ਪੁਲਿਸ ਦੀ ਵੱਡੀ ਸਫਲਤਾ, 08 ਚੋਰੀ ਦੇ ਮੋਟਰਸਾਈਕਲ ਸਮੇਤ 1 ਗ੍ਰਿਫ਼ਤਾਰ

Spread the love

ਸ੍ਰੀ ਮੁਕਤਸਰ ਸਾਹਿਬ, 22 ਜੁਲਾਈ ()- ਮੋਟਰਸਾਈਕਲ ਚੋਰੀਆਂ ਦੀਆਂ ਵਧਦੀਆਂ ਵਾਰਦਾਤਾਂ ’ਤੇ ਲਗਾਮ ਲਗਾਉਣ ਲਈ ਐਸ.ਐਸ.ਪੀ. ਡਾ. ਅਖਿਲ ਚੌਧਰੀ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਿੱਦੜਬਾਹਾ ਪੁਲਿਸ ਵੱਲੋਂ ਕਾਰਵਾਈ ਕਰਦਿਆਂ 08 ਚੋਰੀ ਕੀਤੇ ਮੋਟਰਸਾਈਕਲਾਂ ਬਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਥਾਣਾ ਗਿੱਦੜਬਾਹਾ ਵਿਖੇ ਮੋਟਰਸਾਈਕਲ ਚੋਰੀ ਦੇ ਮਾਮਲੇ ਹੇਠ ਮੁੱਕਦਮਾ ਨੰਬਰ 96 ਮਿਤੀ 20-07-2025 ਅ/ਧ 303(2), 317(2),238 ਬੀ.ਐਨ.ਐਸ., 191,192 ਮੋਟਰਵਹੀਕਲ ਐਕਟ ਅਧੀਨ ਦਰਜ ਕੀਤਾ ਗਿਆ ਅਤੇ ਮੁਕੱਦਮਾ ਦੀ ਤਫਤੀਸ਼ ਦੌਰਾਨ ਸੰਦੀਪ ਸਿੰਘ ਉਰਫ ਗੋਰਾ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਰਾਏਕੇ ਖੁਰਦ/ਚੱਕ ਦਾਣਾ, ਜ਼ਿਲ੍ਹਾ ਬਠਿੰਡਾ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 08 ਚੋਰੀ ਦੇ ਮੋਟਰਸਾਇਕਲ ਬ੍ਰਾਮਦ ਕੀਤੇ ਗਏ ਹਨ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਵੱਲੋਂ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਵਾਹਨਾਂ ਨੂੰ ਸੁਰੱਖਿਅਤ ਢੰਗ ਨਾਲ ਖੜੇ ਕਰੋ, ਅਣਜਾਣ ਲੋਕਾਂ ਤੋਂ ਸਾਵਧਾਨ ਰਹੋ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ 112 ’ਤੇ ਦਿਓ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *