ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

Spread the love
ਐਸ.ਡੀ.ਓ ਗ੍ਰਿਫਤਾਰ, ਵਿਜੀਲੈਂਸ ਵੱਲੋਂ ਦੂਜੇ ਦੋਸ਼ੀ ਦੀ ਭਾਲ ਜਾਰੀ।
ਫਿਰੋਜ਼ਪੁਰ, 21 ਨਵੰਬਰ (ਅਸ਼ੋਕ ਭਾਰਦਵਾਜ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੁਆਰਾ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਨਹਿਰੀ ਵਿਭਾਗ ਫਿਰੋਜ਼ਪੁਰ ਦੇ ਐਸ.ਡੀ.ਓ ਗੁਲਾਬ ਸਿੰਘ ਅਤੇ ਖੇਤੀਬਾੜੀ ਵਿਭਾਗ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਦਵਿੰਦਰ ਸਿੰਘ ਖਿਲਾਫ 15,00,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਦੋਵੇਂ ਮੁਲਜ਼ਮ ਹਾਲ ਹੀ ਦੌਰਾਨ ਹੋਈਆਂ ਪੰਚਾਇਤ ਚੋਣਾਂ ਵੇਲੇ ਕ੍ਰਮਵਾਰ ਰਿਟਰਨਿੰਗ ਅਫਸਰ ਅਤੇ ਸਹਾਇਕ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਸਨ, ਜਿਨ੍ਹਾਂ ਨੇ ਇਕ ਸਰਪੰਚੀ ਦੇ ਉਮੀਦਵਾਰ ਤੋਂ ਇਹ ਰਿਸ਼ਵਤ ਲਈ ਸੀ। ਇਸ ਕੇਸ ਦੇ ਮੁੱਖ ਮੁਲਜ਼ਮ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਦੂਸਰੇ ਮੁਲਜ਼ਮ ਦੀ ਤਲਾਸ਼ ਕਰ ਰਹੀਆਂ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਿਰੋਜ਼ਪੁਰ ਜ਼ਿਲ੍ਹੇ ਦੇ ਬਲਾਕ ਘੱਲ ਖੁਰਦ ਦੇ ਪਿੰਡ ਮਾਨਾ ਸਿੰਘ ਵਾਲਾ ਦੇ ਕਿਸਾਨ ਗੁਰਪ੍ਰੀਤ ਸਿੰਘ ਵਲੋਂ ਮੁੱਖ ਮੰਤਰੀ ਦੀ ਐਂਟੀ-ਕਰੱਪਸ਼ਨ ਐਕਸ਼ਨ ਲਾਈਨ ’ਤੇ ਦਰਜ ਕੀਤੀ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਪੰਚਾਇਤ ਚੋਣਾਂ-2024 ਵਿੱਚ ਸਰਪੰਚ ਦੇ ਪਦ ਲਈ ਆਪਣੇ ਨਾਮਜ਼ਦਗੀ ਪੱਤਰ ਭਰੇ ਸਨ। ਸ਼ਿਕਾਇਤ ਅਨੁਸਾਰ, ਘੱਲ ਖੁਰਦ ਬਲਾਕ ਵਿੱਚ ਰਿਟਰਨਿੰਗ ਅਫਸਰ ਵਜੋਂ ਤਾਇਨਾਤ ਐਸ.ਡੀ.ਓ ਗੁਲਾਬ ਸਿੰਘ ਨੇ 04.10.2024 ਨੂੰ ਉਕਤ ਸਬ-ਇੰਸਪੈਕਟਰ ਦਵਿੰਦਰ ਸਿੰਘ, ਸਹਾਇਕ ਰਿਟਰਨਿੰਗ ਅਫਸਰ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,00,000 ਰੁਪਏ ਰਿਸ਼ਵਤ ਵਜੋਂ ਮੰਗੀ ਅਤੇ ਪ੍ਰਾਪਤ ਕੀਤੀ। ਇਸ ਤੋਂ ਇਲਾਵਾ, 05.10.2024 ਨੂੰ ਗੁਲਾਬ ਸਿੰਘ ਵੱਲੋਂ ਇਕ ਅਣਪਛਾਤੇ ਵਿਅਕਤੀ ਨੇ ਬਾਗੀ ਰੋਡ ਫਿਰੋਜ਼ਪੁਰ ਨੇੜੇ ਪੈਟਰੋਲ ਪੰਪ ’ਤੇ 5,00,000 ਰੁਪਏ ਹੋਰ ਲੈ ਲਏ।
ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਰਿਸ਼ਵਤ ਦੇ ਬਾਵਜੂਦ ਉਸਦੇ ਸਰਪੰਚੀ ਦੇ ਕਾਗਜ਼ 06.10.2024 ਨੂੰ ਰੱਦ ਕਰ ਦਿੱਤੇ ਗਏ। ਬਾਅਦ ਵਿੱਚ, ਉਪਰੋਕਤ ਸਬ-ਇੰਸਪੈਕਟਰ ਦਵਿੰਦਰ ਸਿੰਘ ਨੇ ਐਸ.ਡੀ.ਓ ਗੁਲਾਬ ਸਿੰਘ ਨਾਲ ਪੈਸੇ ਵਾਪਸ ਕਰਨ ਸਬੰਧੀ ਗੱਲ ਕੀਤੀ। ਇਹ ਗੱਲਬਾਤ ਦਵਿੰਦਰ ਸਿੰਘ ਨੇ ਆਪਣੇ ਮੋਬਾਈਲ ’ਤੇ ਰਿਕਾਰਡ ਕਰਕੇ ਸ਼ਿਕਾਇਤਕਰਤਾ ਨੂੰ ਭੇਜ ਦਿੱਤੀ ਜਿਸ ਨੂੰ ਉਸਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਵਜੋਂ ਸੌਂਪ ਦਿੱਤਾ।ਬੁਲਾਰੇ ਨੇ ਦੱਸਿਆ ਕਿ ਰਿਕਾਰਡਿੰਗ ’ਚ ਇਹ ਸਾਹਮਣੇ ਆਇਆ ਕਿ ਮੁਲਜ਼ਮ ਗੁਲਾਬ ਸਿੰਘ ਅਤੇ ਦਵਿੰਦਰ ਸਿੰਘ ਨੇ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਤੋਂ ਇਹ ਰਿਸ਼ਵਤ ਦੀ ਰਕਮ ਲੈਣ ਦੀ ਸਾਜ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਪੜਤਾਲ ਦੇ ਆਧਾਰ ’ਤੇ ਦੋਵੇਂ ਮੁਲਜ਼ਮਾਂ, ਗੁਲਾਬ ਸਿੰਘ ਐਸ.ਡੀ.ਓ ਅਤੇ ਦਵਿੰਦਰ ਸਿੰਘ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਸ਼ੀ ਐਸ.ਡੀ.ਓ ਗੁਲਾਬ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੂਸਰੇ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇਗਾ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

