ਫਿਰੋਜ਼ਪੁਰ ਸ਼ਹਿਰ ਬੱਸ ਅੱਡੇ ‘ਤੇ ਸਵਾਰੀਆਂ ਦੇ ਪਰਸ ਚੋਰੀ ਕਰਨ ਵਾਲੀਆਂ ਦੋ ਔਰਤਾਂ ਕਾਬੂ ਮਾਮਲਾ ਦਰਜ।

Spread the love
ਫ਼ਿਰੋਜ਼ਪੁਰ 9 ਅਗਸਤ (ਅਸ਼ੋਕ ਭਾਰਦਵਾਜ) ਫ਼ਿਰੋਜ਼ਪੁਰ ਸ਼ਹਿਰ ਦੇ ਬੱਸ ਅੱਡੇ ‘ਤੇ ਆਉਣ-ਜਾਣ ਵਾਲੀਆਂ ਸਵਾਰੀਆਂ ਦੇ ਪਰਸ ਅਤੇ ਪੈਸੇ ਚੋਰੀ ਕਰਨ ਵਾਲੀਆਂ ਦੋ ਔਰਤਾਂ ਵਿਰੁੱਧ ਪੁਲਿਸ ਨੇ ਕਾਰਵਾਈ ਕਰਦਿਆਂ ਮਾਮਲਾ ਦਰਜ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਗਸ਼ਤ ਦੌਰਾਨ ਪੁਲਿਸ ਟੀਮ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਪ੍ਰਵੀਨ ਪਤਨੀ ਵਿਕਰਮ (ਵਾਸੀ ਬਸਤੀ ਬਾਗ ਵਾਲੀ, ਫ਼ਿਰੋਜ਼ਪੁਰ ਸ਼ਹਿਰ) ਅਤੇ ਪ੍ਰਵੀਨ ਪਤਨੀ ਰਾਜ ਕੁਮਾਰ (ਵਾਸੀ ਟਹਿਲ ਦਾਸ ਵਾਲੀ ਗਲੀ, ਗੋਲ ਬਾਗ, ਫ਼ਿਰੋਜ਼ਪੁਰ ਸ਼ਹਿਰ) ਆਪਸ ਵਿੱਚ ਰਲ ਕੇ ਬੱਸ ਅੱਡਾ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਵਾਰੀਆਂ ਦੇ ਪਰਸਾਂ ਵਿੱਚੋਂ ਪੈਸੇ ਚੋਰੀ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੀਆਂ ਹਨ। ਮੁਖਬਰ ਅਨੁਸਾਰ ਇਹ ਦੋਵੇਂ ਔਰਤਾਂ ਬੱਸ ਅੱਡੇ ‘ਚ ਫਿਰ ਤੋਂ ਕਿਸੇ ਵਾਰਦਾਤ ਦੀ ਤਾਕ ਵਿੱਚ ਘੁੰਮ ਰਹੀਆਂ ਸਨ। ਪੁਲਿਸ ਨੇ ਇਤਲਾਹ ਦੇ ਆਧਾਰ ‘ਤੇ ਤੁਰੰਤ ਰੇਡ ਕਰਕੇ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਇਨ੍ਹਾਂ ਔਰਤਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *