ਪੁਲਿਸ ਵੱਲੋਂ ਤੜਕਸਾਰ ਜਿਲ੍ਹੇ ਅੰਦਰ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆ ਦੀ ਸਰਚ

Spread the love

ਕੋਟਕਪੂਰਾ, 27 ਜੁਲਾਈ (ਟਿੰਕੂ ਕੁਮਾਰ) :- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਮ ਪਰ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਤਹਿਤ ਪੂਰੇ ਪੰਜਾਬ ਭਰ ਵਿਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਕਣ ਵਾਲੇ ਸਥਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ। ਇਸੇ ਤਹਿਤ ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਜੀ ਦੀ ਅਗਵਾਈ ਵਿੱਚ ਫਰੀਦਕੋਟ ਪੁਲਿਸ ਵੱਲੋਂ ਸਮੁੱਚੇ ਜ਼ਿਲ੍ਹੇ ਵਿੱਚ ਵੱਡੇ ਪੱਧਰ ਤੇ ’ਕਾਰਡਨ ਐਂਡ ਸਰਚ ਓਪਰੇਸ਼ਨ’ ਚਲਾਇਆ ਗਿਆ। ਇਹ ਸਰਚ ਆਪਰੇਸ਼ਨ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਿਕ) ਦੀ ਸੁਪਰਵੀਜਨ ਹੇਠ 04 ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ 200 ਦੇ ਕਰੀਬ ਪੁਲਿਸ ਕਰਮਚਾਰੀਆਂ ਵੱਲੋਂ ਸੁਭਾ 06:00 ਵਜੇ ਤੋ 08:30 ਵਜੇ ਤੱਕ ਢਾਈ ਘੰਟੇ ਤਕ ਚੱਲੇ ਇਸ ਓਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਐਨ.ਡੀ.ਪੀ.ਐਸ ਐਕਟ ਤਹਿਤ 02 ਮੁਕੱਦਮੇ ਦਰਜ ਕਰਕੇ 04 ਦੋਸ਼ੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਗਿਆ। ਇਸ ਸਰਚ ਆਪਰੇਸ਼ਨ ਦੌਰਾਨ ਗਜਟਿਡ ਅਫਸਰਾਨ ਦੀ ਅਗਵਾਈ ਹੇਠ ਪੁਲਿਸ ਕਰਮਚਾਰੀਆਂ ਦੀਆਂ 08 ਵਿਸ਼ੇਸ਼ ਟੀਮਾਂ ਗਠਿਤ ਕਰਕੇ ਵੱਖ-ਵੱਖ ਨਸ਼ਾ ਤਸਕਰਾਂ ਦੇ ਸ਼ੱਕੀ ਠਿਕਾਣਿਆ ਤੇ ਅਚਨਚੇਤ ਛਾਪੇਮਾਰੀ ਕਰਕੇ ਚੈਕਿੰਗ ਕੀਤੀ ਗਈ। ਇਸ ਦੌਰਾਨ ਜਿਨਾਂ ਵਿਅਕਤੀਆਂ ਤੇ ਪਹਿਲਾਂ ਐਨ.ਡੀ.ਪੀ.ਐਸ ਤਹਿਤ ਮੁਕਦਮੇ ਦਰਜ ਹਨ ਅਤੇ ਜਿਨਾਂ ਦੇ ਕ੍ਰਿਮੀਨਲ ਰਿਕਾਰਡ ਹਨ, ਉਹਨਾਂ ਉੱਪਰ ਪੁਲਿਸ ਪਾਰਟੀਆਂ ਵੱਲੋਂ ਰੇਡ ਕਰਕੇ ਸਰਚ ਕੀਤਾ ਗਿਆ ਹੈ। ਇਸ ਦੌਰਾਨ  ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਗਈ ਅਤੇ ਵਹੀਕਲਾ ਦੀ ਸ਼ੱਕ ਦੇ ਅਧਾਰ ਦੇ ਜਾਚ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਏਰੀਏ ਨੂੰ ਨਾਕਾ ਬੰਦੀ ਕਰ ਬਾਹਰ ਅਤੇ ਅੰਦਰ ਆਉਣ ਵਾਲੇ ਰਸਤਿਆ ਨੂੰ ਸੀਲ ਕੀਤਾ ਗਿਆ ਅਤੇ ਸ਼ੱਕੀ ਵਿਅਕਤੀਆਂ ਨੂੰ ਪਾਇਸ ਐਪ ਰਾਹੀਂ ਚੈੱਕ ਕੀਤਾ ਗਿਆ। ਉਹਨਾਂ ਕਿਹਾ ਕਿ ਡਰੋਨ ਕੈਮਰਿਆਂ ਰਾਹੀਂ ਸ਼ੱਕੀ ਵਿਅਕਤੀਆਂ ਸ਼ੱਕੀ ਥਾਵਾਂ ਤੇ ਨਿਗਾ ਰੱਖੀ ਗਈ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿ ਮਾਨਯੋਗ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾ ਅਨੁਸਾਰ ਨਸ਼ੇ ਨੂੰ ਜੜ੍ਹ ਤੋ ਖਤਮ ਕਰਨ ਲਈ ਲਗਾਤਾਰ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਨਸ਼ਾ ਪੀੜਿਤਾ ਨੂੰ ਨਸਾ ਛੱਡਣ ਲਈ ਪ੍ਰੇਰਿਤ ਕਰਕੇ ਨਸ਼ਾ ਛੁਡਾਊ ਕੇਦਰਾ ਵਿੱਚ ਵੀ ਭਰਤੀ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀਆਂ ਨੂੰ ਐਨ.ਡੀ.ਪੀ.ਐਸ. ਐਕਟ ਅਧੀਨ ਦਰਜ ਸਾਰੇ ਕੇਸਾਂ ਦੀ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕਰਨ ਅਤੇ ਜੋ ਵੀ ਨਸ਼ਾ ਤਸਕਰੀ ਵਿੱਚ ਸ਼ਾਮਿਲ ਹੋਣ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਨ ਦੀਆ ਹਦਾਇਤਾ ਦਿੱਤੀਆ ਗਈਆ ਹਨ। ਇਸ ਦੇ ਨਾਲ ਹੀ ਉਹਨਾ ਦੱਸਿਆ ਕਿ ਇਹ ਆਪਰੇਸ਼ਨ ਦੀ ਸੁਪਰਵੀਜਨ ਮਨਵਿੰਦਰਬੀਰ ਸਿੰਘ ਐਸ.ਪੀ. (ਸਥਾਨਿਕ) ਫਰੀਦਕੋਟ ਵੱਲੋਂ ਕੀਤੀ ਗਈ, ਜਿਸ ਦੌਰਾਨ 04 ਡੀ.ਐਸ.ਪੀ ਰੈਕ ਦੇ ਅਧਿਕਾਰੀਆਂ ਦੀ ਸਿੱਧੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਦੀਆਂ 08 ਤੋਂ ਵੱਧ ਪੁਲਿਸ ਟੀਮਾਂ, ਜਿਨ੍ਹਾਂ ਵਿੱਚ 200 ਦੇ ਕਰੀਬ ਪੁਲਿਸ ਕਰਮਚਾਰੀ ਸ਼ਾਮਲ ਸਨ, ਜਿਹਨਾ ਨੇ 15 ਦੇ ਕਰੀਬ ਡਰੱਗ ਹੋਟਸਪਾਟ ਵਾਲੇ ਇਲਾਕਿਆਂ ਦੀ ਘੇਰਾਬੰਦੀ ਕਰਕੇ ਛਾਪੇਮਾਰੀ ਕੀਤੀ ਗਈ। ਇਸ ਸਰਚ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਅਤੇ ਵਿਅਕਤੀਆਂ ਨੂੰ ਰਾਊਡ ਅੱਪ ਵੀ ਕੀਤਾ ਗਿਆ। ਇਸ ਤੋ ਇਲਾਵਾ ਪੁਲਿਸ ਟੀਮਾਂ ਵੱਲੋਂ ਸ਼ੱਕੀ ਵਹੀਕਲਾ ਦੀ ਚੈਕਿੰਗ ਵੀ ਕੀਤੀ ਗਈ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *