ਫਗਵਾੜਾ ‘ਚ 22 ਗਾਵਾਂ ਦੀ ਸਮੂਹਿਕ ਮੌਤ ਦਿਲ ਦਹਿਲਾ ਦੇਣ ਵਾਲੀ ਘਟਨਾ : ਗੁਰਦੀਪ ਸਿੰਘ ਕੰਗ

Spread the love

ਫਗਵਾੜਾ ‘ਚ 22 ਗਾਵਾਂ ਦੀ ਸਮੂਹਿਕ ਮੌਤ ਦਿਲ ਦਹਿਲਾ ਦੇਣ ਵਾਲੀ ਘਟਨਾ : ਗੁਰਦੀਪ ਸਿੰਘ ਕੰਗ

* ਕਿਹਾ : ਮੌਤ ਦੇ ਕਾਰਨਾਂ ਦੀ ਹਰ ਕੋਣ ਤੋਂ ਜਾਂਚ ਹੋਣੀ ਚਾਹੀਦੀ ਹੈ।

ਫਗਵਾੜਾ, 10 ਦਸੰਬਰ ( ਪ੍ਰੀਤ ਕੌਰ ਪ੍ਰੀਤੀ) ਹਿਊਮਨ ਰਾਈਟਸ ਕੌਂਸਲ ਇੰਡੀਆ ਫਗਵਾੜਾ ਦੇ ਪ੍ਰਧਾਨ ਗੁਰਦੀਪ ਸਿੰਘ ਕੰਗ ਨੇ ਸਥਾਨਕ ਮੇਹਲੀ ਗੇਟ ਇਲਾਕੇ ਵਿਚ ਇਕ ਗਊਸ਼ਾਲਾ ਵਿਚ 22 ਗਊਆਂ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਗਾਵਾਂ ਦੀ ਮੌਤ ਕੁਦਰਤੀ ਨਹੀਂ ਹੈ। ਇਸ ਲਈ ਇਨ੍ਹਾਂ ਮੌਤਾਂ ਦੀ ਹਰ ਕੋਣ ਤੋਂ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਦੀ ਹਮਦਰਦੀ ਗਊ ਪ੍ਰੇਮੀਆਂ ਨਾਲ ਹੈ। ਉਹ ਖੁਦ ਵੀ ਮਾਂ ਗਊ ਦਾ ਬਹੁਤ ਸਤਿਕਾਰ ਕਰਦੇ ਹਨ। ਜੇਕਰ ਇਸ ਘਟਨਾ ਦੇ ਪਿੱਛੇ ਕਿਸੇ ਸਮਾਜ ਵਿਰੋਧੀ ਅਨਸਰ ਦੀ ਕੋਈ ਸਾਜ਼ਿਸ਼ ਹੈ ਅਤੇ ਕੋਈ ਸ਼ੱਕੀ ਵਿਅਕਤੀ ਸ਼ਾਮਲ ਹੈ ਤਾਂ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀ ਮਾੜੀ ਘਟਨਾ ਮੁੜ ਨਾ ਵਾਪਰੇ। ਉਨ੍ਹਾਂ ਮ੍ਰਿਤਕ ਗਊਆਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ

ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਜਲਦੀ ਤੋਂ ਜਲਦੀ ਮੁਕੰਮਲ ਕਰਕੇ ਸੱਚਾਈ ਲੋਕਾਂ ਦੇ ਸਾਹਮਣੇ ਲਿਆਂਦੀ ਜਾਵੇ।

  • Related Posts

    ਅੰਮ੍ਰਿਤਸਰ ਵਿੱਚ ਨਗਰ ਨਿਗਮ ਐੱਮ ਟੀ ਪੀ ਵਿਭਾਗ ‘ਚ ਭ੍ਰਿਸ਼ਟਾਚਾਰ ਦੇ ਲਗਾਏ ਗੰਭੀਰ ਦੋਸ਼

    Spread the love

    Spread the loveਅੰਮ੍ਰਿਤਸਰ, 15 ਅਪ੍ਰੈਲ (ਮਨਜੀਤ ਸਿੰਘ ਸ਼ੇਰਗਿੱਲ  )  ਸ਼ਹਿਰ ਦੇ ਨਗਰ ਨਿਗਮ ਦੇ ਐੱਮ ਟੀ ਪੀ ਵਿਭਾਗ ਨਾਲ ਜੁੜਿਆ ਇਕ ਗੰਭੀਰ ਭ੍ਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ…

    ਪਿੰਡ ਬੱਲੂਆਣਾ ਵਿੱਚ ਗਰਾਉਂਡ ਨੂੰ ਲੈ ਕੇ ਛਿੜਿਆ ਵਿਵਾਦ

    Spread the love

    Spread the love ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਪਿੰਡ ਬੱਲੂਆਣਾ ਦੇ ਵਿੱਚ ਕੁਝ ਦਿਨਾਂ ਤੋਂ ਗਰਾਊਂਡ ਨੂੰ ਲੈ ਕੇ ਵਿਵਾਦ ਛਿੜਿਆ ਹੋਇਆਂ ਹੈ। ਸਰਪੰਚ ਭਜਨ ਲਾਲ ਬੱਲੂਆਣਾ ਨੇ ਜਾਣਕਾਰੀ…

    Leave a Reply

    Your email address will not be published. Required fields are marked *