤਾ ਹੈ। ਕਿਸਾਨਾਂ ਨੇ ਦੱਸਿਆ ਕਿ ਚੋਰਾਂ ਵੱਲੋਂ ਚੋਰੀ ਕੀਤਾ ਇਹ ਸਮਾਨ ਸਿਰਫ 300 ਤੋਂ 400 ਦੇ ਕਰੀਬ ਹੀ ਅੱਗੇ ਵਿੱਕਦਾ  ਹੈ ਜਦ ਕਿਸਾਨਾਂ ਦਾ ਨੁਕਸਾਨ 10 ਹਜਾਰ ਤੋਂ ਉੱਪਰ ਦਾ ਹੋ ਜਾਂਦਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਪੂਰੀ ਮੁਸਤੈਦੀ ਵਰਤੇ ਤਾਂ ਇਹ ਚੋਰੀਆਂ ਨਾ ਹੋਣ। ਇਲਾਕੇ ਅੰਦਰ ਰਾਤ ਸਮੇਂ ਪੁਲਿਸ ਦੀ ਗਸ਼ਤ ਨਾ ਹੋਣ ਕਰਕੇ ਚੋਰਾਂ ਦੇ ਹੌਂਸਲੇ ਬੁਲੰਦ ਹਨ। ਇਸ ਮੌਕੇ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਐਡਵੋਕੇਟ ਰਾਜਿੰਦਰ ਸਿੰਘ ਰਾਣਾ, ਅਮਰਜੀਤ ਸਿੰਘ ਟਿੱਬਾ, ਮੁਕੰਦ ਸਿੰਘ, ਸੁੱਚਾ ਸਿੰਘ ਮਿਰਜਾਪੁਰ, ਉੱਘੇ ਸ਼ਾਇਰ ਮੁਖਤਾਰ ਚੰਦੀ, ਨਰਿੰਦਰ ਸਿੰਘ ਸੋਨੀਆ ਆਦਿ ਨੇ ਮੰਗ ਕੀਤੀ ਹੈ ਕਿ ਰਾਤ ਸਮੇਂ ਪੁਲਿਸ ਦੀ ਗਸ਼ਤ ਤੇਜ ਕੀਤੀ ਜਾਵੇ ਅਤੇ ਚੋਰਾਂ ਨੂੰ ਤਰੁੰਤ ਗਰਿਫਤਾਰ ਕੀਤਾ ਜਾਵੇ।
  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *