ਪੰਜਾਬ ਸਰਕਾਰ ਆਪਣੇ ਅਸਲ ਸਿਧਾਂਤਾਂ ਤੋਂ ਭਟਕ ਚੁੱਕੀ ਹੈ,2027 ਵਿੱਚ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਬਣਨਗੇ ਹਲਕਾ ਧਰਮਕੋਟ ਦੇ ਵਿਧਾਇਕ -ਮਨਜੀਤ ਮਿਸਤਰੀ

Spread the love
ਧਰਮਕੋਟ ਹਰਜੀਤ ਸਿੰਘ ਬਹਿਲ
ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਜੋ ਮੁਹਿੰਮ ਚਲਾਈ ਜਾ ਰਹੀ ਹੈ ਉਹ ਸਿਰਫ ਮਸ਼ਹੂਰੀਆਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਲਈ ਹੀ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਜਮੀਨੀ ਪੱਧਰ ਤੇ ਹਕੀਕਤ ਕੁਝ ਹੋਰ ਹੀ ਹੈ ਜਦਕਿ ਆਏ ਦਿਨ ਅਨੇਕਾਂ ਭੈਣਾਂ ਦੇ ਵੀਰ ਬਜ਼ੁਰਗ ਮਾਪਿਆਂ ਦੇ ਪੁੱਤ ਅਤੇ ਸੁਹਾਗਣਾਂ ਦੇ ਸੁਹਾਗ ਉਜੜ ਰਹੇ ਹਨ ਅਤੇ ਕਈ ਨੌਜਵਾਨ ਚਿੱਟੇ ਦਾ ਟੀਕਾ ਲਾ ਕੇ ਭਰ ਜਵਾਨੀ ਦੇ ਵਿੱਚ ਮਰ ਰਹੇ ਹਨ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਮਨਜੀਤ ਸਿੰਘ ਮਿਸਤਰੀ ਠੂਠਗੜ੍ਹ ਜੋ ਕਿ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਸਾਬਕਾ ਹਲਕਾ ਵਿਧਾਇਕ ਧਰਮਕੋਟ ਦੀ ਨੇਕ ਦਿਲੀ ਸ਼ਰਾਫ਼ਤ ਦੀ ਮੂਰਤ ਅਤੇ ਹਰ ਇੱਕ ਦਾ ਆਦਰ ਸਤਿਕਾਰ ਕਰਨ ਵਾਲੇ ਦਰਵੇਸ਼ ਸਿਆਸਤਦਾਨ ਦੀ ਸ਼ਖ਼ਸੀਅਤ ਤੋਂ ਪ੍ਰਭਾਵਿਤ ਹੋ ਕੇ ਪਿਛਲੇ ਮਹੀਨੇ ਆਪਣੇ ਅਨੇਕਾਂ ਹੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਦੇ ਵਿੱਚ ਸ਼ਾਮਲ ਹੋ ਗਏ ਸਨ ਨੇ ਪ੍ਰੈਸ ਦੇ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਪਤਾ ਨਹੀਂ ਚਿੱਟੇ ਨਾਲ ਹੋਰ ਕਿੰਨੇ ਕੁ ਨੌਜਵਾਨ ਮੌਤ ਦੀ ਭੇਟ ਚੜ ਚੁੱਕੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਲੋਕਾਂ ਵੱਲੋਂ ਨਕਾਰੇ ਘਪਲੇ ਬਾਜਾਂ ਨੂੰ ਨਾਲ ਲੈ ਕੇ ਪੰਜਾਬ ਨਸ਼ਾ ਮੁਕਤ ਕਰਨ ਦੀਆਂ ਰੈਲੀਆਂ ਕਰ ਰਹੇ ਹਨ ਜਦਕਿ ਨਸ਼ੇ ਦੇ ਵੱਡੇ ਵੱਡੇ ਸਮਗਲਰਾਂ ਤੇ ਕੋਈ ਪੀਲਾ ਪੰਜਾ ਨਹੀਂ ਚਲਾਇਆ ਜਾ ਰਿਹਾ ਅਤੇ ਮਾੜੇ ਮੋਟੇ ਨਸ਼ਾ ਕਰਨ ਅਤੇ ਵੇਚਣ ਵਾਲਿਆਂ ਨੂੰ ਜਰੂਰ ਫੜ ਕੇ ਅੰਦਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਸਿਰਫ ਆਪਣੀ ਮਸ਼ਹੂਰੀ ਤੱਕ ਹੀ ਸੀਮਤ ਹਨ ਕਿਸਾਨ ਵਰਗ ਦੇ ਵਿੱਚ ਵੀ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ ਆਏ ਦਿਨ ਲੁੱਟਾਂ ਖੋਹਾਂ ਦੀਆਂ ਖਬਰਾਂ ਅਖਬਾਰਾਂ ਦੀਆਂ ਸੁਰਖੀਆਂ ਬਣੀਆਂ ਹੋਈਆਂ ਹਨ ਬਦਲਾਅ ਦਾ ਨਾਅਰਾ ਲਾ ਕੇ ਸੱਤਾ ਦੇ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਮੌਜੂਦਾ ਸਰਕਾਰ ਅਸਲ ਸਿਧਾਂਤਾਂ ਤੋਂ ਭਟਕ ਚੁੱਕੀ ਮਨਜੀਤ ਸਿੰਘ ਮਿਸਤਰੀ ਨੇ ਕਿਹਾ ਕਿ 2027 ਦੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬੜੇ ਹੀ ਸ਼ਾਨ ਦੇ ਨਾਲ ਬਣੇਗੀ ਅਤੇ ਧਰਮਕੋਟ ਹਲਕੇ ਤੋਂ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਬੜੀ ਹੀ ਸ਼ਾਨ ਦੇ ਨਾਲ ਜਿੱਤ ਪ੍ਰਾਪਤ ਕਰਨਗੇ
  • Related Posts

    ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ, ਲੋਕ ਮਿਲਣੀ ਪ੍ਰੋਗਰਾਮ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦਾ ਪ੍ਰਭਾਵਸ਼ਾਲੀ ਮਾਧਿਅਮ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਲੋਕ ਪੂਰੀ ਤਰ੍ਹਾਂ ਸੰਤੁਸ਼ਟ : ਹਰਭਜਨ ਸਿੰਘ ਈ.ਟੀ.ਓ.

    Spread the love

    Spread the loveਜੰਡਿਆਲਾ ਗੁਰੂ/ਅੰਮ੍ਰਿਤਸਰ, 12 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ…

    ਜਨਤਾ ਦਲ (ਯੂਨਾਈਟਿਡ) ਨੇ ਲੁਧਿਆਣਾ ਜ਼ਿਲ੍ਹਾ ਕਾਰਜਕਾਰਨੀ ਦਾ ਗਠਨ ਕੀਤਾ,  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਬੈਨੀਪਾਲ ਨੇ ਕਿਹਾ: ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਜਲਦੀ ਹੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਅਤੇ ਜਨਤਾ ਨਾਲ ਸਿੱਧਾ ਸੰਪਰਕ ਕਰਨ ਲਈ ਪੰਜਾਬ ਦਾ ਦੌਰਾ ਕਰਨਗੇ

    Spread the love

    Spread the loveਅੰਮ੍ਰਿਤਸਰ, 12 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ    )ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕਦੇ ਹੋਏ, ਨਿਤੀਸ਼ ਕੁਮਾਰ ਦੀ…

    Leave a Reply

    Your email address will not be published. Required fields are marked *