More News

Youtube

Facebook

Whatsapp

Home

 

  • Related Posts

    ਜਦ ਕੁੱਤੀ ਰਲ ਜਾਏ ਚੋਰਾਂ ਨਾਲ” 15 ਸਾਲਾਂ ਬਾਅਦ ਵੀ ਨਹੀ ਕੀਤੀ ਗਈ ਨਗਰ ਕੌਸਲ ਦੇ ਨਾਮ ਹੋਈ ਪੰਚਾਇਤੀ ਜਮੀਨ ਦੀ ਨਿਸ਼ਾਨਦੇਹੀ ਨਿਸ਼ਾਨਦੇਹੀ ਨਾਲ ਹੋਣ ਕਾਰਨ ਅੱਜ ਦੇ ਸਮੇਂ ਵੀ ਵੇਚੀ ਜਾ ਰਹੀ ਨਗਰ ਕੌਸਲ ਦੀ ਪ੍ਰਾਪਰਟੀ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 30 ਸਤੰਬਰ ( ਮਨਪ੍ਰੀਤ ਮੋਨੂੰ ) – ਪਵਿੱਤਰ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ‘ਚ ਰਿਸ਼ਵਤਖੋਰੀ ਅਤੇ ਭ੍ਰਿਸ਼ਟਾਚਾਰ ਚਰਮ ਸੀਮਾਂ ਵੀ ਪਾਰ ਕਰ ਚੁੱਕਾ ਹੈ ‘ਤੇ ਸਬੰਧਤ…

    148.5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਕਾਬੂ ਕੀਰਤਪੁਰ ਸਾਹਿਬ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ 

    Spread the love

    Spread the loveਸ਼੍ਰੀ ਕੀਰਤਪੁਰ ਸਾਹਿਬ,28 ਸਤੰਬਰ,(ਮਨਦੀਪ) ਜ਼ਿਲ੍ਹਾ ਰੂਪਨਗਰ ਦੇ ਐਸਐਸਪੀ ਮਨਿੰਦਰ ਸਿੰਘ ਆਈਪੀਐਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸ਼ਨਦੀਪ ਸਿੰਘ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਵਿੱਚ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ…

    Leave a Reply

    Your email address will not be published. Required fields are marked *